11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਪਿੰਡ ਢਿਲਵਾਂ ਵਾਲਾ ’ਚ ਵੱਡੀ ਗਿਣਤੀ ਪਰਿਵਾਰ ਕਾਂਗਰਸ ’ਚ ਸ਼ਾਮਿਲ-ਮਲੂਕਾ

ਠੱਠੀ ਭਾਈ, 10 ਨਵੰਬਰ (ਜਗਰੂਪ ਸਿੰਘ ਮਠਾੜੂ)- ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਅੰਦਰ ਕਾਂਗਰਸ ਪਾਰਟੀ ਦੀਆਂ ਸਰਗਰਮੀਆਂ ਨੂੰ ਉਸ ਸਮੇਂ ਨਵਾਂ ਹੁੰਗਾਰਾ ਮਿਲਿਆ, ਜਦੋਂ ਸੀਨੀਅਰ ਕਾਂਗਰਸੀ ਆਗੂ ਕੁਲਵੰਤ ਸਿੰਘ ਮਲੂਕਾ ਦੀ ਪ੍ਰੇਰਨਾ ਸਦਕਾ ਪਿੰਡ ਢਿਲਵਾਂ ਵਾਲਾ ਵਿਖੇ ਵੱਡੀ ਗਿਣਤੀ ਪਰਿਵਾਰਾਂ ਨੇ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਅਲਵਿਦਾ ਆਖਦਿਆਂ ਕਾਂਗਰਸ ਪਾਰਟੀ ’ਚ ਸ਼ਮੂਲੀਅਤ ਕੀਤੀ। ਇਸ ਮੌਕੇ ਨਵੇਂ ਸ਼ਾਮਿਲ ਹੋਏ ਪਰਿਵਾਰਾਂ ਦਾ ਕਾਂਗਰਸੀ ਆਗੂ ਕੁਲਵੰਤ ਸਿੰਘ ਮਲੂਕਾ ਵਲੋਂ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ ਗਿਆ।

ਅਜੀਤ ਡੈਸਕ 11-11-2026
ਠੱਠੀ ਭਾਈ, 10 ਨਵੰਬਰ (ਜਗਰੂਪ ਸਿੰਘ ਮਠਾੜੂ)- ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਅੰਦਰ ਕਾਂਗਰਸ ਪਾਰਟੀ ਦੀਆਂ ਸਰਗਰਮੀਆਂ ਨੂੰ ਉਸ ਸਮੇਂ ਨਵਾਂ ਹੁੰਗਾਰਾ ਮਿਲਿਆ, ਜਦੋਂ ਸੀਨੀਅਰ ਕਾਂਗਰਸੀ ਆਗੂ ਕੁਲਵੰਤ ਸਿੰਘ ਮਲੂਕਾ ਦੀ ਪ੍ਰੇਰਨਾ ਸਦਕਾ ਪਿੰਡ ਢਿਲਵਾਂ ਵਾਲਾ ਵਿਖੇ ਵੱਡੀ ਗਿਣਤੀ ਪਰਿਵਾਰਾਂ ਨੇ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਅਲਵਿਦਾ ਆਖਦਿਆਂ ਕਾਂਗਰਸ ਪਾਰਟੀ ’ਚ ਸ਼ਮੂਲੀਅਤ ਕੀਤੀ। ਇਸ ਮੌਕੇ ਨਵੇਂ ਸ਼ਾਮਿਲ ਹੋਏ ਪਰਿਵਾਰਾਂ ਦਾ ਕਾਂਗਰਸੀ ਆਗੂ ਕੁਲਵੰਤ ਸਿੰਘ ਮਲੂਕਾ ਵਲੋਂ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਕੁਲਵੰਤ ਸਿੰਘ ਮਲੂਕਾ ਨੇ ਕਿਹਾ ਕਿ ਕਾਂਗਰਸ ਪਾਰਟੀ ਨੂੰ ਹਲਕਾ ਬਾਘਾ ਪੁਰਾਣਾ ਸਮੇਤ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿਚ ਲਗਾਤਾਰ ਮਿਲ ਰਹੇ ਹੁੰਗਾਰੇ ਤੋਂ ਇਹ ਸਪੱਸ਼ਟ ਹੁੰਦਾ ਹੈ ਕਿ ਲੋਕ ਕਾਂਗਰਸ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਵਿਚ ਵਿਸ਼ਵਾਸ ਪ੍ਰਗਟ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਹਰ ਵਰਕਰ ਅਤੇ ਪਰਿਵਾਰ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ| ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਨੂੰ ਮੌਕਾ ਦੇਣਗੇ ਅਤੇ ਸੂਬੇ ਅੰਦਰ ਕਾਂਗਰਸ ਦੀ ਸਰਕਾਰ ਬਣੇਗੀ। ਉਨ੍ਹਾਂ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਸੱਦਾ ਦਿੱਤਾ ਕਿ ਉਹ ਪਿੰਡ-ਪਿੰਡ ਜਾ ਕੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ।
ਪਿਛਲੀ ਖ਼ਬਰ ਅੱਖਾਂ ਦਾ ਵਿਸ਼ਾਲ ਜਾਂਚ ਅਤੇ ਆਪ੍ਰੇਸ਼ਨ ਕੈਂਪ 16 ਨੂੰ ਅਗਲੀ ਖ਼ਬਰ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।