ਅਕਾਲੀ ਦਲ ਅਤੇ ਭਾਜਪਾ ਦਾ ਗੱਠਜੋੜ ਪੰਜਾਬ ਦੀ ਸਿਆਸਤ ’ਚ ਨਵਾਂ ਮੋੜ ਸਾਬਤ ਹੋਵੇਗਾ-ਜਥੇਦਾਰ ਮਾਹਲਾ, ਬਾਲੀ
ਬਾਘਾ ਪੁਰਾਣਾ, 26 ਨਵੰਬਰ (ਟਿੰਕੂ ਕਾਠਪਾਲ)-ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਹੋਏ ਗੱਠਜੋੜ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ ਅਤੇ ਵਰਕਿੰਗ ਕਮੇਟੀ ਮੈਂਬਰ ਬਾਲ ਕ੍ਰਿਸ਼ਨ ਗਰਗ ਬਾਲੀ ਨੇ ਇਸ ਨੂੰ ਪੰਜਾਬ ਦੀ ਸਿਆਸਤ ਦੇ ਸੰਦਰਭ ਵਿਚ ਅਹਿਮ ਘਟਨਾਕ੍ਰਮ ਕਰਾਰ ਦਿੱਤਾ ਹੈ। ਜਥੇਦਾਰ ਤੀਰਥ ਸਿੰਘ ਮਾਹਲਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਪੰਜਾਬ ਦੀ ਸਿਆਸਤ ਵਿਚ ਆਪਣਾ ਇਤਿਹਾਸਕ ਅਤੇ ਅਹਿਮ ਸਥਾਨ ਹੈ।
ਅ
ਅਕਾਲੀ ਦਲ ਅਤੇ ਭਾਜਪਾ ਦਾ ਗੱਠਜੋੜ ਪੰਜਾਬ ਦੀ ਸਿਆਸਤ ’ਚ ਨਵਾਂ ਮੋੜ ਸਾਬਤ ਹੋਵੇਗਾ-ਜਥੇਦਾਰ ਮਾਹਲਾ, ਬਾਲੀ
27-11-2026
ਬਾਘਾ ਪੁਰਾਣਾ, 26 ਨਵੰਬਰ (ਟਿੰਕੂ ਕਾਠਪਾਲ)-ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਹੋਏ ਗੱਠਜੋੜ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ ਅਤੇ ਵਰਕਿੰਗ ਕਮੇਟੀ ਮੈਂਬਰ ਬਾਲ ਕ੍ਰਿਸ਼ਨ ