ਸੂਬਾ ਸਰਕਾਰ ਝੋਨੇ ਦੀ ਖ਼ਰੀਦ ਸਬੰਧੀ ਨਹੀਂ ਕਰ ਸਕੀ ਪੁਖ਼ਤਾ ਪ੍ਰਬੰਧ, ਕਿਸਾਨ ਫ਼ਾਕੇ ਕੱਟਣ ਲਈ ਮਜਬੂਰ-ਲਾਲ ਸਿੰਘ
ਮੋਗਾ, 13 ਨਵੰਬਰ (ਗੁਰਤੇਜ ਸਿੰਘ ਬੱਬੀ)-ਪੰਜਾਬ ਦਾ ਮੁੱਖ ਮੰਤਰੀ ਭਗਵੰਤ ਮਾਨ ਆਖਦਾ ਸੀ ਕਿ ਕਿਸਾਨਾਂ ਦੀ ਝੋਨੇ ਦੀ ਫ਼ਸਲ ਦਾ ਇਕ ਇਕ ਦਾਣਾ ਖ਼ਰੀਦ ਕੀਤਾ ਜਾਵੇਗਾ ਅਤੇ ਕਿਸਾਨਾਂ ਨੂੰ ਮੰਡੀਆਂ ਵਿਚ ਰੁਲਣ ਨਹੀਂ ਦਿੱਤਾ ਜਾਵੇਗਾ ਪਰ ਮੁੱਖ ਮੰਤਰੀ ਦੇ ਇਹ ਬਿਆਨ ਦੀ ਹਵਾ ਨਿਕਲ ਗਈ ਹੈ ਅਤੇ ਮੰਡੀਆਂ ਦੇ ਹਾਲਾਤ ਇਹ ਬਣ ਗਏ ਹਨ ਕਿ ਕਿਸਾਨਾਂ ਦੀ ਝੋਨੇ ਦੀ ਫ਼ਸਲ ਖ਼ਰੀਦ ਵਲੋਂ ਪਈ ਹੈ ਅਤੇ ਕਿਸਾਨ ਮੰਡੀਆਂ ਵਿਚ ਫ਼ਾਕੇ ਕੱਟਣ ਲਈ ਮਜਬੂਰ ਹਨ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸਰਪੰਚ ਲਾਲ ਸਿੰਘ ਘੱਲ ਕਲਾਂ ਨੇ ‘ਅਜੀਤ’ ਨਾਲ ਗੱਲਬਾਤ ਦੌਰਾਨ ਕੀਤਾ।
ਅਜੀਤ ਡੈਸਕ
14-11-2026