26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ

ਧਰਮਕੋਟ, 25 ਨਵੰਬਰ (ਪਰਮਜੀਤ ਸਿੰਘ)-ਐਸ. ਐਫ.

ਲਖਵੀਰ ਸਿੰਘ ਅਤੇ ਵੀਰਪਾਲ ਕੌਰ ਵਾਸੀ ਸੂਰਜ ਨਗਰ ਉਤਰੀ ਮੋਗਾ ਨੇ ਆਪਣੇ ਵਿਆਹ ਦੀ 26ਵੀਂ ਵਰ੍ਹੇਗੰਢ ਮਨਾਈ। ਸਮਰੱਥਬੀਰ ਸਿੰਘ 26-11-2026
ਧਰਮਕੋਟ, 25 ਨਵੰਬਰ (ਪਰਮਜੀਤ ਸਿੰਘ)-ਐਸ.ਐਫ.ਸੀ. ਗਰੁੱਪ ਆਫ ਇੰਸਟੀਚਿਊਸ਼ਨਜ਼ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਸ਼ਖਸੀਅਤ ਉਸਾਰੀ ਸੈਮੀਨਾਰ’ ਕਰਵਾਇਆ ਗਿਆ। ਇਹ ਸਮਾਗਮ ਐਸ.ਐਫ.ਸੀ. ਕਾਲਜ ਜਲਾਲਾਬਾਦ ਵਿਖੇ ਆਯੋਜਿਤ ਕੀਤਾ ਗਿਆ। ਇਸ ਸੈਮੀਨਾਰ ਦਾ ਮੁੱਖ ਉਦੇਸ਼ ਬੱਚਿਆਂ ਦੇ ਭਵਿੱਖ ਅਤੇ ਉਨ੍ਹਾਂ ਦੇ ਭੌਤਿਕ ਵਿਕਾਸ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਅਤੇ ਵਿਦਿਆਰਥੀਆਂ ਦੀ ਸ਼ਖਸੀਅਤ ਨੂੰ ਨਿਖਾਰਨਾ ਰਿਹਾ। ਸਮਾਗਮ ਵਿਚ ਸ੍ਰੀ ਸਹਿਜ ਪਾਠ ਸੇਵਾ ਲਹਿਰ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਮੁੱਖ ਬੁਲਾਰੇ ਭਾਈ ਸਤਨਾਮ ਸਿੰਘ ਸਲ੍ਹੋਪੁਰੀ ਅਤੇ ਭਾਈ ਇੰਦਰਜੀਤ ਸਿੰਘ ਵਿਸ਼ੇਸ਼ ਤੌਰ ’ਤੇ ਪਹੁੰਚੇ। ਬੁਲਾਰਿਆਂ ਨੇ ਹਾਜ਼ਰ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ’ਤੇ ਚੱਲਣ, ਚੰਗੇ ਕਿਰਦਾਰ ਅਤੇ ਸਕਾਰਾਤਮਿਕ ਸੋਚ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਅੱਜ ਦੇ ਦੌਰ ਵਿਚ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ ਸਹੀ ਸੇਧ, ਨੈਤਿਕ ਕਦਰਾਂ-ਕੀਮਤਾਂ ਅਤੇ ਸਰਬਪੱਖੀ ਵਿਕਾਸ ਬਹੁਤ ਜ਼ਰੂਰੀ ਹੈ। ਸਮਾਗਮ ਦੇ ਅੰਤ ਵਿਚ ਐਸ.ਐਫ.ਸੀ. ਕਾਲਜ ਦੇ ਪ੍ਰਿੰਸੀਪਲ ਵਲੋਂ ਵਿਸ਼ੇਸ਼ ਤੌਰ ’ਤੇ ਪਹੁੰਚੇ ਬੁਲਾਰਿਆਂ ਨੂੰ ਸਿਰੋਪਾਉ ਅਤੇ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ ਅਤੇ ਆਈ ਹੋਈ ਸਾਰੀ ਟੀਮ ਦਾ ਧੰਨਵਾਦ ਕੀਤਾ ਗਿਆ।
ਪਿਛਲੀ ਖ਼ਬਰ ਭਾਜਪਾ ਅਕਾਲੀ ਦਲ ਗੱਠਜੋੜ ਨੇ ਲਗਾਈ ਪੰਜਾਬ ’ਚ ਡਬਲ ਇੰਜਣ ਵਿਕਾਸ ’ਤੇ ਮੋਹਰ-ਰਾਹੁਲ ਗਰਗ ਅਗਲੀ ਖ਼ਬਰ ਸਟੇਟ ਪੱਧਰ ’ਤੇ ਰੋਲਰ ਸਕੇਟਿੰਗ ਵਿਚ ਸੁਨੇਹਾ ਨੇ ਜਿੱਤਿਆ ਕਾਂਸੀ ਤਗਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।