ਜਪੁਜੀ ਸਾਹਿਬ ਦੇ ਸ਼ੁੱਧ ਉਚਾਰਨ ਤੇ ਕੰਠ ਮੁਕਾਬਲਿਆਂ ਦੇ 13 ਜ਼ੋਨਾਂ ਦੇ ਫਾਈਨਲ ਮੁਕਾਬਲੇ ਹੋਏ
ਸ੍ਰੀ ਮੁਕਤਸਰ ਸਾਹਿਬ, 11 ਨਵੰਬਰ (ਰਣਜੀਤ ਸਿੰਘ ਢਿੱਲੋਂ)-ਨਿਰੋਲ ਸੇਵਾ ਸੰਸਥਾ ਵਲੋਂ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਦੇ ਜਪੁਜੀ ਸਾਹਿਬ ਦੇ ਸ਼ੁੱਧ ਉਚਾਰਨ ਅਤੇ ਕੰਠ ਮੁਕਾਬਲੇ ਕਈ ਪੜਾਵਾਂ ਵਿਚ ਕਰਵਾਏ ਗਏ। ਅੱਜ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ 13 ਜ਼ੋਨਾਂ ਦੇ ਫਾਈਨਲ ਮੁਕਾਬਲੇ ਵਿਚ 13 ਵਿਦਿਆਰਥੀਆਂ ਨੇ ਪਹਿਲਾ ਸਥਾਨ, 13 ਵਿਦਿਆਰਥੀਆਂ ਨੇ ਦੂਜਾ ਸਥਾਨ ਅਤੇ 13 ਵਿਦਿਆਰਥੀਆਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਸ੍ਰੀ ਮੁਕਤਸਰ ਸਾਹਿਬ, 11 ਨਵੰਬਰ (ਰਣਜੀਤ ਸਿੰਘ ਢਿੱਲੋਂ)-ਨਿਰੋਲ ਸੇਵਾ ਸੰਸਥਾ ਵਲੋਂ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਦੇ ਜਪੁਜੀ ਸਾਹਿਬ ਦੇ ਸ਼ੁੱਧ ਉਚਾਰਨ ਅਤੇ ਕੰਠ ਮੁਕਾਬਲੇ ਕਈ ਪੜਾਵਾਂ ਵਿਚ ਕਰਵਾਏ ਗਏ। ਅੱਜ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ 13 ਜ਼ੋਨਾਂ ਦੇ ਫਾਈਨਲ ਮੁਕਾਬਲੇ ਵਿਚ 13 ਵਿਦਿਆਰਥੀਆਂ ਨੇ ਪਹਿਲਾ ਸਥਾਨ, 13 ਵਿਦਿਆਰਥੀਆਂ ਨੇ ਦੂਜਾ ਸਥਾਨ ਅਤੇ 13 ਵਿਦਿਆਰਥੀਆਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮਗਰੋਂ 39 ਵਿਦਿਆਰਥੀ ਗੁਰਦੁਆਰਾ ਟੁੱਟੀ ਗੰਢੀ ਸਾਹਿਬ (ਸ੍ਰੀ ਦਰਬਾਰ ਸਾਹਿਬ) ਵਿਖੇ ਨਤਮਸਤਕ ਹੋਏ। ਇੱਥੇ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਵਲੋਂ ਅਰਦਾਸ ਕੀਤੀ ਗਈ। ਇਸ ਉਪਰੰਤ ਨਿਰੋਲ ਸੇਵਾ ਸੰਸਥਾ ਦੇ ਮੁਖੀ ਡਾ. ਜਗਦੀਪ ਸਿੰਘ ਸੋਢੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਗੁਰਪ੍ਰੀਤ ਸਿੰਘ ਖੈਰਾਬਾਦ ਅਤੇ ਮੀਤ ਮੈਨੇਜਰ ਸੁਖਦੇਵ ਸਿੰਘ ਮੋਹਲਾਂ ਵਲੋਂ ਵਿਦਿਆਰਥੀਆਂ ਨੂੰ ਹਾਰ ਪਹਿਨਾ ਕੇ ਵਧਾਈ ਦਿੱਤੀ ਗਈ ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਪ੍ਰਬੰਧਕ ਜਗਦੀਪ ਸਿੰਘ ਸੋਢੀ ਨੇ ਦੱਸਿਆ ਕਿ ਮੁੱਖ ਸਨਮਾਨ ਸਮਾਗਮ 13 ਨਵੰਬਰ ਨੂੰ ਭਾਈ ਮਸਤਾਨ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਖੁੱਲ੍ਹੇ ਪੰਡਾਲ ਵਿਚ ਹੋਵੇਗਾ, ਜਿੱਥੇ ਉਕਤ 39 ਵਿਦਿਆਰਥੀਆਂ ਵਿਚ ਫ਼ਿਰ ਫਾਈਨਲ ਮੁਕਾਬਲਾ ਹੋਵੇਗਾ ਅਤੇ ਤਿੰਨ ਵਿਦਿਆਰਥੀ ਪਹਿਲਾ, ਦੂਜਾ ਤੇ ਤੀਜਾ ਸਥਾਨ ਲਈ ਚੁਣੇ ਜਾਣਗੇ। ਪਹਿਲੇ 39 ਵਿਦਿਆਰਥੀਆਂ ਅਤੇ ਫਾਈਨਲ ਮੁਕਾਬਲੇ ਦੇ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਲੱਖਾਂ ਰੁਪਏ ਦੇ ਇਨਾਮ ਦਿੱਤੇ ਜਾਣਗੇ। ਸਾਰੇ ਪ੍ਰਤਿਭਾਗੀ ਵਿਦਿਆਰਥੀਆਂ ਅਤੇ ਸੈਮੀਫਾਈਨਲ ਤੱਕ ਪਹੁੰਚਣ ਵਾਲੇ ਬੱਚਿਆਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ। ਸਹਿਯੋਗੀ ਅਧਿਆਪਕਾਂ ਦਾ ਵੀ ਸਨਮਾਨ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਮੌਕੇ ਬਾਬਾ ਦਰਸ਼ਨ ਸਿੰਘ ਬੋਰੀ ਵਾਲੇ ਵਲੋਂ 10 ਤਰ੍ਹਾਂ ਦੇ ਪਕਵਾਨਾਂ ਦਾ ਲੰਗਰ ਬੱਚਿਆਂ ਲਈ ਲਾਇਆ ਜਾਵੇਗਾ। ਇਸ ਤੋਂ ਇਲਾਵਾ ਬਾਬਾ ਬਲਦੇਵ ਸਿੰਘ ਅਤੇ ਬਾਬਾ ਮਨਪ੍ਰੀਤ ਸਿੰਘ ਕਾਰ ਸੇਵਾ ਦਿੱਲੀ ਵਾਲਿਆਂ ਵਲੋਂ ਲੰਗਰ ਲਾਇਆ ਜਾਵੇਗਾ। ਇਸ ਸਮਾਗਮ ਵਿਚ ਪ੍ਰਮੁੱਖ ਧਾਰਮਿਕ ਸ਼ਖ਼ਸੀਅਤਾਂ ਭਾਗ ਲੈਣਗੀਆਂ ਅਤੇ ਕੀਰਤਨ ਪ੍ਰਵਾਹ ਵੀ ਚੱਲੇਗਾ।