ਜ਼ਿਲ੍ਹੇ ਵਿਚ 7,94,614.04 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਹੋਈ
ਸ੍ਰੀ ਮੁਕਤਸਰ ਸਾਹਿਬ, 11 ਨਵੰਬਰ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ’ਚ ਝੋਨੇ ਦੀ ਆਮਦ, ਖ਼ਰੀਦ ਤੇ ਲਿਫ਼ਟਿੰਗ ਦਾ ਕੰਮ ਨਿਰਵਿਘਨ ਲਗਾਤਾਰ ਜਾਰੀ ਹੈ ਅਤੇ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵਿਚ ਬੁਨਿਆਦੀ ਸਹੂਲਤਾਂ, ਬਾਰਦਾਨਾ, ਪੀਣ ਵਾਲਾ ਪਾਣੀ, ਸਫ਼ਾਈ, ਰੌਸ਼ਨੀ ਤੇ ਹੋਰ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਗਏ ਹਨ। ਡਿਪਟੀ ਕਮਿਸ਼ਨਰ ਨੇ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿਚ ਖ਼ਰੀਦ, ਲਿਫ਼ਟਿੰਗ ਤੇ ਅਦਾਇਗੀ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਜਾਰੀ ਰੱਖਿਆ ਜਾਵੇ ਅਤੇ ਲਗਾਤਾਰ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਦਾ ਦੌਰਾ ਕੀਤਾ ਜਾਵੇ, ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਵੇ।
ਸ੍ਰੀ ਮੁਕਤਸਰ ਸਾਹਿਬ, 11 ਨਵੰਬਰ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ’ਚ ਝੋਨੇ ਦੀ ਆਮਦ, ਖ਼ਰੀਦ ਤੇ ਲਿਫ਼ਟਿੰਗ ਦਾ ਕੰਮ ਨਿਰਵਿਘਨ ਲਗਾਤਾਰ ਜਾਰੀ ਹੈ ਅਤੇ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵਿਚ ਬੁਨਿਆਦੀ ਸਹੂਲਤਾਂ, ਬਾਰਦਾਨਾ, ਪੀਣ ਵਾਲਾ ਪਾਣੀ, ਸਫ਼ਾਈ, ਰੌਸ਼ਨੀ ਤੇ ਹੋਰ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਗਏ ਹਨ। ਡਿਪਟੀ ਕਮਿਸ਼ਨਰ ਨੇ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿਚ ਖ਼ਰੀਦ, ਲਿਫ਼ਟਿੰਗ ਤੇ ਅਦਾਇਗੀ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਜਾਰੀ ਰੱਖਿਆ ਜਾਵੇ ਅਤੇ ਲਗਾਤਾਰ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਦਾ ਦੌਰਾ ਕੀਤਾ ਜਾਵੇ, ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਵੇ। ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਹਿਮਾਂਸ਼ੂ ਕੁੱਕੜ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ 10 ਨਵੰਬਰ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕੁੱਲ 8,50,916.8 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ, ਜਦਕਿ ਹੁਣ ਤੱਕ ਕੁੱਲ 7,94,614.04 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਹੋ ਚੁੱਕੀ ਹੈ ਅਤੇ 5,13,425.56 ਮੀਟ੍ਰਿਕ ਟਨ ਝੋਨੇ ਦੀ ਲਿਫ਼ਟਿੰਗ ਹੋ ਚੁੱਕੀ ਹੈ।