13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਨਸ਼ੇ, ਰਿਸ਼ਵਤਖ਼ੋਰੀ ਤੇ ਬੇਰੁਜ਼ਗਾਰੀ ਦੇ ਮੁੱਦਿਆਂ ’ਤੇ ਘਿਰੀ ‘ਆਪ’ ਸਰਕਾਰ ਨੂੰ ਸੱਤਾ ਤੋਂ ਲਾਂਭੇ ਕਰਨ ਲਈ ਲੋਕ ਹੋਏ ਉਤਾਵਲੇ-ਇਕੱਤਰ ਸਿੰਘ ਬਰਾੜ

ਠੱਠੀ ਭਾਈ, 12 ਨਵੰਬਰ (ਜਗਰੂਪ ਸਿੰਘ ਮਠਾੜੂ)-ਸ਼੍ਰੋਮਣੀ ਅਕਾਲੀ ਦਲ (ਬ) ਸਰਕਲ ਥਰਾਜ ਦੇ ਪ੍ਰਧਾਨ ਅਤੇ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਮੋਗਾ ਇਕੱਤਰ ਸਿੰਘ ਬਰਾੜ ਥਰਾਜ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲ ਉਠਾਉਂਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਾ ਹੋਣ ਕਾਰਨ ਲੋਕਾਂ ਵਿਚ ਸਰਕਾਰ ਪ੍ਰਤੀ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ, ਰਿਸ਼ਵਤਖ਼ੋਰੀ ਤੇ ਬੇਰੁਜ਼ਗਾਰੀ ਵਰਗੇ ਗੰਭੀਰ ਮੁੱਦਿਆਂ ‘ਤੇ ਸਰਕਾਰ ਲੋਕਾਂ ਦੀਆਂ ਉਮੀਦਾਂ ‘ਤੇ ਖਰੀ ਨਹੀਂ ਉਤਰ ਸਕੀ।

ਅਜੀਤ ਡੈਸਕ 13-11-2026
ਠੱਠੀ ਭਾਈ, 12 ਨਵੰਬਰ (ਜਗਰੂਪ ਸਿੰਘ ਮਠਾੜੂ)-ਸ਼੍ਰੋਮਣੀ ਅਕਾਲੀ ਦਲ (ਬ) ਸਰਕਲ ਥਰਾਜ ਦੇ ਪ੍ਰਧਾਨ ਅਤੇ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਮੋਗਾ ਇਕੱਤਰ ਸਿੰਘ ਬਰਾੜ ਥਰਾਜ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲ ਉਠਾਉਂਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਾ ਹੋਣ ਕਾਰਨ ਲੋਕਾਂ ਵਿਚ ਸਰਕਾਰ ਪ੍ਰਤੀ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ, ਰਿਸ਼ਵਤਖ਼ੋਰੀ ਤੇ ਬੇਰੁਜ਼ਗਾਰੀ ਵਰਗੇ ਗੰਭੀਰ ਮੁੱਦਿਆਂ ‘ਤੇ ਸਰਕਾਰ ਲੋਕਾਂ ਦੀਆਂ ਉਮੀਦਾਂ ‘ਤੇ ਖਰੀ ਨਹੀਂ ਉਤਰ ਸਕੀ। ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨੂੰ ਵੱਡੇ-ਵੱਡੇ ਸੁਪਨੇ ਦਿਖਾਏ ਗਏ ਸਨ, ਪਰ ਸੱਤਾ ’ਚ ਆਉਣ ਤੋਂ ਬਾਅਦ ਉਨ੍ਹਾਂ ਵਾਅਦਿਆਂ ਨੂੰ ਅਮਲੀ ਰੂਪ ਦੇਣ ਦੀ ਬਜਾਏ ਸਿਰਫ਼ ਡਰਾਮੇ ਬਾਜ਼ੀਆਂ ਨਾਲ ਹੀ ਸਮਾਂ ਲੰਘਾਇਆ ਗਿਆ। ਇਕੱਤਰ ਸਿੰਘ ਬਰਾੜ ਨੇ ਕਿਹਾ ਕਿ ਪੰਜਾਬ ਦੇ ਨੌਜਵਾਨ ਰੁਜ਼ਗਾਰ ਦੀ ਭਾਲ ਵਿਚ ਵਿਦੇਸ਼ਾਂ ਵੱਲ ਜਾਣ ਲਈ ਮਜਬੂਰ ਹਨ, ਜਦ ਕਿ ਸੂਬੇ ਅੰਦਰ ਰੁਜ਼ਗਾਰ ਦੇ ਢੁਕਵੇਂ ਮੌਕੇ ਪੈਦਾ ਕਰਨ ਦੇ ਦਾਅਵੇ ਹਕੀਕਤ ਵਿਚ ਪੂਰੇ ਹੁੰਦੇ ਦਿਖਾਈ ਨਹੀਂ ਦੇ ਰਹੇ। ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਮੁੱਦਾ ਪੰਜਾਬ ਦੇ ਹਰ ਪਰਿਵਾਰ ਲਈ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ ਅਤੇ ਇਸ ਸਮੱਸਿਆ ਦੇ ਖ਼ਾਤਮੇ ਲਈ ਠੋਸ ਤੇ ਪ੍ਰਭਾਵਸ਼ਾਲੀ ਕਦਮ ਚੁੱਕਣ ਦੀ ਲੋੜ ਹੈ।
ਪਿਛਲੀ ਖ਼ਬਰ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਆਂਗਣਵਾੜੀ ਵਰਕਰਾਂ ਨੂੰ 11 ਲੱਖ 31 ਹਜ਼ਾਰ 600 ਰੁਪਏ ਦੀ ਸਨਮਾਨ ਰਾਸ਼ੀ ਦਾ ਚੈੱਕ ਭੇਟ ਕ... ਅਗਲੀ ਖ਼ਬਰ ਜਸਵਿੰਦਰ ਸਿੰਘ ਦੀਦਾਰੇ ਵਾਲਾ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਦਾ ਨਿਹਾਲ ਸਿੰਘ ਵਾਲਾ ਦਾ ਸ਼ਹਿਰੀ ਪ੍ਰਧਾਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।