14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਜੀਂਦੜਾ ਸਕੂਲ ਵਿਖੇ ਬਾਲ ਦਿਵਸ ਧੂਮਧਾਮ ਨਾਲ ਮਨਾਇਆ

ਕਿਸ਼ਨਪੁਰਾ ਕਲਾਂ, 13 ਨਵੰਬਰ (ਅਮੋਲਕ ਸਿੰਘ ਕਲਸੀ)-ਸੰਤ ਬਾਬਾ ਕਾਰਜ ਸਿੰਘ ਦੁਆਰਾ ਚਲਾਈ ਗਈ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੀਂਦੜਾ ਵਿਖੇ ਅੱਜ ਬਾਲ ਦਿਵਸ ਬਹੁਤ ਹੀ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਕੈਂਪਸ ਵਿਚ ਇਕ ਵਿਸ਼ੇਸ਼ ਅਤੇ ਰੰਗਾਰੰਗ ਪ੍ਰੋਗਰਾਮ ਉਲੀਕਿਆ ਗਿਆ, ਜਿਸ ਵਿਚ ਸਮੂਹ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ।

ਅਜੀਤ ਡੈਸਕ 14-11-2026
ਕਿਸ਼ਨਪੁਰਾ ਕਲਾਂ, 13 ਨਵੰਬਰ (ਅਮੋਲਕ ਸਿੰਘ ਕਲਸੀ)-ਸੰਤ ਬਾਬਾ ਕਾਰਜ ਸਿੰਘ ਦੁਆਰਾ ਚਲਾਈ ਗਈ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੀਂਦੜਾ ਵਿਖੇ ਅੱਜ ਬਾਲ ਦਿਵਸ ਬਹੁਤ ਹੀ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਕੈਂਪਸ ਵਿਚ ਇਕ ਵਿਸ਼ੇਸ਼ ਅਤੇ ਰੰਗਾਰੰਗ ਪ੍ਰੋਗਰਾਮ ਉਲੀਕਿਆ ਗਿਆ, ਜਿਸ ਵਿਚ ਸਮੂਹ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ। ਸਮਾਗਮ ਦੀ ਸ਼ੁਰੂਆਤ ਚੇਅਰਮੈਨ ਜਸਵੰਤ ਸਿੰਘ ਭੁੱਲਰ, ਜਨਰਲ ਸਕੱਤਰ ਪ੍ਰਭਜੋਤ ਸਿੰਘ ਭੁੱਲਰ ਵਲੋਂ ਕੀਤੀ ਗਈ। ਸਕੂਲ ਦੇ ਅਧਿਆਪਕ ਪੁਨੀਤ ਰਾਣੀ ਸ਼ਰਮਾ ਵਲੋਂ ਬੱਚਿਆਂ ਨੂੰ ‘ਚਾਚਾ ਨਹਿਰੂ’ ਦੇ ਜੀਵਨ ਅਤੇ ਬੱਚਿਆਂ ਪ੍ਰਤੀ ਉਨ੍ਹਾਂ ਦੇ ਬੇਅੰਤ ਪਿਆਰ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਪੇਸ਼ਕਾਰੀਆਂ ਦਿੱਤੀਆਂ ਗਈਆਂ। ਛੋਟੇ ਬੱਚਿਆਂ ਦਾ ਉਤਸ਼ਾਹ ਵਧਾਉਣ ਲਈ ਕਈ ਤਰ੍ਹਾਂ ਦੀਆਂ ਮਨੋਰੰਜਕ ਖੇਡਾਂ ਅਤੇ ਮੁਕਾਬਲੇ ਵੀ ਕਰਵਾਏ ਗਏ। ਇਸ ਮੌਕੇ ਸਕੂਲ ਮੁਖੀ ਚੇਅਰਮੈਨ ਜਸਵੰਤ ਸਿੰਘ ਭੁੱਲਰ, ਜਨਰਲ ਸੈਕਟਰੀ ਪ੍ਰਭਜੋਤ ਸਿੰਘ ਭੁੱਲਰ ਅਤੇ ਪ੍ਰਿੰਸੀਪਲ ਮੈਡਮ ਮਨਦੀਪ ਕੌਰ ਵਲੋਂ ਬੱਚਿਆਂ ਨੂੰ ਬਾਲ ਦਿਵਸ ਦੀਆਂ ਨਿੱਘੀਆਂ ਮੁਬਾਰਕਾਂ ਦਿੱਤੀਆਂ ਗਈਆਂ। ਉਨ੍ਹਾਂ ਆਪਣੇ ਸੰਬੋਧਨ ਵਿਚ ਕਿਹਾ ਕਿ ਬੱਚੇ ਦੇਸ਼ ਦਾ ਆਉਣ ਵਾਲਾ ਭਵਿੱਖ ਹਨ ਅਤੇ ਇਨ੍ਹਾਂ ਨੂੰ ਸਹੀ ਸਿੱਖਿਆ ਅਤੇ ਸੇਧ ਦੇਣਾ ਅਧਿਆਪਕਾਂ ਅਤੇ ਮਾਪਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਪ੍ਰੋਗਰਾਮ ਦੇ ਅੰਤ ਵਿਚ ਜੇਤੂ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਲਈ ਇਨਾਮ ਵੰਡੇ ਗਏ ਅਤੇ ਸਾਰੇ ਬੱਚਿਆਂ ਨੂੰ ਚਾਕਲੇਟ ਅਤੇ ਪੇਸਟੀਆਂ ਵੰਡੀਆਂ ਗਈਆਂ। ਇਸ ਮੌਕੇ ਸਮੂਹ ਸਟਾਫ਼ ਅਤੇ ਬੱਚੇ ਹਾਜ਼ਰ ਸਨ।
ਪਿਛਲੀ ਖ਼ਬਰ ਹੋਲੀ ਹਾਰਟ ਸਕੂਲ ਵਿਦਿਆਰਥੀਆਂ ਨੂੰ ਖੇਤਾਂ ਦੀ ਦੁਨੀਆ ਤੋਂ ਜਾਣੂੰ ਕਰਵਾਇਆ ਅਗਲੀ ਖ਼ਬਰ ਬੀ.ਬੀ.ਐਸ.ਬੀ. ਕਾਨਵੈਂਟ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।