16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਭਾਕਿਯੂ ਏਕਤਾ ( ਉਗਰਾਹਾਂ ) ਜਥੇਬੰਦੀ ਦੇ ਸੰਘਰਸ਼ ਦੇ ਜ਼ੋਰ ਨਾਲ ਕਿਸਾਨਾਂ ਨੂੰ ਜੇਲ੍ਹ ’ ਚੋਂ ਰਿਹਾਅ ਕਰਵਾਇਆ

ਨਿਹਾਲ ਸਿੰਘ ਵਾਲਾ, 15 ਨਵੰਬਰ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)- ਪਿਛਲੇ ਕੁਝ ਦਿਨ ਪਹਿਲਾਂ ਪਿੰਡ ਭਾਗੀਕੇ ਦੇ ਕਿਸਾਨਾਂ ਵਲੋਂ ਮਜਬੂਰੀ ਵੱਸ ਝੋਨੇ ਦੀ ਪਰਾਲੀ ਨੂੰ ਅੱਗ ਲਾਈ ਗਈ ਸੀ ਤਾਂ ਨਿਹਾਲ ਸਿੰਘ ਵਾਲਾ ਦੇ ਪੁਲਿਸ ਪ੍ਰਸ਼ਾਸਨ ਵਲੋਂ ਕਿਸਾਨਾਂ ਦੀ ਪਹਿਲਾਂ ਕੁੱਟਮਾਰ ਕੀਤੀ ਅਤੇ ਫਿਰ ਗ੍ਰਿਫ਼ਤਾਰ ਕਰਕੇ ਉਨ੍ਹਾਂ ਉੱਪਰ ਇਰਾਦਾ ਕਤਲ ਦਾ ਝੂਠਾ ਕੇਸ ਪਾ ਕੇ ਜੇਲ੍ਹ ਭੇਜ ਦਿੱਤਾ ਗਿਆ ਸੀ। ਜਿਸ ਕਰਕੇ ਜਥੇਬੰਦੀ ਵਲੋਂ ਬਲਾਕ ਜਥੇਬੰਦੀ ਦੀ ਅਗਵਾਈ ‘ਚ ਨਿਹਾਲ ਸਿੰਘ ਵਾਲਾ ਥਾਣੇ ਦੇ ਗੇਟ ਅੱਗੇ ਕਿਸਾਨਾਂ ਦੀ ਬਿਨਾਂ ਸ਼ਰਤ ਰਿਹਾਈ ਲਈ ਪੱਕਾ ਮੋਰਚਾ ਸ਼ੁਰੂ ਕੀਤਾ ਗਿਆ ਸੀ।

ਥਾਣਾ ਨਿਹਾਲ ਸਿੰਘ ਵਾਲਾ ਅੱਗੇ ਲਗਾਏ ਰੋਸ ਧਰਨੇ ਨੂੰ ਸੰਬੋਧਨ ਕਰਦਾ ਹੋਇਆ ਕਿਸਾਨ ਆਗੂ। ਤਸਵੀਰ: ਸੁਖਦੇਵ ਸਿੰਘ ਖ਼ਾਲਸਾ 16-11-2026
ਨਿਹਾਲ ਸਿੰਘ ਵਾਲਾ, 15 ਨਵੰਬਰ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)- ਪਿਛਲੇ ਕੁਝ ਦਿਨ ਪਹਿਲਾਂ ਪਿੰਡ ਭਾਗੀਕੇ ਦੇ ਕਿਸਾਨਾਂ ਵਲੋਂ ਮਜਬੂਰੀ ਵੱਸ ਝੋਨੇ ਦੀ ਪਰਾਲੀ ਨੂੰ ਅੱਗ ਲਾਈ ਗਈ ਸੀ ਤਾਂ ਨਿਹਾਲ ਸਿੰਘ ਵਾਲਾ ਦੇ ਪੁਲਿਸ ਪ੍ਰਸ਼ਾਸਨ ਵਲੋਂ ਕਿਸਾਨਾਂ ਦੀ ਪਹਿਲਾਂ ਕੁੱਟਮਾਰ ਕੀਤੀ ਅਤੇ ਫਿਰ ਗ੍ਰਿਫ਼ਤਾਰ ਕਰਕੇ ਉਨ੍ਹਾਂ ਉੱਪਰ ਇਰਾਦਾ ਕਤਲ ਦਾ ਝੂਠਾ ਕੇਸ ਪਾ ਕੇ ਜੇਲ੍ਹ ਭੇਜ ਦਿੱਤਾ ਗਿਆ ਸੀ। ਜਿਸ ਕਰਕੇ ਜਥੇਬੰਦੀ ਵਲੋਂ ਬਲਾਕ ਜਥੇਬੰਦੀ ਦੀ ਅਗਵਾਈ ‘ਚ ਨਿਹਾਲ ਸਿੰਘ ਵਾਲਾ ਥਾਣੇ ਦੇ ਗੇਟ ਅੱਗੇ ਕਿਸਾਨਾਂ ਦੀ ਬਿਨਾਂ ਸ਼ਰਤ ਰਿਹਾਈ ਲਈ ਪੱਕਾ ਮੋਰਚਾ ਸ਼ੁਰੂ ਕੀਤਾ ਗਿਆ ਸੀ। ਭਾਵੇਂ ਕਿ ਜਥੇਬੰਦੀ ਵਲੋਂ ਸੰਘਰਸ਼ ਦੇ ਦਬਾਅ ਤਹਿਤ ਗ੍ਰਿਫ਼ਤਾਰ ਕੀਤੇ ਕਿਸਾਨਾਂ ਨੂੰ ਪੁਲਿਸ ਨੇ 12 ਨਵੰਬਰ ਦੀ ਸ਼ਾਮ ਨੂੰ ਜੇਲ੍ਹ ‘ਚੋਂ ਰਿਹਾਅ ਤਾਂ ਕਰ ਦਿੱਤਾ ਪਰ ਪੁਲਿਸ ਵਲੋਂ ਕੇਸ ਨੂੰ ਖ਼ਾਰਜ ਕਰਨ ਦੀ ਪ੍ਰਕਿਰਿਆ ਨੂੰ ਲਾਗੂ ਕਰਨ ‘ਚ ਟਾਲ ਮਟੋਲ ਕੀਤੀ ਜਾ ਰਹੀ ਹੈ। ਜਿਸ ਕਰਕੇ ਜਥੇਬੰਦੀ ਦੀ ਲੀਡਰਸ਼ਿਪ ਨੇ ਕਿਹਾ ਕਿ ਜਿੰਨਾ ਚਿਰ ਕਿਸਾਨਾਂ ਉੱਪਰ ਇਰਾਦਾ ਕਤਲ ਅਤੇ ਪਰਾਲੀ ਸਾੜਨ ਦੇ ਪਾਏ ਪਰਚੇ ਰੱਦ ਕਰਨ ਦੀ ਪ੍ਰਕਿਰਿਆ ਦਾ ਕੋਈ ਲਿਖਤੀ ਪੱਤਰ ਜਾਰੀ ਨਹੀਂ ਕੀਤਾ ਜਾਂਦਾ, ਓਨਾ ਚਿਰ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਇਸ ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋਕੇ, ਬਲਾਕ ਪ੍ਰਧਾਨ ਜਗਜੀਤ ਸਿੰਘ ਬੱਧਨੀ ਕਲਾਂ, ਬਲਾਕ ਸੈਕਟਰੀ ਕਰਮਜੀਤ ਕੌਰ ਹਿੰਮਤਪੁਰਾ ਨੇ ਕਿਹਾ ਕਿ ਅਸਲ ‘ਚ ਇਹ ਮਸਲਾ ਸਿਰਫ਼ ਭਾਗੀਕੇ ਦੋ ਕਿਸਾਨਾਂ ਦਾ ਨਹੀਂ ਬਲ ਕਿ ਇਸ ਪਿੱਛੇ ਕੰਮ ਕਰਦੀ ਪੰਜਾਬ ਅਤੇ ਕੇਂਦਰ ਸਰਕਾਰ ਦੀ ਕਾਰਪੋਰੇਟ ਅਤੇ ਨਿੱਜੀਕਰਨ ਦੀ ਨੀਤੀ ਹੈ ਕਿ ਕਿਸਾਨਾਂ ਨੂੰ ਜ਼ਮੀਨਾਂ ‘ਚੋਂ ਬਾਹਰ ਕਰਨਾ ਹੈ । ਆਗੂਆਂ ਨੇ ਕਿਹਾ ਕਿ ਸਰਕਾਰਾਂ ਪ੍ਰਦੂਸ਼ਣ ਦੇ ਨਾਂ ਹੇਠ ਆਮ ਲੋਕਾਂ ਨੂੰ ਗੁਮਰਾਹ ਕਰਕੇ ਵਾਤਾਵਰਨ ਦੂਸ਼ਿਤ ਹੋਣ ਦਾ ਦੋਸ਼ ਕਿਸਾਨਾਂ ਸਿਰ ਮੜ੍ਹਨ ਰਹੀਆਂ ਹਨ ਪਰ ਇਸ ਦੇ ਪਰਦੇ ਪਿੱਛੇ ਕਾਰਪੋਰੇਟ ਨੀਤੀਆਂ ਨੂੰ ਪੂਰੇ ਜ਼ੋਰਾਂ ਸ਼ੋਰਾਂ ਨਾਲ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗਰੀਨ ਟ੍ਰਿਬਿਊਨਲ ਅਤੇ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਕਿਸਾਨਾਂ ਨੂੰ ਯੋਗ ਮੁਆਵਜ਼ਾ ਦਿੱਤੇ ਬਿਨਾਂ ਸਰਕਾਰਾਂ ਪੁਲਿਸ ਪ੍ਰਸ਼ਾਸਨ ਰਾਹੀਂ ਡੰਡੇ ਦੇ ਜ਼ੋਰ ‘ਤੇ ਪਰਾਲੀ ਦੇ ਮਸਲੇ ਹੱਲ ਕਰਨਾ ਚਾਹੁੰਦੀਆਂ ਹਨ, ਸੋ ਕਦੇ ਵੀ ਸੰਭਵ ਨਹੀਂ ਹੈ। ਇਸ ਮੌਕੇ ਜ਼ਿਲ੍ਹਾ ਆਗੂ ਬਲੌਰ ਸਿੰਘ ਘੱਲ ਕਲਾਂ, ਜ਼ਿਲ੍ਹਾ ਸੈਕਟਰੀ ਗੁਰਮੀਤ ਸਿੰਘ ਕਿਸ਼ਨਪੁਰਾ, ਗੁਰਦੇਵ ਸਿੰਘ ਕਿਸ਼ਨਪੁਰਾ, ਜਗੀਰ ਸਿੰਘ, ਵੱਖ-ਵੱਖ ਬਲਾਕ ਆਗੂਆਂ ਗੁਰਚਰਨ ਸਿੰਘ ਰਾਮਾਂ, ਇਕਬਾਲ ਸਿੰਘ ਸਿੰਘੇਵਾਲਾ, ਜਗਜੀਤ ਸਿੰਘ, ਹਰਬੰਸ ਕੌਰ ਚੜਿੱਕ, ਸ਼ਿੰਦਰ ਕੌਰ ਕੋਕਰੀ ਕਲਾਂ, ਗੁਰਮੀਤ ਸਿੰਘ ਸੁਖਾਨੰਦ, ਹਰਭਜਨ ਸਿੰਘ, ਲਖਵੀਰ ਸਿੰਘ ਕਿਸ਼ਨਪੁਰਾ ਹਰਮੇਲ ਸਿੰਘ ਘਾਲੀ, ਹਰਬੰਸ ਕੌਰ ਚੜਿੱਕ, ਹਰਜੀਤ ਕੌਰ ਸੁਖਾਨੰਦ ਕੇਵਲ ਕ੍ਰਿਸ਼ਨ ਬੱਧਨੀ ਕਲਾਂ ਅਤੇ ਨੌਜਵਾਨ ਆਗੂ ਕਰਮ ਰਾਮਾਂ ਆਦਿ ਨੇ ਪੁਲਿਸ ਪ੍ਰਸ਼ਾਸਨ ਉੱਪਰ ਵਾਅਦਾ ਕਰਕੇ ਮੁਕਰਨ ਦਾ ਦੋਸ਼ ਲਾਇਆ ਅਤੇ ਕਿਹਾ ਕਿ 13 ਨਵੰਬਰ ਨੂੰ ਡਿਪਟੀ ਸਾਹਿਬ ਨੇ ਵਿਸ਼ਵਾਸ ਦਿਵਾਇਆ ਸੀ ਕਿ ਕਿਸਾਨਾਂ ਨੂੰ ਰਿਹਾਅ ਕਰਨ ਦੇ ਨਾਲ ਹੀ ਪਰਚੇ ਮਨਸੂਖ਼ ਕਰਨ ਦਾ ਲਿਖਤੀ ਪੱਤਰ ਵੀ ਜਾਰੀ ਕੀਤਾ ਜਾਵੇਗਾ। ਪਰ ਅੱਜ ਪ੍ਰਸ਼ਾਸਨ ਵਲੋਂ ਕੋਈ ਵੀ ਲਿਖਤੀ ਪੱਤਰ ਦੇਣ ਤੋਂ ਟਾਲ਼ਾ ਮਟੋਲ ਕੀਤੀ ਜਾ ਰਹੀ ਹੈ । ਜਿਸ ਕਰਕੇ ਆਗੂਆਂ ਨੇ ਥਾਣੇ ਦਾ ਘਿਰਾਓ ਸ਼ੁਰੂ ਕਰ ਦਿੱਤਾ, ਜਿਸ ਮਗਰੋਂ ਡੀ.ਐਸ.ਪੀ. ਅਨਵਰ ਅਲੀ ਨੇ ਸੰਘਰਸ਼ ਅੱਗੇ ਝੁਕਦਿਆਂ ਲੋਕਾਂ ਦੇ ਇਕੱਠ ‘ਚ ਆ ਕੇ ਵਿਸ਼ਵਾਸ ਦਿਵਾਇਆ ਕਿ ਇਸ ਮਾਮਲੇ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਦੀ ਕਾਨੂੰਨੀ ਪ੍ਰਕਿਰਿਆ ਨੂੰ ਜਲਦੀ ਹੀ ਮੁਕੰਮਲ ਕੀਤਾ ਜਾਵੇਗਾ। ਇਸ ਮਗਰੋਂ ਥਾਣੇ ਦਾ ਘਿਰਾਓ ਖ਼ਤਮ ਕਰਨ ਦਾ ਐਲਾਨ ਕੀਤਾ ਗਿਆ ਅਤੇ ਇਸ ਮਸਲੇ ਸੰਬੰਧੀ ਗੱਲਬਾਤ ਕਰਦਿਆਂ ਕਿਹਾ ਕਿ ਜੇਕਰ ਪਰਚੇ ਮਨਸੂਖ਼ ਕਰਨ ‘ਚ ਕੋਈ ਟਾਲ ਮਟੋਲ ਕੀਤੀ ਗਈ ਤਾਂ ਜਥੇਬੰਦੀ ਦੁਬਾਰਾ ਸੰਘਰਸ਼ ਸ਼ੁਰੂ ਕਰਨ ਲਈ ਮਜਬੂਰ ਹੋਵੇਗੀ। ਧਰਨੇ ‘ਚ ਵੱਡੀ ਗਿਣਤੀ ‘ਚ ਕਿਸਾਨ ਮਜ਼ਦੂਰ ਨੌਜਵਾਨ ਅਤੇ ਔਰਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਲੰਗੇਆਣਾ ’ ਚ ਪਰਾਲੀ ਦੀਆਂ ਗੱਠਾਂ ਨੂੰ ਇਕ ਵਿਅਕਤੀ ਨੇ ਲਾਈ ਅੱਗ ਅਗਲੀ ਖ਼ਬਰ ਰੋਟੇਰੀਅਨ ਪ੍ਰਮੋਦ ਬੱਬਰ ਦੀ ਯਾਦ ’ ਚ ਰੋਟਰੀ ਕਲੱਬ ਮੋਗਾ ਸਿਟੀ ਨੇ ਲੰਗਰ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।