ਕੇਂਦਰੀ ਜੇਲ੍ਹ ’ਚੋਂ ਨਸ਼ੀਲਾ ਪਾਊਡਰ ਬਰਾਮਦ
ਫ਼ਰੀਦਕੋਟ, 11 ਨਵੰਬਰ (ਸਰਬਜੀਤ ਸਿੰਘ)- ਇੱਥੋਂ ਦੀ ਮਾਡਰਨ ਕੇਂਦਰੀ ਜੇਲ੍ਹ ਵਿਚ ਜੇਲ੍ਹ ਗਾਰਦ ਵਲੋਂ ਬੈਰਕਾਂ ਦੀ ਕੀਤੀ ਗਈ ਅਚਾਨਕ ਤਲਾਸ਼ੀ ਦੌਰਾਨ ਇਕ ਕੈਦੀ ਪਾਸੋਂ ਕਥਿਤ ਤੌਰ ’ਤੇ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ ਹੈ। ਸਿਟੀ ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ’ਤੇ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।
ਅਜੀਤ ਡੈਸਕ
12-11-2026