ਦਸਮੇਸ਼ ਪਬਲਿਕ ਸਕੂਲ ਮਹੇਸ਼ਰੀ ਵਿਖੇ ਵਿਦਿਆਰਥੀਆਂ ਦੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ
ਮੋਗਾ, 21 ਨਵੰਬਰ (ਸੁਰਿੰਦਰਪਾਲ ਸਿੰਘ)- ਪ੍ਰਗਤੀਸ਼ੀਲ ਵਿੱਦਿਅਕ ਸੰਸਥਾ ਦਸਮੇਸ਼ ਪਬਲਿਕ ਸਕੂਲ ਮਹੇਸ਼ਰੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ’ਚ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ’ਚ ਸਕੂਲ ਦੇ ਚਾਰੇ ਹਾਊਸਾਂ ਦੇ ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਨਾਲ ਭਾਗ ਲਿਆ ਅਤੇ ਅਧਿਆਪਕਾਂ ਦੁਆਰਾ ਗੁਰੂ ਨਾਨਕ ਦੇਵ ਜੀ ਦੀ ਜੀਵਨੀ ਅਤੇ ਸਿੱਖਿਆਵਾਂ ਨਾਲ ਸੰਬੰਧਿਤ ਪ੍ਰਸ਼ਨ ਪੁੱਛੇ ਗਏ, ਜਿਨ੍ਹਾਂ ਦੇ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਜਵਾਬ ਦਿੱਤੇ ।
ਅਜੀਤ ਡੈਸਕ
22-11-2026