ਬਾਘਾ ਪੁਰਾਣਾ ਦੀਆਂ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਭਾਜਪਾ ਨੇ ਸਰਗਰਮੀਆਂ ਕੀਤੀਆਂ ਤੇਜ਼
ਠੱਠੀ ਭਾਈ, 13 ਨਵੰਬਰ (ਜਗਰੂਪ ਸਿੰਘ ਮਠਾੜੂ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਡਾਕਟਰ ਹਰਜੋਤ ਕਮਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਾਘਾ ਪੁਰਾਣਾ ਦੀਆਂ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਭਾਜਪਾ ਆਗੂਆਂ ਦੀ ਅਹਿਮ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਭਾਜਪਾ ਕਿਸਾਨ ਮੋਰਚਾ ਦੇ ਮੁੱਖ ਬੁਲਾਰੇ ਹਰਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਸਾਰੇ ਆਗੂਆਂ ਅਤੇ ਵਰਕਰਾਂ ਨੂੰ ਇਕਜੁੱਟ ਹੋ ਕੇ ਕੰਮ ਕਰਨ ਦੀ ਲੋੜ ਹੈ।
ਅਜੀਤ ਡੈਸਕ
14-11-2026