26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਯੂ.ਕੇ. ਇੰਟਰਨੈਸ਼ਨਲ ਸਕੂਲ ਧਰਮਕੋਟ ’ਚ ਪ੍ਰਕਾਸ਼ ਪੁਰਬ ਮਨਾਇਆ

ਧਰਮਕੋਟ, 25 ਨਵੰਬਰ (ਪਰਮਜੀਤ ਸਿੰਘ)- ਯੂ. ਕੇ.

ਅਜੀਤ ਡੈਸਕ 26-11-2026
ਧਰਮਕੋਟ, 25 ਨਵੰਬਰ (ਪਰਮਜੀਤ ਸਿੰਘ)- ਯੂ.ਕੇ. ਇੰਟਰਨੈਸ਼ਨਲ ਸਕੂਲ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਅਧਿਆਪਕ ਸਾਹਿਬਾਨ ਵਲੋਂ ਜਪੁਜੀ ਸਾਹਿਬ ਤੇ ਆਨੰਦ ਸਾਹਿਬ ਜੀ ਦਾ ਪਾਠ ਕੀਤਾ ਗਿਆ। ਵਿਦਿਆਰਥੀਆਂ ਵਲੋਂ ਗੁਰੂ ਸਾਹਿਬ ਜੀ ਦੇ ਜੀਵਨ, ਮਹਾਨ ਬਾਣੀ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਸਮਰਪਿਤ ਵੱਖ-ਵੱਖ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ। ਵਿਦਿਆਰਥੀਆਂ ਨੇ ਭਾਸ਼ਣਾਂ, ਸ਼ਬਦਾਂ ਅਤੇ ਹੋਰ ਪ੍ਰੇਰਨਾਦਾਇਕ ਪੇਸ਼ਕਾਰੀਆਂ ਰਾਹੀਂ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਨ੍ਹਾਂ ਵਲੋਂ ਸਮੁੱਚੀ ਮਨੁੱਖਤਾ ਨੂੰ ਦਿੱਤੇ ਮਹਾਨ ਸੰਦੇਸ਼ ਨੂੰ ਉਜਾਗਰ ਕੀਤਾ। ਇਸ ਮੌਕੇ ਅਧਿਆਪਕ ਸਾਹਿਬਾਨਾਂ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਜੀ ਦੇ ਦਿੱਤੇ ਸੰਦੇਸ਼ ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਦੇ ਅਨਮੋਲ ਸੰਦੇਸ਼ ਅਤੇ ਮਨੁੱਖਤਾ, ਸਮਾਨਤਾ, ਸਚਾਈ, ਨਿਮਰਤਾ ਤੇ ਸੇਵਾ ਦੇ ਮਾਰਗ ਦਰਸ਼ਨ ‘ਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸ ਸਮਾਗਮ ਰਾਹੀਂ ਪ੍ਰਿੰਸੀਪਲ ਮੈਡਮ ਪਵਨਦੀਪ ਕੌਰ ਅਤੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਮੈਂਬਰ ਰਾਣਾ ਬਾਸੀ, ਨੀਰਜ ਖੋਸਲਾ, ਨਿਧੀ ਖੋਸਲਾ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਬਹੁਤ-ਬਹੁਤ ਮੁਬਾਰਕਾਂ ਦਿੰਦੇ ਹੋਏ ਗੁਰੂ ਸਾਹਿਬਾਨਾਂ ਦੇ ਉਪਦੇਸ਼ਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਅਤੇ ਸਮਾਜ ਵਿਚ ਪਿਆਰ, ਸਾਂਝ ਤੇ ਭਾਈਚਾਰੇ ਦੀ ਭਾਵਨਾਵਾਂ ਨੂੰ ਮਜ਼ਬੂਤ ਕਰਨ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਿਰਫ਼ ਧਾਰਮਿਕ ਹੀ ਨਹੀਂ, ਸਗੋਂ ਮਨੁੱਖੀ ਜੀਵਨ ਨੂੰ ਸਹੀ ਦਿਸ਼ਾ ਦੇਣ ਵਾਲੀਆਂ ਮਹਾਨ ਸਿੱਖਿਆਵਾਂ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਗੁਰੂ ਸਾਹਿਬ ਜੀ ਦੇ ਦਰਸਾਏ ਮਾਰਗ ‘ਤੇ ਚੱਲਦਿਆਂ ਹਰ ਮਨੁੱਖ ਨਾਲ ਪਿਆਰ, ਸਤਿਕਾਰ ਅਤੇ ਬਰਾਬਰੀ ਦਾ ਵਿਹਾਰ ਕਰਨਾ ਚਾਹੀਦਾ ਹੈ ਅਤੇ ਲੋੜਵੰਦਾਂ ਦੀ ਮਦਦ ਕਰਨ ਕਰਨੀ ਚਾਹੀਦੀ ਹੈ। ਇਸ ਮੌਕੇ ਸਕੂਲ ਦੇ ਪ੍ਰਬੰਧਕ ਕਮੇਟੀ ਦੇ ਮੈਂਬਰ ਦੇ ਸਮੂਹ ਸਟਾਫ਼ ਦੇ ਮੈਂਬਰ ਸ਼ਾਮਿਲ ਸਨ।
ਪਿਛਲੀ ਖ਼ਬਰ ਖਾਟੂ ਸ਼ਿਆਮ ਦੇ ਜਨਮ ਉਤਸਵ ਮੌਕੇ ਗੂੰਜੇ ਬਾਬਾ ਦੇ ਜੈਕਾਰੇ ਅਗਲੀ ਖ਼ਬਰ ਪਿੰਡ ਨੱਥੂਵਾਲਾ ਜਦੀਦ ਵਿਖੇ 26 ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।