11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਸਰਕਾਰੀ ਗਰਲਜ਼ ਸਕੂਲ ਘੱਲ ਕਲਾਂ ਵਿਖੇ ਨਸ਼ਾ ਵਿਰੋਧੀ ਮੁਹਿੰਮ ਤਹਿਤ ਚਾਰਟ ਮੁਕਾਬਲਾ ਕਰਵਾਇਆ

ਮੋਗਾ, 11 ਨਵੰਬਰ (ਸੁਰਿੰਦਰਪਾਲ ਸਿੰਘ)-ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਗਈ ਜਾਗਰੂਕਤਾ ਮੁਹਿੰਮ ਤਹਿਤ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਘੱਲ ਕਲਾਂ ਵਿਖੇ ਇੰਚਾਰਜ ਪ੍ਰਿੰਸੀਪਲ ਕਿਰਨਦੀਪ ਦੀ ਅਗਵਾਈ ਹੇਠ ਚਾਰਟ ਮੁਕਾਬਲੇ ਕਰਵਾਏ ਗਏ। ਇਸ ਪ੍ਰੋਗਰਾਮ ਦਾ ਸੰਚਾਲਨ ਪੰਜਾਬੀ ਮਾਸਟਰ ਬਿੱਟੂ ਸਿੰਘ ਵਲੋਂ ਕੀਤਾ ਗਿਆ ।

ਅਜੀਤ ਡੈਸਕ 12-11-2026
ਮੋਗਾ, 11 ਨਵੰਬਰ (ਸੁਰਿੰਦਰਪਾਲ ਸਿੰਘ)-ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਗਈ ਜਾਗਰੂਕਤਾ ਮੁਹਿੰਮ ਤਹਿਤ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਘੱਲ ਕਲਾਂ ਵਿਖੇ ਇੰਚਾਰਜ ਪ੍ਰਿੰਸੀਪਲ ਕਿਰਨਦੀਪ ਦੀ ਅਗਵਾਈ ਹੇਠ ਚਾਰਟ ਮੁਕਾਬਲੇ ਕਰਵਾਏ ਗਏ। ਇਸ ਪ੍ਰੋਗਰਾਮ ਦਾ ਸੰਚਾਲਨ ਪੰਜਾਬੀ ਮਾਸਟਰ ਬਿੱਟੂ ਸਿੰਘ ਵਲੋਂ ਕੀਤਾ ਗਿਆ । ਉਨ੍ਹਾਂ ਨੇ ਸਮਾਗਮ ਦੀ ਸ਼ੁਰੂਆਤ ਕਰਦਿਆਂ ਵਿਦਿਆਰਥੀਆਂ ਨੂੰ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਆਰੰਭੀ ਗਈ ਇਸ ਮੁਹਿੰਮ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਅਤੇ ਬੱਚਿਆਂ ਨੂੰ ਅਜਿਹੇ ਮੁਕਾਬਲਿਆਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ। ਵਿਦਿਆਰਥੀਆਂ ਨੇ ਆਪਣੇ ਚਾਰਟਾਂ ਰਾਹੀਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਨੂੰ ਬਹੁਤ ਹੀ ਸੰਵੇਦਨਸ਼ੀਲ ਤੇ ਕਲਾਤਮਿਕ ਢੰਗ ਨਾਲ ਪੇਸ਼ ਕੀਤਾ। ਮੁਕਾਬਲੇ ਦੌਰਾਨ ਪਹਿਲਾ ਸਥਾਨ ਮੁਸਕਾਨ, ਦੂਜਾ ਸਥਾਨ ਜੈਸਮੀਨ ਗਰੋਵਰ ਤੇ ਤੀਜਾ ਸਥਾਨ ਮਹਿਪ੍ਰੀਤ ਕੌਰ ਨੇ ਪ੍ਰਾਪਤ ਕੀਤਾ। ਜੇਤੂ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਬਿਹਤਰੀਨ ਕਾਰਗੁਜ਼ਾਰੀ ਲਈ ਸਕੂਲ ਪ੍ਰਬੰਧਕਾਂ ਵਲੋਂ ਸ਼ਲਾਘਾ ਪੱਤਰ ਤੇ ਸਨਮਾਨ ਦੇ ਕੇ ਹੌਸਲਾ-ਅਫ਼ਜ਼ਾਈ ਕੀਤੀ ਗਈ। ਇਸ ਮੌਕੇ ਇੰਚਾਰਜ ਪ੍ਰਿੰਸੀਪਲ ਕਿਰਨਦੀਪ ਨੇ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਸਾਡੇ ਦੇਸ਼ ਦਾ ਭਵਿੱਖ ਹੈ। ਉਨ੍ਹਾਂ ਕਿਹਾ ਕਿ ਸਕੂਲਾਂ ਵਿਚ ਅਜਿਹੇ ਸਮਾਗਮਾਂ ਦਾ ਆਯੋਜਨ ਕਰਨਾ ਸਮੇਂ ਦੀ ਮੁੱਖ ਲੋੜ ਹੈ ਤਾਂ ਜੋ ਬੱਚਿਆਂ ਨੂੰ ਸ਼ੁਰੂਆਤ ਤੋਂ ਹੀ ਸਹੀ ਅਤੇ ਗ਼ਲਤ ਦੀ ਪਛਾਣ ਕਰਵਾਈ ਜਾ ਸਕੇ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਸਮਾਜ ਭਲਾਈ ਦੇ ਕਾਰਜਾਂ ਵਿਚ ਰੁਚੀ ਲੈਣ ਲਈ ਪ੍ਰੇਰਿਤ ਕੀਤਾ। ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਸੁਚੇਤ ਕਰਦਿਆਂ ਪੰਜਾਬੀ ਮਾਸਟਰ ਬਿੱਟੂ ਸਿੰਘ ਨੇ ਕਿਹਾ ਜ਼ਿੰਦਗੀ ਬਹੁਤ ਅਨਮੋਲ ਹੈ। ਇਸ ਨੂੰ ਧੂੰਏਂ ਅਤੇ ਜ਼ਹਿਰ ਵਿਚ ਨਾ ਰੋਲੋ।
ਪਿਛਲੀ ਖ਼ਬਰ ਡੇਰਾ ਝਿੜੀ ਚੂਹੜਚੱਕ ਵਿਖੇ ਤਿੰਨ ਦਿਨਾ ਧਾਰਮਿਕ ਸਮਾਗਮ ਹੋਏ ਅਗਲੀ ਖ਼ਬਰ ਡੀ.ਸੀ.ਏ. ਮੋਗਾ ਦੇ ਚਾਰ ਖਿਡਾਰੀਆਂ ਦੀ ਪੰਜਾਬ ਅੰਡਰ-16 ਟੀਮ ’ਚ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।