14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਹਾੜ੍ਹੀ ਦੀਆਂ ਫ਼ਸਲਾਂ ਲਈ 62,370 ਕਰੋੜ ਰੁਪਏ ਦੀ ਖਾਦ ਸਬਸਿਡੀ ਮਨਜ਼ੂਰ ਕਰਨਾ ਕਿਸਾਨਾਂ ਦੇ ਹਿਤ ਵਿਚ ਅਹਿਮ ਫ਼ੈਸਲਾ-ਸਾਬਕਾ ਐਸ.ਪੀ. ਸੰਧੂ

ਮੋਗਾ, 13 ਨਵੰਬਰ (ਸੁਰਿੰਦਰਪਾਲ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਜਰਨਲ ਸਕੱਤਰ ਸਾਬਕਾ ਐਸ. ਪੀ.

ਅਜੀਤ ਡੈਸਕ 14-11-2026
ਮੋਗਾ, 13 ਨਵੰਬਰ (ਸੁਰਿੰਦਰਪਾਲ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਜਰਨਲ ਸਕੱਤਰ ਸਾਬਕਾ ਐਸ.ਪੀ. ਮੁਖ਼ਤਿਆਰ ਸਿੰਘ ਸੰਧੂ ਨੇ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਹਾੜ੍ਹੀ ਦੇ ਸੀਜ਼ਨ 2026-27 ਦੀਆਂ ਫ਼ਸਲਾਂ ਲਈ 62,370 ਕਰੋੜ ਰੁਪਏ ਦੀ ਖਾਦ ਸਬਸਿਡੀ ਮਨਜ਼ੂਰ ਕਰਨ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਸਾਬਕਾ ਐਸ.ਪੀ. ਸੰਧੂ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਇਹ ਫ਼ੈਸਲਾ ਕਿਸਾਨਾਂ ਨੂੰ ਵਾਜਬ ਕੀਮਤਾਂ ‘ਤੇ ਖਾਦ ਮੁਹੱਈਆ ਕਰਵਾਉਣ ਦੀ ਦਿਸ਼ਾ ਵਿਚ ਅਹਿਮ ਕਦਮ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਦੇਸ਼ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ ਅਤੇ ਕਿਸਾਨਾਂ ਨੂੰ ਫ਼ਸਲਾਂ ਦੀ ਬਿਜਾਈ ਸਮੇਂ ਖਾਦ ਦੀ ਨਿਰਵਿਘਨ ਸਪਲਾਈ ਅਤੇ ਵਾਜਬ ਕੀਮਤਾਂ ‘ਤੇ ਖਾਦ ਮਿਲਣਾ ਬੇਹੱਦ ਜ਼ਰੂਰੀ ਹੈ। ਕੌਮਾਂਤਰੀ ਬਾਜ਼ਾਰ ਵਿਚ ਖਾਦਾਂ ਦੀਆਂ ਕੀਮਤਾਂ ਵਿਚ ਉਤਰਾਅ-ਚੜ੍ਹਾਅ ਦੇ ਬਾਵਜੂਦ ਕਿਸਾਨਾਂ ‘ਤੇ ਵਾਧੂ ਆਰਥਿਕ ਬੋਝ ਨਾ ਪਵੇ, ਇਸ ਲਈ ਕੇਂਦਰ ਸਰਕਾਰ ਵਲੋਂ 62370 ਕਰੋੜ ਰੁਪਏ ਦੀ ਸਬਸਿਡੀ ਮਨਜ਼ੂਰ ਕੀਤੀ ਗਈ ਹੈ। ਸੰਧੂ ਨੇ ਕਿਹਾ ਕਿ ਇਸ ਫ਼ੈਸਲੇ ਨਾਲ ਡੀ.ਏ.ਪੀ. ਅਤੇ ਐਨ.ਪੀ.ਕੇ.ਐਸ. ਸਮੇਤ ਫਾਸਫੇਟਿਕ ਅਤੇ ਪੋਟਾਸ਼ਿਕ ਖਾਦਾਂ ਦੀ ਉਪਲਬਧਤਾ ਯਕੀਨੀ ਬਣਾਉਣ ਵਿਚ ਮਦਦ ਮਿਲੇਗੀ। ਉਨ੍ਹਾਂ ਦੱਸਿਆ ਕਿ ਇਹ ਸਬਸਿਡੀ 1 ਅਕਤੂਬਰ 2026 ਤੋਂ 31 ਮਾਰਚ 2027 ਤੱਕ ਹਾੜ੍ਹੀ ਦੇ ਸੀਜ਼ਨ ਲਈ ਲਾਗੂ ਰਹੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਖੇਤੀ ਲਈ ਖਾਦ ਅਤੇ ਹੋਰ ਜ਼ਰੂਰੀ ਸਮਗਰੀ ਵਾਜਬ ਕੀਮਤਾਂ ‘ਤੇ ਮੁਹੱਈਆ ਕਰਵਾਉਣਾ ਸਮੇਂ ਦੀ ਮੁੱਖ ਲੋੜ ਹੈ। ਖਾਦਾਂ ਦੀਆਂ ਕੀਮਤਾਂ ਵਿਚ ਵਾਧੇ ਦਾ ਸਿੱਧਾ ਅਸਰ ਖੇਤੀ ਦੀ ਲਾਗਤ ‘ਤੇ ਪੈਂਦਾ ਹੈ ਅਤੇ ਇਸ ਦਾ ਬੋਝ ਆਖ਼ਰਕਾਰ ਕਿਸਾਨ ਨੂੰ ਹੀ ਝੱਲਣਾ ਪੈਂਦਾ ਹੈ। ਅਜਿਹੇ ਵਿਚ ਕੇਂਦਰ ਸਰਕਾਰ ਵਲੋਂ ਸਬਸਿਡੀ ਲਈ ਵੱਡੀ ਰਕਮ ਮਨਜ਼ੂਰ ਕਰਨਾ ਕਿਸਾਨਾਂ ਦੀ ਆਰਥਿਕ ਸਥਿਤੀ ਨੂੰ ਧਿਆਨ ਵਿਚ ਰੱਖ ਕੇ ਲਿਆ ਗਿਆ ਫ਼ੈਸਲਾ ਹੈ। ਸੰਧੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਵਲੋਂ ਕਿਸਾਨਾਂ ਦੇ ਹਿਤਾਂ ਨੂੰ ਧਿਆਨ ਵਿਚ ਰੱਖਦਿਆਂ ਖੇਤੀਬਾੜੀ ਖੇਤਰ ਲਈ ਵੱਖ-ਵੱਖ ਯੋਜਨਾਵਾਂ ਰਾਹੀਂ ਸਹਾਇਤਾ ਦਿੱਤੀ ਜਾ ਰਹੀ ਹੈ।
ਪਿਛਲੀ ਖ਼ਬਰ ਪੰਜਾਬ ਅੰਦਰ 400 ਮੰਡੀਆਂ ’ਚ ਝੋਨੇ ਦੀ ਖ਼ਰੀਦ ਬੰਦ ਕਰਨਾ ਕਿਸਾਨਾਂ ਨਾਲ ਸਰਾਸਰ ਧੱਕਾ-ਕਿਸਾਨ ਆਗੂ ਅਗਲੀ ਖ਼ਬਰ ਬਾਘਾ ਪੁਰਾਣਾ ਦੀਆਂ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਭਾਜਪਾ ਨੇ ਸਰਗਰਮੀਆਂ ਕੀਤੀਆਂ ਤੇਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।