14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਬਾਘਾ ਪੁਰਾਣਾ ਹਲਕਾ ਵਾਸੀਆਂ ਦਾ ਵਿਸ਼ਾਲ ਇਕੱਠ ਲਈ ਕੁਲਵੰਤ ਸਿੰਘ ਮਲੂਕਾ ਨੇ ਆਗੂਆਂ ਤੇ ਵਰਕਰਾਂ ਦਾ ਕੀਤਾ ਧੰਨਵਾਦ

ਬਾਘਾ ਪੁਰਾਣਾ, 13 ਨਵੰਬਰ (ਟਿੰਕੂ ਕਾਠਪਾਲ)-ਹਲਕਾ ਬਾਘਾ ਪੁਰਾਣਾ ਤੋਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਦੀ ਟਿਕਟ ਦੇ ਪ੍ਰਮੁੱਖ ਦਾਅਵੇਦਾਰ ਕੁਲਵੰਤ ਸਿੰਘ ਮਲੂਕਾ ਨੇ ਬੀਤੇ ਦਿਨੀਂ ਸਥਾਨਕ ਮਿੱਤਲ ਪੈਲੇਸ ਵਿਖੇ ਰੱਖੇ ਗਏ ਵਿਸ਼ਾਲ ਇਕੱਠ ਵਿਚ ਵੱਡੀ ਗਿਣਤੀ ‘ਚ ਸ਼ਮੂਲੀਅਤ ਕਰਨ ਲਈ ਸਮੂਹ ਕਾਂਗਰਸੀ ਆਗੂਆਂ, ਮਿਹਨਤੀ ਵਰਕਰਾਂ ਅਤੇ ਹਲਕਾ ਵਾਸੀਆਂ ਦਾ ਧੰਨਵਾਦ ਕੀਤਾ ਹੈ। ਅੱਜ ਇੱਥੇ ਜਾਰੀ ਕੀਤੇ ਗਏ ਇਕ ਬਿਆਨ ਰਾਹੀਂ ਕੁਲਵੰਤ ਸਿੰਘ ਮਲੂਕਾ ਨੇ ਕਿਹਾ ਕਿ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਇਲਾਕਿਆਂ ਤੋਂ ਆਪ-ਮੁਹਾਰੇ ਪੁੱਜੇ ਲੋਕਾਂ, ਪਾਰਟੀ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਨੇ ਜੋ ਪਿਆਰ, ਸਤਿਕਾਰ ਅਤੇ ਵਿਸ਼ਵਾਸ ਉਨ੍ਹਾਂ ਦੀ ਅਗਵਾਈ ‘ਤੇ ਜਤਾਇਆ ਹੈ, ਉਸ ਲਈ ਉਹ ਸਮੁੱਚੇ ਹਲਕੇ ਦੇ ਸਦਾ ਰਿਣੀ ਰਹਿਣਗੇ।

ਅਜੀਤ ਡੈਸਕ 14-11-2026
ਬਾਘਾ ਪੁਰਾਣਾ, 13 ਨਵੰਬਰ (ਟਿੰਕੂ ਕਾਠਪਾਲ)-ਹਲਕਾ ਬਾਘਾ ਪੁਰਾਣਾ ਤੋਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਦੀ ਟਿਕਟ ਦੇ ਪ੍ਰਮੁੱਖ ਦਾਅਵੇਦਾਰ ਕੁਲਵੰਤ ਸਿੰਘ ਮਲੂਕਾ ਨੇ ਬੀਤੇ ਦਿਨੀਂ ਸਥਾਨਕ ਮਿੱਤਲ ਪੈਲੇਸ ਵਿਖੇ ਰੱਖੇ ਗਏ ਵਿਸ਼ਾਲ ਇਕੱਠ ਵਿਚ ਵੱਡੀ ਗਿਣਤੀ ‘ਚ ਸ਼ਮੂਲੀਅਤ ਕਰਨ ਲਈ ਸਮੂਹ ਕਾਂਗਰਸੀ ਆਗੂਆਂ, ਮਿਹਨਤੀ ਵਰਕਰਾਂ ਅਤੇ ਹਲਕਾ ਵਾਸੀਆਂ ਦਾ ਧੰਨਵਾਦ ਕੀਤਾ ਹੈ। ਅੱਜ ਇੱਥੇ ਜਾਰੀ ਕੀਤੇ ਗਏ ਇਕ ਬਿਆਨ ਰਾਹੀਂ ਕੁਲਵੰਤ ਸਿੰਘ ਮਲੂਕਾ ਨੇ ਕਿਹਾ ਕਿ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਇਲਾਕਿਆਂ ਤੋਂ ਆਪ-ਮੁਹਾਰੇ ਪੁੱਜੇ ਲੋਕਾਂ, ਪਾਰਟੀ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਨੇ ਜੋ ਪਿਆਰ, ਸਤਿਕਾਰ ਅਤੇ ਵਿਸ਼ਵਾਸ ਉਨ੍ਹਾਂ ਦੀ ਅਗਵਾਈ ‘ਤੇ ਜਤਾਇਆ ਹੈ, ਉਸ ਲਈ ਉਹ ਸਮੁੱਚੇ ਹਲਕੇ ਦੇ ਸਦਾ ਰਿਣੀ ਰਹਿਣਗੇ। ਉਨ੍ਹਾਂ ਕਿਹਾ ਕਿ ਮੀਟਿੰਗ ਵਿਚ ਹੋਇਆ ਇਹ ਭਰਵਾਂ ਇਕੱਠ ਇਸ ਗੱਲ ਦਾ ਪ੍ਰਤੱਖ ਸਬੂਤ ਹੈ ਕਿ ਬਾਘਾ ਪੁਰਾਣਾ ਹਲਕੇ ਦੇ ਲੋਕ ਬਦਲਾਅ ਚਾਹੁੰਦੇ ਹਨ ਅਤੇ ਕਾਂਗਰਸ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਨਾਲ ਚਟਾਨ ਵਾਂਗ ਖੜ੍ਹੇ ਹਨ। ਸ੍ਰ. ਮਲੂਕਾ ਨੇ ਕਿਹਾ ਜੇ ਉਨ੍ਹਾਂ ਨੂੰ ਸੇਵਾ ਦਾ ਮੌਕਾ ਮਿਲਦਾ ਹੈ ਤਾਂ ਵਿਸ਼ੇਸ਼ ਤੌਰ ‘ਤੇ ਸਿੱਖਿਆ ਅਤੇ ਮੈਡੀਕਲ ਸੇਵਾਵਾਂ ਪ੍ਰਮੁੱਖਤਾ ਨਾਲ ਹਲਕੇ ਅੰਦਰ ਖ਼ਾਸ ਕਰ ਨੌਜਵਾਨ ਪੀੜੀ ਨੂੰ ਭਵਿੱਖ ਆਈ.ਏ.ਐਸ.,ਪੀ.ਸੀ.ਐਸ. ਡਾਕਟਰ, ਇੰਜੀਨੀਅਰ ਬਣਾਉਣ ਵਿਚ ਵਿਸ਼ੇਸ਼ ਯੋਗਦਾਨ ਦੇਣ ਦੀ ਗੱਲ ਕਹੀ। ਉਨ੍ਹਾਂ ਕਿਹਾ ਪਾਰਟੀ ਵਰਕਰਾਂ ਦੀ ਹੌਸਲਾ ਅਫਜਾਈ ਕਰਦਿਆਂ ਕਿਹਾ ਕਿ ਵਰਕਰ ਕਿਸੇ ਵੀ ਪਾਰਟੀ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਅਤੇ ਉਨ੍ਹਾਂ ਦੀ ਅਣਥੱਕ ਮਿਹਨਤ ਸਦਕਾ ਹੀ ਇਹ ਸਮਾਗਮ ਇਤਿਹਾਸਕ ਹੋ ਨਿੱਬੜਿਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵਲੋਂ ਮਿਲੇ ਇਸ ਅਥਾਹ ਸਮਰਥਨ ਨੇ ਉਨ੍ਹਾਂ ਅੰਦਰ ਨਵੀਂ ਊਰਜਾ ਭਰੀ ਹੈ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਉਹ ਹਲਕਾ ਵਾਸੀਆਂ ਦੀਆਂ ਉਮੀਦਾਂ ‘ਤੇ ਖਰਾ ਉੱਤਰਨ ਲਈ ਦਿਨ-ਰਾਤ ਇਕ ਕਰ ਦੇਣਗੇ ਅਤੇ ਹਲਕੇ ਦੇ ਸਰਬਪੱਖੀ ਵਿਕਾਸ ਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ। ਇਸ ਮੌਕੇ ਉਨ੍ਹਾਂ ਸਮੂਹ ਵਰਕਰਾਂ ਨੂੰ ਆਗਾਮੀ 2027 ਦੀਆਂ ਚੋਣਾਂ ਲਈ ਪਾਰਟੀ ਦੀ ਮਜ਼ਬੂਤੀ ਵਾਸਤੇ ਹੁਣ ਤੋਂ ਹੀ ਕਮਰਕੱਸੇ ਕਰਨ ਦੀ ਅਪੀਲ ਵੀ ਕੀਤੀ।
ਪਿਛਲੀ ਖ਼ਬਰ ਪੰਜਾਬ ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਦੀ ਹੋਈ ਮੀਟਿੰਗ ਅਗਲੀ ਖ਼ਬਰ ਮਾਈ ਭਾਰਤ ਮੋਗਾ ਵਲੋਂ ਡੀ.ਐਮ. ਕਾਲਜ ਆਫ਼ ਐਜੂਕੇਸ਼ਨ ਵਿਖੇ ਜ਼ਿਲ੍ਹਾ ਪੱਧਰੀ ਵਿਕਸਿਤ ਭਾਰਤ ਯੂਥ ਪਾਰਲੀਮੈਂਟ 2027 ਦਾ ਆਯੋਜਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।