ਵਿਜੇ ਕੁਮਾਰ ਸ਼੍ਰੋਮਣੀ ਅਕਾਲੀ ਦਲ (ਬ) ਦਾ ਮੋਗਾ ਦਾ ਜ਼ਿਲ੍ਹਾ ਸ਼ਹਿਰੀ ਸੀਨੀਅਰ ਮੀਤ ਪ੍ਰਧਾਨ ਨਿਯੁਕਤ
ਨਿਹਾਲ ਸਿੰਘ ਵਾਲਾ, 12 ਨਵੰਬਰ (ਸੁਖਦੇਵ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ (ਬ) ਪਾਰਟੀ ਦੇ ਦਿਨੋਂ ਦਿਨ ਵਧ ਰਹੇ ਜਨ ਅਧਾਰ ਨੂੰ ਧਿਆਨ ‘ਚ ਰੱਖਦੇ ਹੋਏ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ ਤਹਿਤ ਜ਼ਿਲ੍ਹਾ ਸ਼ਹਿਰੀ ਮੋਗਾ ਦੇ ਪ੍ਰਧਾਨ ਖਣਮੁੱਖ ਭਾਰਤੀ ਪੱਤੋ ਵਲੋਂ ਵਿਜੇ ਕੁਮਾਰ ਨਿਹਾਲ ਸਿੰਘ ਵਾਲਾ ਨੂੰ ਜ਼ਿਲ੍ਹਾ ਮੋਗਾ ਦਾ ਸ਼ਹਿਰੀ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ। ਇਸ ਮੌਕੇ ਵਿਜੇ ਕੁਮਾਰ ਨਿਹਾਲ ਸਿੰਘ ਵਾਲਾ ਨੂੰ ਨਿਯੁਕਤੀ ਪੱਤਰ ਦਿੰਦਿਆਂ ਜ਼ਿਲ੍ਹਾ ਸ਼ਹਿਰੀ ਮੋਗਾ ਦੇ ਪ੍ਰਧਾਨ ਖਣਮੁੱਖ ਭਾਰਤੀ ਪੱਤੋ ਨੇ ਕਿਹਾ ਕਿ ਵਿਜੇ ਕੁਮਾਰ ਨਿਹਾਲ ਸਿੰਘ ਵਾਲਾ ਦੀ ਪਾਰਟੀ ਪ੍ਰਤੀ ਵਫ਼ਾਦਾਰੀ ਨੂੰ ਧਿਆਨ ‘ਚ ਰੱਖਦੇ ਹੋਏ ਤੇ ਜ਼ਿਲ੍ਹੇ ਅੰਦਰ ਸ਼ਹਿਰੀ ਵੋਟਰਾਂ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਪਾਰਟੀ ਨਾਲ ਜੋੜ ਕੇ ਜ਼ਮੀਨੀ ਪੱਧਰ ‘ਤੇ ਪਾਰਟੀ ਦੀ ਸਾਖ ਨੂੰ ਮਜ਼ਬੂਤ ਕਰਨ ਲਈ ਇਹ ਨਿਯੁਕਤੀ ਕੀਤੀ ਗਈ ਹੈ।