ਸੰਤ ਵਿਸਾਖਾ ਸਿੰਘ ਸਕੂਲ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ ਮਾਪਿਆਂ ਅਤੇ ਅਧਿਆਪਕਾਂ ਦਾ ਆਪਸੀ ਤਾਲਮੇਲ ਬੇਹੱਦ ਜ਼ਰੂਰੀ-ਪ੍ਰਿੰ. ਕਮਲਜੀਤ ਕੌਰ ਸੈਣੀ
ਕਿਸ਼ਨਪੁਰਾ ਕਲਾਂ, 21 ਨਵੰਬਰ (ਅਮੋਲਕ ਸਿੰਘ ਕਲਸੀ)- ਜਥੇਦਾਰ ਠਾਕੁਰ ਸਿੰਘ ਮਾਨ ਵਲੋਂ ਸਥਾਪਿਤ ਸੰਤ ਵਿਸਾਖਾ ਸਿੰਘ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਿਸ਼ਨਪੁਰਾ ਕਲਾਂ ਵਿਖੇ ਪ੍ਰਿੰਸੀਪਲ ਕਮਲਜੀਤ ਕੌਰ ਸੈਣੀ ਦੀ ਅਗਵਾਈ ਹੇਠ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ। ਵਿਦਿਆਰਥੀਆਂ ਦੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਪ੍ਰਿੰਸੀਪਲ ਕਮਲਜੀਤ ਕੌਰ ਸੈਣੀ ਨੇ ਕਿਹਾ ਕਿ ਬੱਚਿਆਂ ਦੀ ਪੜ੍ਹਾਈ ਵਿਚ ਬਿਹਤਰ ਨਤੀਜੇ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਮਾਪਿਆਂ ਤੇ ਅਧਿਆਪਕਾਂ ਵਿਚਕਾਰ ਆਪਸੀ ਤਾਲਮੇਲ ਅਤੇ ਸਹਿਯੋਗ ਬਹੁਤ ਜ਼ਰੂਰੀ ਹੈ।
ਅਜੀਤ ਡੈਸਕ
22-11-2026