ਮੂਰਤੀ ਸਥਾਪਨਾ ਦੇ ਸੰਬੰਧ ’ਚ ਕੋਟ ਈਸੇ ਖਾਂ ਵਿਖੇ ਵਿਸ਼ਾਲ ਸ਼ੋਭਾ ਯਾਤਰਾ
ਕੋਟ ਈਸੇ ਖਾਂ, 11 ਨਵੰਬਰ (ਗੁਰਮੀਤ ਸਿੰਘ ਖਾਲਸਾ)- ਸਥਾਨਕ ਸ਼ਿਵ ਬਾਉਲੀ ਮੰਦਰ ਮਸੀਤਾਂ ਰੋਡ ਵਿਖੇ ਜੋਤਰਲਿੰਗਾ ਅਤੇ ਮੂਰਤੀ ਸਥਾਪਨਾ ਦੇ ਸਬੰਧ ਵਿਚ ਵਿਸ਼ਾਲ ਸ਼ੋਭਾ ਯਾਤਰਾ ਦਾ ਆਯੋਜਨ ਕੀਤਾ ਗਿਆ| ਜੋ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੋਂ ਗੁਜ਼ਰਦੀ ਹੋਈ ਵਾਪਸ ਬਾਉਲੀ ਮੰਦਰ ਆ ਕੇ ਸਮਾਪਤ ਹੋਈ। ਇਸ ਸ਼ੋਭਾ ਯਾਤਰਾ ਵਿਚ ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਵਲੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਬਾਉਲੀ ਮੰਦਰ ਦੇ ਪ੍ਰਬੰਧਕਾਂ ਅਤੇ ਸ਼ਰਧਾਲੂਆਂ ਨੂੰ ਇਸ ਨੇਕ ਕਾਰਜ ਦੀ ਵਧਾਈ ਦਿੱਤੀ ਗਈ।
ਕੋਟ ਈਸੇ ਖਾਂ, 11 ਨਵੰਬਰ (ਗੁਰਮੀਤ ਸਿੰਘ ਖਾਲਸਾ)- ਸਥਾਨਕ ਸ਼ਿਵ ਬਾਉਲੀ ਮੰਦਰ ਮਸੀਤਾਂ ਰੋਡ ਵਿਖੇ ਜੋਤਰਲਿੰਗਾ ਅਤੇ ਮੂਰਤੀ ਸਥਾਪਨਾ ਦੇ ਸਬੰਧ ਵਿਚ ਵਿਸ਼ਾਲ ਸ਼ੋਭਾ ਯਾਤਰਾ ਦਾ ਆਯੋਜਨ ਕੀਤਾ ਗਿਆ| ਜੋ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੋਂ ਗੁਜ਼ਰਦੀ ਹੋਈ ਵਾਪਸ ਬਾਉਲੀ ਮੰਦਰ ਆ ਕੇ ਸਮਾਪਤ ਹੋਈ। ਇਸ ਸ਼ੋਭਾ ਯਾਤਰਾ ਵਿਚ ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਵਲੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਬਾਉਲੀ ਮੰਦਰ ਦੇ ਪ੍ਰਬੰਧਕਾਂ ਅਤੇ ਸ਼ਰਧਾਲੂਆਂ ਨੂੰ ਇਸ ਨੇਕ ਕਾਰਜ ਦੀ ਵਧਾਈ ਦਿੱਤੀ ਗਈ। ਉਨ੍ਹਾਂ ਕਿਹਾ ਕਿ ਅਜਿਹੇ ਕਾਰਜ ਜਿੱਥੇ ਧਾਰਮਿਕ ਥਾਵਾਂ ਦੀ ਹੋਰ ਸ਼ੋਭਾ ਵਧਾਉਂਦੇ ਹਨ ਉੱਥੇ ਹੀ ਸ਼ਰਧਾਲੂਆਂ ਦਾ ਸ਼ਰਧਾ ਭਾਵ ਤੇ ਸੇਵਾ ਭਾਵਨਾ ਵੀ ਹੋਰ ਮਜ਼ਬੂਤ ਹੁੰਦੀ ਹੈ। ਇਸ ਸਾਰੇ ਪ੍ਰੋਗਰਾਮ ਵਿਚ ਨਗਰ ਪੰਚਾਇਤ ਦੇ ਪ੍ਰਧਾਨ ਸਚਿਨ ਧੀਰ ਤੇ ਸਾਥੀ ਕੌਂਸਲਰਾਂ ਦਾ ਵੀ ਵਿਸ਼ੇਸ਼ ਯੋਗਦਾਨ ਰਿਹਾ। ਹਰਿਦੁਆਰ ਤੋਂ ਆਏ ਪੰਡਿਤ ਸਾਹਿਬਾਨ ਨੇ ਮੰਦਿਰ ਵਿਚ 12 ਜੋਤਿਰਲਿੰਗਾ ਅਤੇ ਵੱਖ-ਵੱਖ ਮੂਰਤੀਆਂ ਦੀ ਸਥਾਪਨਾ ਸਮੇਂ ਪੂਜਾ ਅਰਚਨਾ ਕੀਤੀ ਅਤੇ ਸ਼ੋਭਾ ਯਾਤਰਾ ਦੌਰਾਨ ਵੀ ਆਪਣੀਆਂ ਸੇਵਾਵਾਂ ਬਾਖੂਬੀ ਨਿਭਾਈਆਂ। ਇਸ ਮੌਕੇ ਪ੍ਰਧਾਨ ਸਚਿਨ ਧੀਰ ਤੇ ਸਮੂਹ ਸਾਥੀ ਅਤੇ ਮੰਦਿਰ ਦੇ ਪ੍ਰਬੰਧਕਾਂ ਵਲੋਂ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੂੰ ਇੱਥੇ ਪੁੱਜਣ ’ਤੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੌਂਸਲਰ ਕਪਿਲ ਮਹਿਤਾ, ਮਨੋਜ ਕੁਮਾਰ ਮਿਸ਼ਰਾ, ਵਤਨ ਅਰੋੜਾ, ਅਮਨ ਟੱਕਰ, ਕੌਂਸਲਰ ਅਰੁਣ ਸੀਕਰੀ, ਭਾਊ ਵਿਜੇ ਕਾਲੜਾ, ਕੌਂਸਲਰ ਸੁੱਚਾ ਸਿੰਘ ਪੁਰਬਾ, ਅਜੇ ਮਿਸ਼ਰਾ, ਹੋਰ ਨਾਮਵਰ ਪਤਵੰਤੇ, ਵੱਖ-ਵੱਖ ਸੰਸਥਾਵਾਂ ਦੇ ਮੈਂਬਰ ਤੇ ਭਗਤ ਜਨ ਭਰਵੀਂ ਹਾਜ਼ਰੀ ਨਾਲ ਸ਼ਾਮਿਲ ਰਹੇ।