22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਮੋਗਾ ਜ਼ਿਲ੍ਹੇ ਦੀਆਂ ਖੇਡਾਂ ਵਤਨ ਪੰਜਾਬ ਰੋਇੰਗ ਦੇ ਪਹਿਲੇ ਦਿਨ ਸ਼ਾਨਦਾਰ ਪ੍ਰਾਪਤੀਆਂ 4 ਸੋਨ , 4 ਚਾਂਦੀ, 3 ਕਾਂਸੀ ਤਗਮੇ ਜਿੱਤੇ

ਮੋਗਾ, 21 ਨਵੰਬਰ (ਸੁਰਿੰਦਰਪਾਲ ਸਿੰਘ)- ਸੰਸਥਾ ਆਈ. ਐਸ.

ਰੋਪੜ ਵਿਖੇ ਖੇਡਾਂ ਵਤਨ ਪੰਜਾਬ ਰੋਇੰਗ ਵਿਚ ਮੋਗਾ ਜ਼ਿਲ੍ਹੇ ਦੀ ਟੀਮ ਦੇ ਸ਼ਾਨਦਾਰ ਪ੍ਰਾਪਤੀਆਂ ਵਾਲੇ ਖਿਡਾਰੀਆਂ ਨਾਲ ਕੋਚ ਜਸਵੀਰ ਸਿੰਘ ਤੇ ਹੋਰ। ਅਜੀਤ ਤਸਵੀਰ 22-11-2026
ਮੋਗਾ, 21 ਨਵੰਬਰ (ਸੁਰਿੰਦਰਪਾਲ ਸਿੰਘ)- ਸੰਸਥਾ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਵਿਖੇ ਤਕਨੀਕੀ ਕੋਰਸਾਂ ਦੇ ਵਿਦਿਆਰਥੀਆਂ ਲਈ ਉਦਮਤਾ ਜਾਗਰੂਕਤਾ ਪ੍ਰੋਗਰਾਮ ਦਾ ਸ਼ਾਨਦਾਰ ਆਯੋਜਨ ਕੀਤਾ ਗਿਆ। ਇਹ ਪ੍ਰੋਗਰਾਮ ਭਾਰਤ ਸਰਕਾਰ ਦੇ ਸੂਖਮ, ਲਘੂ ਅਤੇ ਦਰਮਿਆਨੇ ਉਦਯੋਗ ਮੰਤਰਾਲੇ ਅਧੀਨ ਸੈਂਟਰਲ ਇੰਸਟੀਚਿਊਟ ਆਫ਼ ਹੈਂਡ ਟੂਲਜ਼ ਜਲੰਧਰ ਦੇ ਸਹਿਯੋਗ ਨਾਲ ਕਰਵਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਮੌਕੇ ਸੰਸਥਾ ਦੇ ਡਾਇਰੈਕਟਰ ਡਾ. ਜੀ.ਡੀ. ਗੁਪਤਾ, ਡੀਨ ਡਾ. ਸ਼ਮਸ਼ੇਰ ਸਿੰਘ, ਡਾ. ਸੰਤ ਕੁਮਾਰ ਵਰਮਾ, ਕੋਆਰਡੀਨੇਟਰ ਨਵਜੋਤ ਸਿੰਘ ਅਤੇ ਸਮੂਹ ਸਟਾਫ਼ ਵਲੋਂ ਆਏ ਹੋਏ ਮਾਹਿਰ ਬੁਲਾਰਿਆਂ ਪ੍ਰਦੀਪ ਕੁਮਾਰ ਵਰਮਾ ਪ੍ਰਿੰਸੀਪਲ ਡਾਇਰੈਕਟਰ ਸੀ.ਆਈ.ਐਚ.ਟੀ . ਜਲੰਧਰ, ਕੁੰਦਨ ਲਾਲ ਸਾਬਕਾ ਸਹਾਇਕ ਡਾਇਰੈਕਟਰ ਐਮ.ਐਸ.ਐਮ.ਈ. ਡੀ.ਐਫ. ਲੁਧਿਆਣਾ ਅਤੇ ਹਰਿਕ੍ਰਿਸ਼ਨ ਪਾਲ ਸਿੰਘ ਫੈਕਲਟੀ ਮੈਂਬਰ ਸੈਂਟਰਲ ਇੰਸਟੀਚਿਊਟ ਆਫ਼ ਹੈਂਡ ਟੂਲਜ਼ ਜਲੰਧਰ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਡਾਇਰੈਕਟਰ ਡਾ. ਜੀ.ਡੀ. ਗੁਪਤਾ ਨੇ ਬੀ.ਸੀ.ਏ., ਬੀ.ਬੀ.ਏ. ਅਤੇ ਬੀ.ਕਾਮ. ਦੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਵਲੋਂ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਅਤੇ ਉਦਮਤਾ ਵੱਲ ਉਤਸ਼ਾਹਿਤ ਕਰਨ ਲਈ ਕਈ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਆਪਣਾ ਕਾਰੋਬਾਰ ਸ਼ੁਰੂ ਕਰਨਾ ਨੌਜਵਾਨਾਂ ਲਈ ਆਤਮ-ਨਿਰਭਰ ਬਣਨ ਅਤੇ ਦੂਜਿਆਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਦਾ ਇਕ ਵਧੀਆ ਸਾਧਨ ਹੈ। ਪ੍ਰਦੀਪ ਕੁਮਾਰ ਵਰਮਾ ਨੇ ਸੈਂਟਰਲ ਇੰਸਟੀਚਿਊਟ ਆਫ਼ ਹੈਂਡ ਟੂਲਜ਼ ਜਲੰਧਰ ਵਿਖੇ ਚਲਾਏ ਜਾ ਰਹੇ ਉਦਮਤਾ ਸਿਖਲਾਈ ਪ੍ਰੋਗਰਾਮਾਂ ਅਤੇ ਐਮ.