22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਸ਼ਹੀਦ - ਏ-ਆਜ਼ਮ ਸਰਦਾਰ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ ਮਨਾਇਆ

ਮੋਗਾ, 21 ਨਵੰਬਰ (ਸੁਰਿੰਦਰਪਾਲ ਸਿੰਘ)-ਭਾਜਪਾ ਜ਼ਿਲ੍ਹਾ ਮੋਗਾ ਵਲੋਂ ਅੱਜ ਜ਼ਿਲ੍ਹਾ ਭਾਜਪਾ ਦਫ਼ਤਰ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਜ਼ਿਲ੍ਹਾ ਭਾਜਪਾ ਪ੍ਰਧਾਨ ਡਾ.

ਉਨ੍ਹਾਂ ਦੀ ਸ਼ਹਾਦਤ ਨੌਜਵਾਨ ਪੀੜ੍ਹੀ ਲਈ ਸਦਾ ਪ੍ਰੇਰਨਾ ਸਰੋਤ ਰਹੇਗੀ-ਡਾ. ਹਰਜੋਤ 22-11-2026
ਮੋਗਾ, 21 ਨਵੰਬਰ (ਸੁਰਿੰਦਰਪਾਲ ਸਿੰਘ)-ਭਾਜਪਾ ਜ਼ਿਲ੍ਹਾ ਮੋਗਾ ਵਲੋਂ ਅੱਜ ਜ਼ਿਲ੍ਹਾ ਭਾਜਪਾ ਦਫ਼ਤਰ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਜ਼ਿਲ੍ਹਾ ਭਾਜਪਾ ਪ੍ਰਧਾਨ ਡਾ. ਹਰਜੋਤ ਕਮਲ ਨੇ ਸ਼ਹੀਦ ਸਰਾਭਾ ਦੀ ਤਸਵੀਰ ‘ਤੇ ਫੁੱਲ ਮਾਲਾਵਾਂ ਭੇਟ ਕਰ ਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਡਾ. ਹਰਜੋਤ ਕਮਲ ਨੇ ਕਿਹਾ ਕਿ ਸ਼ਹੀਦ ਸਰਦਾਰ ਕਰਤਾਰ ਸਿੰਘ ਸਰਾਭਾ ਭਾਰਤ ਦੀ ਆਜ਼ਾਦੀ ਦੇ ਸੰਘਰਸ਼ ਦੇ ਅਜਿਹੇ ਮਹਾਨ ਨਾਇਕ ਸਨ, ਜਿਨ੍ਹਾਂ ਨੇ ਬਹੁਤ ਛੋਟੀ ਉਮਰ ਵਿਚ ਦੇਸ਼ ਨੂੰ ਵਿਦੇਸ਼ੀ ਹਕੂਮਤ ਦੀ ਗ਼ੁਲਾਮੀ ਤੋਂ ਮੁਕਤ ਕਰਵਾਉਣ ਲਈ ਆਪਣਾ ਸਭ ਕੁਝ ਕੁਰਬਾਨ ਕਰ ਦਿੱਤਾ। ਉਨ੍ਹਾਂ ਦੀ ਦੇਸ਼ ਭਗਤੀ, ਨਿਡਰਤਾ, ਦ੍ਰਿੜ੍ਹ ਇਰਾਦੇ ਅਤੇ ਮਾਤ ਭੂਮੀ ਲਈ ਆਪਾ ਵਾਰਨ ਦੀ ਭਾਵਨਾ ਹਮੇਸ਼ਾ ਸਾਡੇ ਲਈ ਪ੍ਰੇਰਨਾ ਦਾ ਸਰੋਤ ਰਹੇਗੀ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਉਨ੍ਹਾਂ ਦੇ ਦਿਖਾਏ ਮਾਰਗ ‘ਤੇ ਚੱਲਦਿਆਂ ਦੇਸ਼ ਦੀ ਏਕਤਾ, ਅਖੰਡਤਾ ਅਤੇ ਤਰੱਕੀ ਲਈ ਆਪਣਾ ਯੋਗਦਾਨ ਪਾਈਏ ਅਤੇ ਨੌਜਵਾਨ ਪੀੜ੍ਹੀ ਨੂੰ ਸ਼ਹੀਦਾਂ ਦੇ ਜੀਵਨ ਤੇ ਵਿਚਾਰਧਾਰਾ ਤੋਂ ਜਾਣੂੰ ਕਰਵਾਈਏ। ਇਸ ਮੌਕੇ ਜ਼ਿਲ੍ਹਾ ਜਰਨਲ ਸਕੱਤਰ ਰਾਜਪਾਲ ਠਾਕੁਰ, ਕਿਸਾਨ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਲਖਵੰਤ ਸਿੰਘ ਸਾਫੂਵਾਲਾ, ਐਸ.ਸੀ. ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਸਤਿੰਦਰਪ੍ਰੀਤ ਸਿੰਘ, ਯੁਵਾ ਮੋਰਚਾ ਦੇ ਸਾਬਕਾ ਪ੍ਰਧਾਨ ਰਾਜਨ ਸੂਦ, ਸਰਕਲ ਪ੍ਰਧਾਨ ਸੰਜੀਵ ਸੋਨੂੰ ਸ਼ਰਮਾ, ਧੀਰਜ ਸ਼ਰਮਾ ਅਤੇ ਸਤਨਾਮ ਮਹੇਸ਼ਰੀ, ਜ਼ਿਲ੍ਹਾ ਕਾਰਜਕਾਰਨੀ ਮੈਂਬਰ ਕਸ਼ਿਸ਼ ਧਮੀਜਾ, ਯੁਵਾ ਮੋਰਚਾ ਦੇ ਜ਼ਿਲ੍ਹਾ ਜਰਨਲ ਸਕੱਤਰ ਰੁਦਰ ਸ਼ਰਮਾ, ਵਰੁਣ ਜੈਦਕਾ, ਅਮਰਜੀਤ ਥੰਮਣ ਵਾਲਾ, ਚਰਨਜੀਤ ਸਿੰਘ, ਇਸ਼ਾਰਾ ਸਿੰਘ, ਬਿੰਦਰ ਸਮੇਤ ਹੋਰ ਭਾਜਪਾ ਸਾਥੀ ਹਾਜ਼ਰ ਸਨ।
ਪਿਛਲੀ ਖ਼ਬਰ ਗੁਰਦੁਆਰਾ ਕਲਗੀਧਰ ਸਾਹਿਬ ਤੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਥਾਂ-ਥਾਂ ’ਤੇ ਸੰਗਤਾਂ ਵਲੋਂ ਕੀਤਾ ਗਿਆ ਭ... ਅਗਲੀ ਖ਼ਬਰ ‘ਸਾਦਾ ਜੀਵਨ ਸਾਦੇ ਭੋਜ ਨਾ ਕੋਈ ਚਿੰਤਾ ਨਾ ਕੋਈ ਰੋਗ’ ਜਾਗਰੂਕਤਾ ਮੁਹਿੰਮ ਦਾ ਆਗਾਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।