20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਭਾਈ ਘਨੱਈਆ ਏਕਤਾ ਕਾਲਜ ਆਫ਼ ਨਰਸਿੰਗ ਵਲੋਂ ਕੈਂਪਸ ਪਲੇਸਮੈਂਟ

ਧਰਮਕੋਟ, 19 ਨਵੰਬਰ (ਪਰਮਜੀਤ ਸਿੰਘ)-ਭਾਈ ਘਨੱਈਆ ਏਕਤਾ ਕਾਲਜ ਆਫ਼ ਨਰਸਿੰਗ ਵਲੋਂ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਰੁਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕਰਨ ਦੇ ਉਦੇਸ਼ ਨਾਲ ਕਾਲਜ ਕੈਂਪਸ ਵਿਖੇ ਕੈਂਪਸ ਪਲੇਸਮੈਂਟ ਦਾ ਆਯੋਜਨ ਕੀਤਾ ਗਿਆ। ਭਾਈ ਘਨੱਈਆ ਏਕਤਾ ਕਾਲਜ ਆਫ਼ ਨਰਸਿੰਗ ਸਾਲ 2008 ਤੋਂ ਨਰਸਿੰਗ ਸਿੱਖਿਆ ਦੇ ਖੇਤਰ ਵਿਚ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾ ਰਿਹਾ ਹੈ।

ਭਾਈ ਘਨੱਈਆ ਏਕਤਾ ਕਾਲਜ ਵਿਖੇ ਪਲੇਸਮੈਂਟ ਕੈਂਪ ਦੌਰਾਨ ਚੁਣੇ ਵਿਦਿਆਰਥੀਆਂ ਨੂੰ ਪੱਤਰ ਦਿੰਦੇ ਹੋਏ ਪ੍ਰਬੰਧਕ। ਤਸਵੀਰ: ਪਰਮਜੀਤ ਸਿੰਘ 20-11-2026
ਧਰਮਕੋਟ, 19 ਨਵੰਬਰ (ਪਰਮਜੀਤ ਸਿੰਘ)-ਭਾਈ ਘਨੱਈਆ ਏਕਤਾ ਕਾਲਜ ਆਫ਼ ਨਰਸਿੰਗ ਵਲੋਂ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਰੁਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕਰਨ ਦੇ ਉਦੇਸ਼ ਨਾਲ ਕਾਲਜ ਕੈਂਪਸ ਵਿਖੇ ਕੈਂਪਸ ਪਲੇਸਮੈਂਟ ਦਾ ਆਯੋਜਨ ਕੀਤਾ ਗਿਆ। ਭਾਈ ਘਨੱਈਆ ਏਕਤਾ ਕਾਲਜ ਆਫ਼ ਨਰਸਿੰਗ ਸਾਲ 2008 ਤੋਂ ਨਰਸਿੰਗ ਸਿੱਖਿਆ ਦੇ ਖੇਤਰ ਵਿਚ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾ ਰਿਹਾ ਹੈ। ਕਾਲਜ ਨੇ ਹਮੇਸ਼ਾ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ, ਵਧੀਆ ਅਕਾਦਮਿਕ ਮਾਹੌਲ ਅਤੇ ਪ੍ਰੈਕਟੀਕਲ ਸਿਖਲਾਈ ਪ੍ਰਦਾਨ ਕਰਨ ‘ਤੇ ਜ਼ੋਰ ਦਿੱਤਾ ਹੈ। ਕਾਲਜ ਦੇ ਵਿਦਿਆਰਥੀਆਂ ਦੇ ਨਤੀਜੇ ਹਮੇਸ਼ਾ ਸ਼ਾਨਦਾਰ ਰਹੇ ਹਨ, ਜੋ ਸੰਸਥਾ ਦੀ ਮਿਹਨਤ, ਅਨੁਸ਼ਾਸਨ ਅਤੇ ਉੱਚ ਪੱਧਰੀ ਸਿੱਖਿਆ ਪ੍ਰਣਾਲੀ ਦਾ ਪ੍ਰਮਾਣ ਹਨ। ਇਸ ਮੌਕੇ ਤੋਂ ਕਾਲਜ ਦੇ ਪ੍ਰਿੰਸੀਪਲ ਡਾ. ਦਲਜੀਤ ਕੌਰ ਤੂਰ ਨੇ ਦੱਸਿਆ ਕਿ ਕਾਲਜ ਵਲੋਂ ਪ੍ਰੈਗਮਾ ਇੰਸਟੀਚਿਊਟ ਐਂਡ ਹਸਪਤਾਲ ਬਠਿੰਡਾ ਦੀ ਟੀਮ ਨੂੰ ਵਿਸ਼ੇਸ਼ ਤੌਰ ‘ਤੇ ਕਾਲਜ ਵਿਖੇ ਪਲੇਸਮੈਂਟ ਲਈ ਸੱਦਾ ਦਿੱਤਾ ਗਿਆ, ਤਾਂ ਜੋ ਨਰਸਿੰਗ ਦੇ ਵਿਦਿਆਰਥੀਆਂ ਨੂੰ ਆਪਣੀ ਯੋਗਤਾ ਅਨੁਸਾਰ ਰੁਜ਼ਗਾਰ ਪ੍ਰਾਪਤ ਕਰਨ ਦੇ ਮੌਕੇ ਮਿਲ ਸਕਣ। ਇਸ ਤੋਂ ਇਲਾਵਾ ਕਾਲਜ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਬਲਤੇਜ ਸਿੰਘ ਗਿੱਲ, ਜਰਨਲ ਸਕੱਤਰ ਇੰਦਰਜੀਤ ਕੌਰ, ਡਾਇਰੈਕਟਰ ਅਮਿਤੋਜ ਸਿੰਘ ਸੰਧੂ, ਡਾਇਰੈਕਟ ਰ ਪਰਮਪਾਲ ਸਿੰਘ ਬੁੱਟਰ ਵਲੋਂ ਪ੍ਰੈਗਮਾ ਇੰਸਟੀਚਿਊਟ ਐਂਡ ਹਸਪਤਾਲ ਬਠਿੰਡਾ ਦੀ ਟੀਮ ਦਾ ਧੰਨਵਾਦ ਕੀਤਾ ਗਿਆ। ਕਾਲਜ ਪ੍ਰਬੰਧਕਾਂ ਨੇ ਭਰੋਸਾ ਪ੍ਰਗਟਾਇਆ ਕਿ ਭਵਿੱਖ ਵਿਚ ਵੀ ਵਿਦਿਆਰਥੀਆਂ ਦੇ ਉੱਜਲ ਭਵਿੱਖ ਅਤੇ ਨਰਸਿੰਗ ਦੇ ਖੇਤਰ ਵਿਚ ਰੁਜ਼ਗਾਰ ਦੇ ਮੌਕੇ ਵਧਾਉਣ ਲਈ ਅਜਿਹੇ ਉਪਰਾਲੇ ਜਾਰੀ ਰਹਿਣਗੇ। ਇਸ ਦੇ ਨਾਲ ਹੀ ਗੁਰਦਿਆਲ ਸਿੰਘ ਬੁੱਟਰ ਪ੍ਰੈਜ਼ੀਡੈਂਟ ਨਰਸਿੰਗ ਟਰੇਨਿੰਗ ਇੰਸਟੀਚਿਊਟਸ ਐਸੋਸੀਏਸ਼ਨ ਨੇ ਕਿਹਾ ਕਿ ਸੰਸਥਾ ਦਾ ਮਕਸਦ ਸਿਰਫ਼ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕਰਨਾ ਹੀ ਨਹੀਂ, ਸਗੋਂ ਉਨ੍ਹਾਂ ਨੂੰ ਇਕ ਕਾਬਲ, ਹੁਨਰਮੰਦ ਅਤੇ ਜ਼ਿੰਮੇਵਾਰ ਨਰਸਿੰਗ ਪੇਸ਼ੇਵਰ ਵਜੋਂ ਤਿਆਰ ਕਰਨਾ ਵੀ ਹੈ। ਇਸੇ ਉਦੇਸ਼ ਤਹਿਤ ਕਾਲਜ ਵਲੋਂ ਸਮੇਂ-ਸਮੇਂ ‘ਤੇ ਰੁਜ਼ਗਾਰ ਸਬੰਧੀ ਗਤੀਵਿਧੀਆਂ ਅਤੇ ਕੈਂਪਸ ਪਲੇਸਮੈਂਟ ਦਾ ਪ੍ਰਬੰਧ ਕੀਤਾ ਜਾਂਦਾ ਹੈ , ਤਾਂ ਜੋ ਵਿਦਿਆਰਥੀਆਂ ਨੂੰ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਆਪਣੇ ਪੈਰਾਂ ‘ਤੇ ਖੜ੍ਹੇ ਹੋਣ ਲਈ ਉਚਿੱਤ ਮੌਕੇ ਮਿਲ ਸਕਣ। ਉਨ੍ਹਾਂ ਦੱਸਿਆ ਕਿ ਸਾਡਾ ਮਕਸਦ ਵਿਦਿਆਰਥੀਆਂ ਦੀ ਪਲੇਸਮੈਂਟ ਸਿਰਫ਼ ਪੰਜਾਬ ਵਿਚ ਕਰਵਾਉਣਾ ਹੀ ਨਹੀਂ ਹੈ ਬਲਕਿ ਪੂਰੇ ਭਾਰਤ ਅਤੇ ਵਿਸ਼ਵ ਪੱਧਰ ‘ਤੇ ਵਿਦਿਆਰਥੀਆਂ ਦੀ ਪਲੇਸਮੈਂਟ ਕਰਵਾਉਣ ਲਈ ਵੀ ਅਸੀਂ ਆਉਣ ਵਾਲੇ ਸਮੇਂ ਵਿਚ ਭਰਪੂਰ ਉਪਰਾਲੇ ਕਰਾਂਗੇ। ਇਸ ਕੈਂਪਸ ਪਲੇਸਮੈਂਟ ਦੇ ਅਧੀਨ ਕਾਲਜ ਦੇ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਜੋ ਵਿਦਿਆਰਥੀ ਕੈਂਪਸ ਪਲੇਸਮੈਂਟ ਦੌਰਾਨ ਨਿਯੁਕਤ ਕੀਤੇ ਗਏ। ਉਨ੍ਹਾਂ ਨੂੰ ਪ੍ਰੈਗਮਾ ਇੰਸਟੀਚਿਊਟ ਐਂਡ ਹਸਪਤਾਲ ਵਲੋਂ ਨਿਯੁਕਤੀ ਪੱਤਰ ਦਿੱਤੇ ਗਏ।
ਪਿਛਲੀ ਖ਼ਬਰ ਬਾਲ ਕ੍ਰਿਸ਼ਨ ਬਾਲੀ ਦੀ ਚੋਣ ਮੁਹਿੰਮ ’ਚ ਇੰਟਰੀ ਨਾਲ ਵਾਰਡ ਨੰਬਰ 6 ਦੇ ਬਦਲੇ ਸਮੀਕਰਨ ਅਗਲੀ ਖ਼ਬਰ ਡੀ.ਐਸ.ਪੀ. ਅਨਵਰ ਅਲੀ ਵਲੋਂ ਪਿੰਡਾਂ ਅਤੇ ਖੇਤਾਂ ’ਚ ਪਹੁੰਚ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਕੀਤਾ ਜਾ ਰਿਹਾ ਜਾਗਰੂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।