26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

‘ ਖੇਡਾਂ ਵਤਨ ਪੰਜਾਬ ਦੀਆਂ’ ’ਚ ਪ੍ਰੋਫੈਸਰ ਬਲਵਿੰਦਰ ਕੌਰ ਨੇ ਸੋਨੇ ਅਤੇ ਚਾਂਦੀ ਦੇ ਜਿੱਤੇ ਤਗਮੇ

ਨਿਹਾਲ ਸਿੰਘ ਵਾਲਾ, 25 ਨਵੰਬਰ (ਸੁਖਦੇਵ ਸਿੰਘ ਖਾਲਸਾ)-ਸੰਤ ਦਰਬਾਰਾ ਸਿੰਘ ਕਾਲਜ ਆਫ ਐਜੂਕੇਸ਼ਨ ਲੋਪੋ ਦੇ ਖੇਡ ਵਿਭਾਗ ਦੇ ਮੁਖੀ ਡਾ. ਬਲਵਿੰਦਰ ਕੌਰ ਨੇ ‘ਖੇਡਾਂ ਵਤਨ ਪੰਜਾਬ ਦੀਆਂ 2026’ ਦੇ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ ਕਰਵਾਏ ਰਾਜ ਪੱਧਰੀ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸ਼ਾਟ ਪੁੱਟ ਅਤੇ ਡਿਸਕਸ ਥਰੋਅ ’ਚ ਦੋ ਕਾਂਸੀ ਦੇ ਤਗਮੇ ਹਾਸਿਲ ਕੀਤੇ| ਵਰਨਣਯੋਗ ਹੈ ਕਿ ਮਸਤੂਆਣਾ ਸਾਹਿਬ ’ਚ ਵੀ ਕਰਵਾਈ ਗਈ 47ਵੀਂ ਪੰਜਾਬ ਮਾਸਟਰਜ਼ ਅਥਲੈਟਿਕਸ ਮੀਟ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ| ਇਨ੍ਹਾਂ ਖੇਡ ਮੁਕਾਬਲਿਆਂ ’ਚ ਪ੍ਰੋਫੈਸਰ ਬਲਵਿੰਦਰ ਕੌਰ ਨੇ ਸ਼ਾਟ ਪੁੱਟ ’ਚ ਪਹਿਲਾ ਤੇ ਡਿਸਕਸ ਥਰੋਅ ’ਚ ਦੂਸਰਾ ਸਥਾਨ ਹਾਸਲ ਕਰਕੇ ਸੋਨੇ ਅਤੇ ਚਾਂਦੀ ਦੇ ਤਗਮੇ ਹਾਸਲ ਕੀਤੇ| ਇਸ ਮਾਣਮੱਤੀ ਪ੍ਰਾਪਤੀ ’ਤੇ ਕਾਲਜ ਦੇ ਉਪ ਪ੍ਰਧਾਨ ਬੀਬੀ ਕਰਮਜੀਤ ਕੌਰ, ਮੈਨੇਜਿੰਗ ਡਾਇਰੈਕਟਰ ਭਾਗੀਰਥ ਸਿੰਘ ਗਿੱਲ, ਬੀਬੀ ਰਮਨਦੀਪ ਕੌਰ, ਸਿੱਖਿਆ ਡਾਇਰੈਕਟਰ ਡਾ.