ਐਸ.ਐਮ.ਈ. ਦੀਆਂ ਵੱਖ-ਵੱਖ ਯੋਜਨਾਵਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਕੁੰਦਨ ਲਾਲ ਨੇ ਐਮ.ਐਸ.ਐਮ.ਈ. ਵਲੋਂ ਛੋਟੇ ਅਤੇ ਦਰਮਿਆਨੇ ਉਦਯੋਗ ਸਥਾਪਿਤ ਕਰਨ ਲਈ ਦਿੱਤੀ ਜਾਂਦੀ ਵਿੱਤੀ ਸਹਾਇਤਾ, ਫੰਡਿੰਗ ਸਕੀਮਾਂ ਅਤੇ ਹੋਰ ਸਹੂਲਤਾਂ ਬਾਰੇ ਵਿਦਿਆਰਥੀਆਂ ਨੂੰ ਜਾਣੂੰ ਕਰਵਾਇਆ। ਹਰਿਕ੍ਰਿਸ਼ਨ ਪਾਲ ਸਿੰਘ ਨੇ ਡਿਜੀਟਲ ਮਾਰਕੀਟਿੰਗ, ਵੱਖ-ਵੱਖ ਡਿਜੀਟਲ ਸੇਵਾਵਾਂ ਅਤੇ ਆਧੁਨਿਕ ਤਕਨੀਕੀ ਸਾਧਨਾਂ ਦੀ ਵਰਤੋਂ ਰਾਹੀਂ ਕਾਰੋਬਾਰ ਨੂੰ ਸਫਲ ਬਣਾਉਣ ਸਬੰਧੀ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ। ਇਸ ਪ੍ਰੋਗਰਾਮ ਵਿਚ ਬੀ.ਕਾਮ., ਬੀ.ਸੀ.ਏ. ਅਤੇ ਬੀ.ਬੀ.ਏ. ਦੇ 100 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਉਦਮਤਾ, ਸਵੈ-ਰੋਜ਼ਗਾਰ ਅਤੇ ਕਾਰੋਬਾਰ ਸ਼ੁਰੂ ਕਰਨ ਸਬੰਧੀ ਤਕਨੀਕੀ ਜਾਣਕਾਰੀ ਪ੍ਰਾਪਤ ਕੀਤੀ। ਪ੍ਰੋਗਰਾਮ ਦਾ ਮੰਚ ਸੰਚਾਲਨ ਅਮਨਦੀਪ ਕੌਰ ਵਰਮਾ ਨੇ ਕੀਤਾ, ਜਦ ਕਿ ਤਕਨੀਕੀ ਸਹਿਯੋਗ ਪ੍ਰਮੋਦ ਕੁਮਾਰ ਵਲੋਂ ਦਿੱਤਾ ਗਿਆ। ਸੰਸਥਾ ਦੇ ਚੇਅਰਮੈਨ ਪ੍ਰਵੀਨ ਗਰਗ ਨੇ ਕਿਹਾ ਕਿ ਸੰਸਥਾ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਅਤੇ ਉਨ੍ਹਾਂ ਨੂੰ ਆਤਮ-ਨਿਰਭਰ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਮੌਕੇ ਫੈਕਲਟੀ ਮੈਂਬਰ ਹਰਪ੍ਰੀਤ ਕੌਰ, ਦਲਵਿੰਦਰ ਸਿੰਘ, ਰਾਜਵੀਰ ਕੌਰ, ਜਸਪ੍ਰੀਤ ਕੌਰ, ਮਨਜੋਤ ਕੌਰ, ਸ਼ੈਲਜਾ ਸ਼ਰਮਾ ਅਤੇ ਗੁਰਪ੍ਰੀਤ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਿਦਿਆਰਥੀ ਅਤੇ ਸਟਾਫ਼ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਮਿੰਨੀ ਬੱਸ ਆਪ੍ਰੇਟਰ ਐਸੋਸੀਏਸ਼ਨ ਪੰਜਾਬ ਦੀ ਮੋਗਾ ’ਚ ਹੋਈ ਸੂਬਾ ਪੱਧਰੀ ਮੀਟਿੰਗ ਅਗਲੀ ਖ਼ਬਰ ਨਗਰ ਕੌਂਸਲ ਬਾਘਾ ਪੁਰਾਣਾ ਅਤੇ ਧਰਮਕੋਟ ਦੀਆਂ ਚੋਣਾਂ ਲਈ 92 ਉਮੀਦਵਾਰ ਚੋਣ ਮੈਦਾਨ ’ਚ- ਡੀ.ਸੀ. ਬਾਘਾ ਪੁਰਾਣਾ ਦੇ 15 ਅਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।