20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਰੈਡਬੁਲ, ਸਟਿੰਗ ਆਦਿ ਐਨਰਜੀ ਡਰਿੰਕਸ ਬੱਚਿਆਂ ਨੂੰ ਵੇਚਣ ’ਤੇ ਲਗਾਈ ਪਾਬੰਦੀ

ਮੋਗਾ, 19 ਨਵੰਬਰ (ਸੁਰਿੰਦਰਪਾਲ ਸਿੰਘ)- ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਵਿਚ ਸਕੂਲ ਦੀਆਂ ਕੰਟੀਨਾਂ, ਟਕ ਸ਼ਾਪਸ, ਪੇਂਡੂ ਖੇਤਰ ਵਿਚ ਸਥਿਤ ਸਕੂਲਾਂ ਦੇ 100 ਮੀਟਰ ਦੇ ਘੇਰੇ ਅੰਦਰ ਆਉਂਦੀਆਂ ਦੁਕਾਨਾਂ/ਸ਼ਹਿਰੀ ਖੇਤਰ ਵਿਚ ਸਥਿਤ ਸਕੂਲਾਂ ਦੇ 50 ਦੇ ਮੀਟਰ ਘੇਰੇ ਅੰਦਰ ਆਉਂਦੀਆਂ ਦੁਕਾਨਾਂ ਵਲੋਂ ਰੈੱਡਬੁਲ, ਸਟਿੰਗ ਆਦਿ ਐਨਰਜੀ ਡਰਿੰਕਸ ਬੱਚਿਆਂ ਨੂੰ ਵੇਚਣ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟਰੇਟ ਸਾਗਰ ਸੇਤੀਆ ਨੇ ਦੱਸਿਆ ਕਿ ਇਨ੍ਹਾਂ ਐਨਰਜੀ ਡਰਿੰਕਸ ਨਾਲ ਬੱਚਿਆਂ ਦੀ ਸਿਹਤ ‘ਤੇ ਬਹੁਤ ਬੁਰਾ ਪ੍ਰਭਾਵ ਪੈਂਦਾ ਹੈ।

ਅਜੀਤ ਡੈਸਕ 20-11-2026
ਮੋਗਾ, 19 ਨਵੰਬਰ (ਸੁਰਿੰਦਰਪਾਲ ਸਿੰਘ)- ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਵਿਚ ਸਕੂਲ ਦੀਆਂ ਕੰਟੀਨਾਂ, ਟਕ ਸ਼ਾਪਸ, ਪੇਂਡੂ ਖੇਤਰ ਵਿਚ ਸਥਿਤ ਸਕੂਲਾਂ ਦੇ 100 ਮੀਟਰ ਦੇ ਘੇਰੇ ਅੰਦਰ ਆਉਂਦੀਆਂ ਦੁਕਾਨਾਂ/ਸ਼ਹਿਰੀ ਖੇਤਰ ਵਿਚ ਸਥਿਤ ਸਕੂਲਾਂ ਦੇ 50 ਦੇ ਮੀਟਰ ਘੇਰੇ ਅੰਦਰ ਆਉਂਦੀਆਂ ਦੁਕਾਨਾਂ ਵਲੋਂ ਰੈੱਡਬੁਲ, ਸਟਿੰਗ ਆਦਿ ਐਨਰਜੀ ਡਰਿੰਕਸ ਬੱਚਿਆਂ ਨੂੰ ਵੇਚਣ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟਰੇਟ ਸਾਗਰ ਸੇਤੀਆ ਨੇ ਦੱਸਿਆ ਕਿ ਇਨ੍ਹਾਂ ਐਨਰਜੀ ਡਰਿੰਕਸ ਨਾਲ ਬੱਚਿਆਂ ਦੀ ਸਿਹਤ ‘ਤੇ ਬਹੁਤ ਬੁਰਾ ਪ੍ਰਭਾਵ ਪੈਂਦਾ ਹੈ। ਬੱਚਿਆਂ ਦੀ ਸਿਹਤ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਮੋਗਾ ਵਿਚ ਬੱਚਿਆਂ ਨੂੰ ਐਨਰਜੀ ਡਰਿੰਕਸ ਵੇਚਣ ‘ਤੇ ਪਾਬੰਦੀ ਲਗਾਈ ਗਈ ਹੈ। ਇਹ ਹੁਕਮ 19 ਜਨਵਰੀ 2027 ਤੱਕ ਲਾਗੂ ਰਹਿਣਗੇ। ਜ਼ਿਲ੍ਹਾ ਮੈਜਿਸਟਰੇਟ ਸਾਗਰ ਸੇਤੀਆ ਨੇ ਦੱਸਿਆ ਇਨ੍ਹਾਂ ਹੁਕਮਾਂ ਦੀ ਸਬੰਧਿਤ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਉਣ।
ਪਿਛਲੀ ਖ਼ਬਰ ਨਗਰ ਕੌਂਸਲ ਬਾਘਾ ਪੁਰਾਣਾ ਅਤੇ ਧਰਮਕੋਟ ਦੀਆਂ ਚੋਣਾਂ ਲਈ ਚੋਣ ਅਤੇ ਪੁਲਿਸ ਅਬਜ਼ਰਵਰਾਂ ਵਲੋਂ ਨਾਮਜ਼ਦਗੀ ਪ੍ਰਕਿਰਿਆ ਦਾ ਜਾਇਜ਼ਾ ਅਗਲੀ ਖ਼ਬਰ ਚੇਅਰਮੈਨ ਰਜਿੰਦਰ ਵਧਵਾ ਤੇ ਗ੍ਰੇਟ ਪੰਜਾਬ ਦੇ ਐਮ.ਡੀ. ਨਵੀਨ ਸਿੰਗਲਾ ਨੂੰ ਸ਼ਿਆਮ ਜਨਮ ਉਤਸਵ ਦਾ ਸੱਦਾ ਪੱਤਰ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।