12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਸਰਕਾਰ ਸਿਰਫ਼ ਕਿਸਾਨਾਂ ’ਤੇ ਪਰਾਲੀ ਪ੍ਰਦੂਸ਼ਣ ਦਾ ਦੋਸ਼ ਲਗਾ ਕੇ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੀ-ਪ੍ਰੀਤੀ ਤਿਆਗੀ

ਮੋਗਾ, 11 ਨਵੰਬਰ (ਸੁਰਿੰਦਰਪਾਲ ਸਿੰਘ)-ਸਿਵਲ ਸੁਸਾਇਟੀ ਮੋਗਾ ਦੀ ਸਮਾਜ ਸੇਵਕਾ ਪ੍ਰੀਤੀ ਤਿਆਗੀ ਅਤੇ ਭਾਜਪਾ ਜ਼ਿਲ੍ਹਾ ਉਪ ਪ੍ਰਧਾਨ ਦੇਵ ਪ੍ਰਿਆ ਤਿਆਗੀ ਨੇ ਪਰਾਲੀ ਸਾੜਨ ਦੀਆਂ ਵਧਦੀਆਂ ਘਟਨਾਵਾਂ ਅਤੇ ਹਵਾ ਦੀ ਗੁਣਵੱਤਾ ਵਿਗੜਨ ‘ਤੇ ਸਰਕਾਰ ‘ਤੇ ਸਵਾਲ ਚੁੱਕੇ ਹਨ। ਪ੍ਰੀਤੀ ਤਿਆਗੀ ਦਾ ਕਹਿਣਾ ਹੈ ਕਿ ਸਰਕਾਰ ਸਿਰਫ਼ ਕਿਸਾਨਾਂ ‘ਤੇ ਪਰਾਲੀ ਪ੍ਰਦੂਸ਼ਣ ਦਾ ਦੋਸ਼ ਲਗਾ ਕੇ ਆਪਣੀ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੀ।

ਪ੍ਰੀਤੀ ਤਿਆਗੀ ਤੇ ਦੇਵ ਪ੍ਰਿਆ ਤਿਆਗੀ। 12-11-2026
ਮੋਗਾ, 11 ਨਵੰਬਰ (ਸੁਰਿੰਦਰਪਾਲ ਸਿੰਘ)-ਸਿਵਲ ਸੁਸਾਇਟੀ ਮੋਗਾ ਦੀ ਸਮਾਜ ਸੇਵਕਾ ਪ੍ਰੀਤੀ ਤਿਆਗੀ ਅਤੇ ਭਾਜਪਾ ਜ਼ਿਲ੍ਹਾ ਉਪ ਪ੍ਰਧਾਨ ਦੇਵ ਪ੍ਰਿਆ ਤਿਆਗੀ ਨੇ ਪਰਾਲੀ ਸਾੜਨ ਦੀਆਂ ਵਧਦੀਆਂ ਘਟਨਾਵਾਂ ਅਤੇ ਹਵਾ ਦੀ ਗੁਣਵੱਤਾ ਵਿਗੜਨ ‘ਤੇ ਸਰਕਾਰ ‘ਤੇ ਸਵਾਲ ਚੁੱਕੇ ਹਨ। ਪ੍ਰੀਤੀ ਤਿਆਗੀ ਦਾ ਕਹਿਣਾ ਹੈ ਕਿ ਸਰਕਾਰ ਸਿਰਫ਼ ਕਿਸਾਨਾਂ ‘ਤੇ ਪਰਾਲੀ ਪ੍ਰਦੂਸ਼ਣ ਦਾ ਦੋਸ਼ ਲਗਾ ਕੇ ਆਪਣੀ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੀ। ਦੂਜੇ ਪਾਸੇ ਸਰਕਾਰੀ ਵਿਭਾਗ ਪਰਾਲੀ ਪ੍ਰਬੰਧਨ ਲਈ ਵੱਡੀ ਗਿਣਤੀ ਵਿਚ ਮਸ਼ੀਨਾਂ, ਸਬਸਿਡੀਆਂ ਅਤੇ ਕਸਟਮ ਹਾਇਰਿੰਗ ਸੈਂਟਰ ਪ੍ਰਦਾਨ ਕਰਨ ਦਾ ਦਾਅਵਾ ਕਰਦੇ ਹਨ, ਪਰ ਮਸ਼ੀਨਾਂ ਦੀ ਅਸਲ ਵਰਤੋਂ ਵਧਾਉਣਾ ਅਤੇ ਕਿਸਾਨਾਂ ਨੂੰ ਸਮੇਂ ਸਿਰ ਸਹਾਇਤਾ ਪ੍ਰਦਾਨ ਕਰਨਾ ਇਕ ਚੁਣੌਤੀ ਬਣਿਆ ਹੋਇਆ ਹੈ। ਪ੍ਰੀਤੀ ਤਿਆਗੀ ਨੇ ਕਿਹਾ ਕਿ ਸਰਕਾਰ ਪਰਾਲੀ ਪ੍ਰਬੰਧਨ ‘ਤੇ ਕਰੋੜਾਂ ਰੁਪਏ ਖ਼ਰਚ ਕਰਨ ਅਤੇ ਖੇਤੀਬਾੜੀ ਮਸ਼ੀਨਰੀ ‘ਤੇ 50 ਤੋਂ 80 ਪ੍ਰਤੀਸ਼ਤ ਸਬਸਿਡੀ ਦੇਣ ਦਾ ਦਾਅਵਾ ਕਰਦੀ ਹੈ, ਪਰ ਅਸਲ ਸਵਾਲ ਇਹ ਹੈ ਕਿ ਇਸ ਲਾਭ ਦਾ ਕਿੰਨਾ ਹਿੱਸਾ ਛੋਟੇ ਕਿਸਾਨਾਂ ਤੱਕ ਪਹੁੰਚਿਆ ਹੈ। ਉਨ੍ਹਾਂ ਪੁੱਛਿਆ ਕੀ ਹਰ ਪਿੰਡ ਵਿਚ ਕਸਟਮ ਹਾਇਰਿੰਗ ਸੈਂਟਰ ਚੱਲ ਰਹੇ ਹਨ, ਕੀ ਕਿਸਾਨਾਂ ਨੂੰ ਵਾਜਬ ਕਿਰਾਏ ‘ਤੇ ਸਮੇਂ ਸਿਰ ਮਸ਼ੀਨਾਂ ਮਿਲ ਰਹੀਆਂ ਹਨ, ਡੀਜ਼ਲ, ਮੁਰੰਮਤ ਅਤੇ ਰੱਖ ਰਖਾਵ ਦਾ ਖ਼ਰਚਾ ਕੌਣ ਚੁੱਕ ਰਿਹਾ ਹੈ, ਪਰਾਲੀ ਇਕੱਠਾ ਕਰਨ ਵਾਲੀਆਂ ਕੰਪਨੀਆਂ ਅਤੇ ਉਦਯੋਗ ਪਿੰਡਾਂ ਵਿਚ ਕਿਉਂ ਨਹੀਂ ਪਹੁੰਚ ਰਹੇ, ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਸਿੱਧੇ ਵਿੱਤੀ ਪ੍ਰੋਤਸਾਹਨ ਕਿਉਂ ਨਹੀਂ ਦਿੱਤੇ ਜਾ ਰਹੇ। ਦੇਵ ਪ੍ਰਿਆ ਤਿਆਗੀ ਨੇ ਕਿਹਾ ਕਿ ਪੰਜਾਬ ਵਿਚ ਲਗ-ਪਗ 25 ਪ੍ਰਤੀਸ਼ਤ ਪਰਾਲੀ ਪ੍ਰਬੰਧਨ ਮਸ਼ੀਨਾਂ ਕੰਮ ਨਹੀਂ ਕਰ ਰਹੀਆਂ ਸਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਵਿੱਤੀ ਮੁਸ਼ਕਿਲਾਂ ਅਤੇ ਅਗਲੀ ਫ਼ਸਲ ਬੀਜਣ ਦੇ ਦਬਾਅ ਦਾ ਸਾਹਮਣਾ ਕਰਨਾ ਪੈਂਦਾ ਹੈ। ਵਿਹਾਰਕ ਵਿਕਲਪ ਪ੍ਰਦਾਨ ਕੀਤੇ ਬਿਨਾਂ ਸਿਰਫ਼ ਜੁਰਮਾਨੇ ਲਗਾਉਣਾ ਹੱਲ ਨਹੀਂ ਹੈ।
ਪਿਛਲੀ ਖ਼ਬਰ ਸੋਨੀਆ ਗਾਂਧੀ 84 ਦੇ ਸਿੱਖ ਵਿਰੋਧੀ ਦੰਗਿਆਂ ਬਾਰੇ ਬੋਲ ਕੇ ਸਿਆਸੀ ਲਾਹਾ ਲੈਣ ਦੀ ਤਾਕ ’ਚ-ਸਨੀ ਗਿੱਲ ਅਗਲੀ ਖ਼ਬਰ ਭਾਕਿਯੂ ਏਕਤਾ ਉਗਰਾਹਾਂ ਬਲਾਕ ਬਾਘਾ ਪੁਰਾਣਾ ਚੋਣ ਸਰਬਸੰਮਤੀ ਨਾਲ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।