26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਖੇਤੀ ਸੈਕਟਰ ਲਈ ਰੋਜ਼ਾਨਾ ਘੱਟੋ ਘੱਟ 10 ਘੰਟੇ ਨਿਰਵਿਘਨ ਬਿਜਲੀ ਦੀ ਸਪਲਾਈ ਦਿੱਤੀ ਜਾਵੇ- ਕਿਸਾਨ ਆਗੂ ਮਾਣੂੰਕੇ

ਮੋਗਾ, 25 ਨਵੰਬਰ (ਸੁਰਿੰਦਰਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਕਾਦੀਆ ਦੇ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਮਾਣੂੰਕੇ ਵਲੋਂ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪੰਜਾਬ ਸਰਕਾਰ ਅਤੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੇ ਅਧਿਕਾਰੀਆਂ ਤੇ ਕਿਸਾਨਾਂ ਨੂੰ ਪ੍ਰੇਸ਼ਾਨ ਕਰਨ ਦਾ ਇਲਜ਼ਾਮ ਲਗਾਉਂਦੇ ਹੋਏ ਦੱਸਿਆ ਕਿ ਕਿਸਾਨਾਂ ਵਲੋਂ ਕਣਕ ਦੀ ਫ਼ਸਲ ਦੀ ਬਿਜਾਈ ਲਗਭਗ 20 ਦਿਨ ਪਹਿਲਾਂ ਮੁਕੰਮਲ ਕਰ ਲਈ ਗਈ ਹੈ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੀਆਂ ਸਿਫ਼ਾਰਿਸ਼ਾਂ ‘ਤੇ ਬੀਜੀ ਗਈ ਕਣਕ ਦੀ ਫ਼ਸਲ ਨੂੰ ਪਹਿਲਾ ਪਾਣੀ ਲੱਗਣਾ ਜਰੂਰੀ ਹੋ ਚੁੱਕਾ ਹੈ ਕਿਉਂਕਿ ਕਣਕ ਦੀ ਫ਼ਸਲ ਨੂੰ 21 ਜਾਂ 22 ਦਿਨ ’ਤੇ ਪਹਿਲੇ ਪਾਣੀ ਦੀ ਸ਼ੁਰੂਆਤ ਹੋ ਜਾਂਦੀ ਹੈ। ਕਣਕ ਦੀ ਫ਼ਸਲ ਵਾਸਤੇ ਕਿਸਾਨਾਂ ਨੂੰ ਪਾਣੀ ਦੀ ਲੋੜ ਹੈ।

ਨਿਰਮਲ ਸਿੰਘ ਮਾਣੂੰਕੇ ਤੇ ਹੋਰ ਸਾਥੀ ਆਗੂ ਬਿਜਲੀ ਸਪਲਾਈ ਦੇਣ ਦੀ ਮੰਗ ਕਰਦੇ ਹੋਏ। ਤਸਵੀਰ : ਹਰਜੀਤ ਸਿੰਘ 26-11-2026
ਮੋਗਾ, 25 ਨਵੰਬਰ (ਸੁਰਿੰਦਰਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਕਾਦੀਆ ਦੇ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਮਾਣੂੰਕੇ ਵਲੋਂ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪੰਜਾਬ ਸਰਕਾਰ ਅਤੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੇ ਅਧਿਕਾਰੀਆਂ ਤੇ ਕਿਸਾਨਾਂ ਨੂੰ ਪ੍ਰੇਸ਼ਾਨ ਕਰਨ ਦਾ ਇਲਜ਼ਾਮ ਲਗਾਉਂਦੇ ਹੋਏ ਦੱਸਿਆ ਕਿ ਕਿਸਾਨਾਂ ਵਲੋਂ ਕਣਕ ਦੀ ਫ਼ਸਲ ਦੀ ਬਿਜਾਈ ਲਗਭਗ 20 ਦਿਨ ਪਹਿਲਾਂ ਮੁਕੰਮਲ ਕਰ ਲਈ ਗਈ ਹੈ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੀਆਂ ਸਿਫ਼ਾਰਿਸ਼ਾਂ ‘ਤੇ ਬੀਜੀ ਗਈ ਕਣਕ ਦੀ ਫ਼ਸਲ ਨੂੰ ਪਹਿਲਾ ਪਾਣੀ ਲੱਗਣਾ ਜਰੂਰੀ ਹੋ ਚੁੱਕਾ ਹੈ ਕਿਉਂਕਿ ਕਣਕ ਦੀ ਫ਼ਸਲ ਨੂੰ 21 ਜਾਂ 22 ਦਿਨ ’ਤੇ ਪਹਿਲੇ ਪਾਣੀ ਦੀ ਸ਼ੁਰੂਆਤ ਹੋ ਜਾਂਦੀ ਹੈ। ਕਣਕ ਦੀ ਫ਼ਸਲ ਵਾਸਤੇ ਕਿਸਾਨਾਂ ਨੂੰ ਪਾਣੀ ਦੀ ਲੋੜ ਹੈ। ਪ੍ਰੰਤੂ ਪੰਜਾਬ ਸਰਕਾਰ ਵਲੋਂ ਅਜੇ ਤੱਕ ਵੀ ਨਹਿਰੀ ਪਾਣੀ ਦੀ ਸਪਲਾਈ ਬੰਦ ਕੀਤੀ ਹੋਈ ਹੈ, ਇਸ ਤੋਂ ਇਲਾਵਾ ਪੰਜਾਬ ਪਾਵਰ ਕਾਰਪੋਰੇਸ਼ਨ ਦੀਆਂ ਹਦਾਇਤਾਂ ਦੇ ਅਨੁਸਾਰ ਕਿਸਾਨਾਂ ਨੂੰ ਖੇਤੀ ਸੈਕਟਰ ਲਈ ਸਿਰਫ਼ ਛੇ ਘੰਟੇ ਹੀ ਬਿਜਲੀ ਦੀ ਸਪਲਾਈ ਦਿੱਤੀ ਜਾ ਰਹੀ ਹੈ, ਜਿਸ ਨਾਲ ਕਿਸਾਨਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਛੇ ਘੰਟੇ ਬਿਜਲੀ ਦੀ ਸਪਲਾਈ ਦੇ ਨਾਲ ਕਿਸਾਨ ਦੇ ਕਿਆਰੇ ਪੂਰੇ ਨਹੀਂ ਭਰਦੇ ਅਤੇ ਅਧੂਰੇ ਰਹਿ ਜਾਂਦੇ ਹਨ ,ਜਿਸ ਕਾਰਨ ਅਗਲੇ ਦਿਨ ਫਿਰ ਉਸੇ ਹੀ ਕਿਆਰੇ ਨੂੰ ਪਾਣੀ ਛੱਡਣਾ ਪੈਂਦਾ ਹੈ। ਇਸ ਲਈ ਸਰਕਾਰ ਨੂੰ ਜਥੇਬੰਦੀ ਵਲੋਂ ਸਮੁੱਚੇ ਕਿਸਾਨਾਂ ਦੀ ਤਰਫ਼ੋਂ ਇਹ ਅਪੀਲ ਕੀਤੀ ਜਾਂਦੀ ਹੈ ਕਿ ਕਣਕ ਦੀ ਫ਼ਸਲ ਦੀ ਪਹਿਲੀ ਸਿੰਚਾਈ ਨੂੰ ਮੁੱਖ ਰੱਖਦੇ ਹੋਏ ਹਰ ਰੋਜ਼ ਘੱਟੋ ਘੱਟ 10 ਘੰਟੇ ਬਿਜਲੀ ਦੀ ਸਪਲਾਈ ਅਗਲੇ 20 ਦਿਨ ਤੱਕ ਜਾਰੀ ਰੱਖੀ ਜਾਵੇ ਅਤੇ ਨਹਿਰੀ ਪਾਣੀ ਦੀ ਸਪਲਾਈ ਵੀ ਬਿਨਾਂ ਕਿਸੇ ਦੇਰੀ ਦੇ ਬਹਾਲ ਕੀਤੀ ਜਾਵੇ।
ਪਿਛਲੀ ਖ਼ਬਰ ਪਾਕਿਸਤਾਨੀ ਮੰਤਰੀ ਵਲੋਂ ਵਿਸ਼ਵ ਪੰਜਾਬੀ ਸਭਾ ਕੈਨੇਡਾ ਦੇ ਚੇਅਰਮੈਨ ਡਾ . ਕਥੂਰੀਆ ਦਾ ਸਨਮਾਨ ਅਗਲੀ ਖ਼ਬਰ ਬੀਬੀ ਨਰਿੰਦਰ ਕੌਰ ਰਣੀਆਂ ਦੇ ਅੰਤ੍ਰਿੰਗ ਕਮੇਟੀ ਮੈਂਬਰ ਬਣਨ ’ਤੇ ਖੁਸ਼ੀ ਦਾ ਪ੍ਰਗਟਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।