12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਸੰਤ ਮੋਹਨ ਦਾਸ ਸਕੂਲ ਦੀ ਰਾਜ ਪੱਧਰੀ ਖੇਡਾਂ ’ਚ ਚੜ੍ਹਤ

ਨੱਥੂਵਾਲਾ ਗਰਬੀ, 11 ਨਵੰਬਰ (ਨਵਦੀਪ ਸਿੰਘ)-ਸੰਤ ਮੋਹਨ ਦਾਸ ਯਾਦਗਾਰੀ ਵਿੱਦਿਅਕ ਸੰਸਥਾਵਾਂ ਅਧੀਨ ਚੱਲ ਰਹੇ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਦੇ ਖਿਡਾਰੀਆਂ ਨੇ ਜ਼ਿਲ੍ਹਾ ਜਲੰਧਰ ਵਿਖੇ ਹੋਈਆਂ 70ਵੀਂਆਂ ਪੰਜਾਬ ਰਾਜ ਸਕੂਲ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਕੁਰਾਸ਼ ਮੁਕਾਬਲਿਆਂ ’ਚ ਸ਼ਾਨਦਾਰ ਪੁਜ਼ੀਸ਼ਨ ਹਾਸਲ ਕੀਤੀ। ਸੰਸਥਾ ਦੇ ਸਰਪ੍ਰਸਤ ਮੁਕੰਦ ਲਾਲ ਥਾਪਰ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ਕੁਰਾਸ਼ ਖੇਡ ਮੁਕਾਬਲਿਆਂ ਵਿਚ ਗੁਰਲੀਨ ਕੌਰ ਬਰਾੜ ਨੇ ਅੰਡਰ-17 (ਲੜਕੀਆਂ) ’ਚ ਤੀਜਾ ਸਥਾਨ ਪ੍ਰਾਪਤ ਕਰਦੇ ਹੋਏ ਕਾਂਸੀ ਦਾ ਤਗਮਾ ਜਿੱਤ ਕੇ ਮਾਣਮੱਤੀ ਪ੍ਰਾਪਤੀ ਕੀਤੀ।

ਅਜੀਤ ਡੈਸਕ 12-11-2026
ਨੱਥੂਵਾਲਾ ਗਰਬੀ, 11 ਨਵੰਬਰ (ਨਵਦੀਪ ਸਿੰਘ)-ਸੰਤ ਮੋਹਨ ਦਾਸ ਯਾਦਗਾਰੀ ਵਿੱਦਿਅਕ ਸੰਸਥਾਵਾਂ ਅਧੀਨ ਚੱਲ ਰਹੇ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਦੇ ਖਿਡਾਰੀਆਂ ਨੇ ਜ਼ਿਲ੍ਹਾ ਜਲੰਧਰ ਵਿਖੇ ਹੋਈਆਂ 70ਵੀਂਆਂ ਪੰਜਾਬ ਰਾਜ ਸਕੂਲ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਕੁਰਾਸ਼ ਮੁਕਾਬਲਿਆਂ ’ਚ ਸ਼ਾਨਦਾਰ ਪੁਜ਼ੀਸ਼ਨ ਹਾਸਲ ਕੀਤੀ। ਸੰਸਥਾ ਦੇ ਸਰਪ੍ਰਸਤ ਮੁਕੰਦ ਲਾਲ ਥਾਪਰ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ਕੁਰਾਸ਼ ਖੇਡ ਮੁਕਾਬਲਿਆਂ ਵਿਚ ਗੁਰਲੀਨ ਕੌਰ ਬਰਾੜ ਨੇ ਅੰਡਰ-17 (ਲੜਕੀਆਂ) ’ਚ ਤੀਜਾ ਸਥਾਨ ਪ੍ਰਾਪਤ ਕਰਦੇ ਹੋਏ ਕਾਂਸੀ ਦਾ ਤਗਮਾ ਜਿੱਤ ਕੇ ਮਾਣਮੱਤੀ ਪ੍ਰਾਪਤੀ ਕੀਤੀ। ਇਸ ਮੌਕੇ ਇਸ ਖਿਡਾਰਨ ਦਾ ਸਕੂਲ ਕੈਂਪਸ ਪਹੁੰਚਣ ’ਤੇ ਸ਼ਾਨਦਾਰ ਸਵਾਗਤ ਕੀਤਾ ਗਿਆ।ਸਕੂਲ ਦੇ ਡਿਪਟੀ ਡਾਇਰੈਕਟਰ ਸੰਦੀਪ ਥਾਪਰ ਨੇ ਕਿਹਾ ਕਿ ਇਹ ਪ੍ਰਾਪਤੀ ਖਿਡਾਰਨ ਦੀ ਸਖਤ ਮਿਹਨਤ ਤੇ ਖੇਡ ਕੋਆਰਡੀਨੇਟਰ ਰਾਜ ਕੁਮਾਰ ਦੀ ਯੋਗ ਅਗਵਾਈ ਦਾ ਨਤੀਜਾ ਹੈ। ਇਸ ਮੌਕੇ ਸਕੂਲ ਦੇ ਪ੍ਰਬੰਧਕੀ ਕਮੇਟੀ ਦੇ ਮੈਂਬਰ ਮੈਡਮ ਮੇਘਾ ਥਾਪਰ, ਪ੍ਰਿੰਸੀਪਲ ਮੈਡਮ ਰੇਣੂਕਾ, ਕੈਂਪਸ ਇੰਚਾਰਜ ਮਨਜੀਤ ਕੌਰ, ਕੋਆਰਡੀਨੇਟਰ ਖੁਸ਼ਵਿੰਦਰ ਸਿੰਘ, ਮੋਹਨ ਸਿੰਘ, ਜਸਪਾਲ ਸਿੰਘ, ਗੁਰਮੇਜ ਸਿੰਘ, ਹੁਸਨਦੀਪ ਕੌਰ ਤੇ ਸਮੂਹ ਸਟਾਫ ਨੇ ਇਸ ਸਫਲਤਾ ’ਤੇ ਵਧਾਈ ਦਿੱਤੀ।
ਪਿਛਲੀ ਖ਼ਬਰ ‘ ਜਵਾਨੀ ਸੰਭਾਲ ਸਾਈਕਲ ਯਾਤਰਾ’ ਦਾ ਮੋਗਾ ਪਹੁੰਚਣ ’ਤੇ ਭਰਵਾਂ ਸੁਆਗਤ ਹੋਵੇਗਾ-ਡਾ. ਮਾਲਤੀ ਥਾਪਰ 15 ਨੂੰ ਮੋਗਾ ਵਿਖੇ ਪਹ... ਅਗਲੀ ਖ਼ਬਰ ਸਪਰਿੰਗ ਡਿਊ ਪਬਲਿਕ ਸਕੂਲ ਵਿਖੇ ਗੁਰਤਾਗੱਦੀ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।