14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨਾ ਬੰਦ ਕਰੇ ਕੇਂਦਰ ਸਰਕਾਰ-ਪ੍ਰਧਾਨ ਬਲਰਾਜ ਸਿੰਘ ਖ਼ਾਲਸਾ

ਕਿਸ਼ਨਪੁਰਾ ਕਲਾਂ, 13 ਨਵੰਬਰ (ਅਮੋਲਕ ਸਿੰਘ ਕਲਸੀ)-ਦਿੱਲੀ ਵਿੱਚ ਲਗਾਤਾਰ ਵਧ ਰਹੇ ਪ੍ਰਦੂਸ਼ਣ ਲਈ ਕੇਂਦਰ ਸਰਕਾਰ ਵਲੋਂ ਪੰਜਾਬ ਦੇ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਉਣ ਦੀ ਸਖ਼ਤ ਨਿੰਦਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਖ਼ਾਲਸਾ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੀ ਬਜਾਏ ਦਿੱਲੀ ਵਿਚ ਵਧ ਰਹੇ ਪ੍ਰਦੂਸ਼ਣ ਦੇ ਅਸਲ ਕਾਰਨਾਂ ਵੱਲ ਧਿਆਨ ਦੇਣਾ ਚਾਹੀਦਾ ਹੈ। ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਖ਼ਾਲਸਾ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਕਾਰਨ ਪੰਜਾਬ ਦੇ ਕਿਸਾਨ ਲਗਾਤਾਰ ਸੰਘਰਸ਼ ਕਰਨ ਲਈ ਮਜਬੂਰ ਹਨ।

ਅਜੀਤ ਡੈਸਕ 14-11-2026
ਕਿਸ਼ਨਪੁਰਾ ਕਲਾਂ, 13 ਨਵੰਬਰ (ਅਮੋਲਕ ਸਿੰਘ ਕਲਸੀ)-ਦਿੱਲੀ ਵਿੱਚ ਲਗਾਤਾਰ ਵਧ ਰਹੇ ਪ੍ਰਦੂਸ਼ਣ ਲਈ ਕੇਂਦਰ ਸਰਕਾਰ ਵਲੋਂ ਪੰਜਾਬ ਦੇ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਉਣ ਦੀ ਸਖ਼ਤ ਨਿੰਦਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਖ਼ਾਲਸਾ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੀ ਬਜਾਏ ਦਿੱਲੀ ਵਿਚ ਵਧ ਰਹੇ ਪ੍ਰਦੂਸ਼ਣ ਦੇ ਅਸਲ ਕਾਰਨਾਂ ਵੱਲ ਧਿਆਨ ਦੇਣਾ ਚਾਹੀਦਾ ਹੈ। ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਖ਼ਾਲਸਾ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਕਾਰਨ ਪੰਜਾਬ ਦੇ ਕਿਸਾਨ ਲਗਾਤਾਰ ਸੰਘਰਸ਼ ਕਰਨ ਲਈ ਮਜਬੂਰ ਹਨ। ਜਦੋਂ ਵੀ ਕਿਸਾਨ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕਰਦੇ ਹਨ ਤਾਂ ਕੇਂਦਰ ਸਰਕਾਰ ਵਲੋਂ ਵੱਖ-ਵੱਖ ਮੁੱਦਿਆਂ ਰਾਹੀਂ ਉਨ੍ਹਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਹੁਣ ਦਿੱਲੀ ਵਿਚ ਵਧ ਰਹੇ ਪ੍ਰਦੂਸ਼ਣ ਲਈ ਵੀ ਪੰਜਾਬ ਦੇ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ, ਜੋ ਕਿ ਸਰਾਸਰ ਗਲਤ ਹੈ। ਪ੍ਰਧਾਨ ਬਲਰਾਜ ਸਿੰਘ ਖ਼ਾਲਸਾ ਨੇ ਕਿਹਾ ਕਿ ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਉਣਾ ਹਕੀਕਤ ਤੋਂ ਅੱਖਾਂ ਮੀਟਣ ਦੇ ਬਰਾਬਰ ਹੈ। ਕੇਂਦਰ ਸਰਕਾਰ ਨੂੰ ਪ੍ਰਦੂਸ਼ਣ ਦੇ ਅਸਲ ਕਾਰਨਾਂ ਦੀ ਪਛਾਣ ਕਰਕੇ ਉਨ੍ਹਾਂ ਦੇ ਹੱਲ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਇਸ ਵਾਰ ਪੰਜਾਬ ਦੇ ਕਿਸਾਨਾਂ ਨੂੰ ਡੀ.ਏ.ਪੀ. ਖਾਦ ਸਮੇਤ ਹੋਰ ਖੇਤੀਬਾੜੀ ਵਸਤਾਂ ਦੀ ਪ੍ਰਾਪਤੀ ਲਈ ਲੰਮਾ ਸਮਾਂ ਇੰਤਜ਼ਾਰ ਕਰਨਾ ਪਿਆ, ਜਿਸ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਹਮੇਸ਼ਾ ਹੀ ਆਪਣੀ ਮਿਹਨਤ ਅਤੇ ਖੂਨ-ਪਸੀਨਾ ਵਹਾ ਕੇ ਦੇਸ਼ ਦਾ ਢਿੱਡ ਭਰਦੇ ਆਏ ਹਨ। ਇਸ ਲਈ ਕੇਂਦਰ ਸਰਕਾਰ ਨੂੰ ਕਿਸਾਨਾਂ ਨੂੰ ਬਦਨਾਮ ਕਰਨ ਦੀ ਬਜਾਏ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਚਾਹੀਦਾ ਹੈ।
ਪਿਛਲੀ ਖ਼ਬਰ ਜੀ.ਐਨ. ਕਾਨਵੈਂਟ ਸਕੂਲ ਵਿਖੇ ਬਾਲ ਦਿਵਸ ਮਨਾਇਆ ਅਗਲੀ ਖ਼ਬਰ ਮਾਵਾਂ ਧੀਆਂ ਲਲਕਾਰ ਰੈਲੀ ’ਚ ਪਹੁੰਚਣ ਤੇ ਬੀਬੀ ਹਰਸਿਮਰਤ ਕੌਰ ਬਾਦਲ ਦਾ ਕੀਤਾ ਜਾਵੇਗਾ ਭਰਵਾਂ ਸਵਾਗਤ-ਬੀਬੀ ਜਸਪਿੰਦਰ ਕੌਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।