ਅਜੀਤ ਡੈਸਕ 26-11-2026
ਨਿਹਾਲ ਸਿੰਘ ਵਾਲਾ, 25 ਨਵੰਬਰ (ਸੁਖਦੇਵ ਸਿੰਘ ਖਾਲਸਾ)-ਸੰਤ ਦਰਬਾਰਾ ਸਿੰਘ ਕਾਲਜ ਆਫ ਐਜੂਕੇਸ਼ਨ ਲੋਪੋ ਦੇ ਖੇਡ ਵਿਭਾਗ ਦੇ ਮੁਖੀ ਡਾ. ਬਲਵਿੰਦਰ ਕੌਰ ਨੇ ‘ਖੇਡਾਂ ਵਤਨ ਪੰਜਾਬ ਦੀਆਂ 2026’ ਦੇ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ ਕਰਵਾਏ ਰਾਜ ਪੱਧਰੀ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸ਼ਾਟ ਪੁੱਟ ਅਤੇ ਡਿਸਕਸ ਥਰੋਅ ’ਚ ਦੋ ਕਾਂਸੀ ਦੇ ਤਗਮੇ ਹਾਸਿਲ ਕੀਤੇ| ਵਰਨਣਯੋਗ ਹੈ ਕਿ ਮਸਤੂਆਣਾ ਸਾਹਿਬ ’ਚ ਵੀ ਕਰਵਾਈ ਗਈ 47ਵੀਂ ਪੰਜਾਬ ਮਾਸਟਰਜ਼ ਅਥਲੈਟਿਕਸ ਮੀਟ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ| ਇਨ੍ਹਾਂ ਖੇਡ ਮੁਕਾਬਲਿਆਂ ’ਚ ਪ੍ਰੋਫੈਸਰ ਬਲਵਿੰਦਰ ਕੌਰ ਨੇ ਸ਼ਾਟ ਪੁੱਟ ’ਚ ਪਹਿਲਾ ਤੇ ਡਿਸਕਸ ਥਰੋਅ ’ਚ ਦੂਸਰਾ ਸਥਾਨ ਹਾਸਲ ਕਰਕੇ ਸੋਨੇ ਅਤੇ ਚਾਂਦੀ ਦੇ ਤਗਮੇ ਹਾਸਲ ਕੀਤੇ| ਇਸ ਮਾਣਮੱਤੀ ਪ੍ਰਾਪਤੀ ’ਤੇ ਕਾਲਜ ਦੇ ਉਪ ਪ੍ਰਧਾਨ ਬੀਬੀ ਕਰਮਜੀਤ ਕੌਰ, ਮੈਨੇਜਿੰਗ ਡਾਇਰੈਕਟਰ ਭਾਗੀਰਥ ਸਿੰਘ ਗਿੱਲ, ਬੀਬੀ ਰਮਨਦੀਪ ਕੌਰ, ਸਿੱਖਿਆ ਡਾਇਰੈਕਟਰ ਡਾ. ਗੋਬਿੰਦ ਸਿੰਘ ਅਤੇ ਕਾਲਜ ਦੇ ਪ੍ਰਿੰਸੀਪਲ ਡਾ. ਤ੍ਰਿਪਤਾ ਪਰਮਾਰ ਨੇ ਖੇਡ ਵਿਭਾਗ ਦੇ ਮੁਖੀ ਡਾ. ਬਲਵਿੰਦਰ ਕੌਰ ਦਾ ਤਗਮੇ ਜਿੱਤ ਕੇ ਕਾਲਜ ਪਰਤਣ ’ਤੇ ਭਰਵਾਂ ਸਵਾਗਤ ਕੀਤਾ ਤੇ ਵਧਾਈ ਦਿੱਤੀ|
ਪਿਛਲੀ ਖ਼ਬਰ ਜ਼ਿਲ੍ਹਾ ਮੋਗਾ ਦੇ ਦਿਵਿਆਂਗ ਬੱਚਿਆਂ ਨੇ ਰਾਜ ਪੱਧਰੀ ਖੇਡਾਂ ’ਚ ਮਾਰੀਆਂ ਮੱਲਾਂ ਅਗਲੀ ਖ਼ਬਰ ਸਵ: ਕਰਮਚੰਦ ਬਜਾਜ ਦੀ 41ਵੀਂ ਬਰਸੀ ਉਨ੍ਹਾਂ ਦੇ ਪਰਿਵਾਰ ਵਲੋਂ ਸ਼ਰਧਾ ਨਾਲ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।