ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਯੂਥ ਆਗੂਆਂ ਨੇ ਦਿੱਤੀ ਵਧਾਈ
ਨੱਥੂਵਾਲਾ ਗਰਬੀ, 25 ਨਵੰਬਰ (ਨਵਦੀਪ ਸਿੰਘ)-ਬੀਤੇ ਕੱਲ੍ਹ ਪੰਜਾਬ ਭਰ ਵਿਚ ਅਕਾਲੀ ਭਾਜਪਾ ਗੱਠਜੋੜ ਨੂੰ ਲੈ ਕੇ ਵੱਖ-ਵੱਖ ਥਾਵਾਂ ’ਤੇ ਪਟਾਕੇ ਚਲਾਏ ਗਏ ਅਤੇ ਲੱਡੂ ਵੰਡੇ ਗਏ। ਇਸ ਸਬੰਧੀ ਗੱਲਬਾਤ ਦੌਰਾਨ ਸੀਨੀਅਰ ਯੂਥ ਆਗੂ ਸੁਖਜੀਤ ਸਿੰਘ ਮਾਹਲਾ ਨੇ ਕਿਹਾ ਕਿ ਇਹ ਗੱਠਜੋੜ ਪੰਜਾਬ ਦੇ ਭਲੇ ਲਈ ਬਹੁਤ ਜਰੂਰੀ ਸੀ ਅਤੇ ਇਸ ਗੱਠਜੋੜ ਨੂੰ ਲੈ ਕੇ ਹਲਕਾ ਬਾਘਾ ਪੁਰਾਣਾ ਦੇ ਵਿਚ ਵੀ ਬਹੁਤ ਖੁਸ਼ੀ ਮਨਾਈ ਜਾ ਰਹੀ ਹੈ।
ਅਜੀਤ ਡੈਸਕ
26-11-2026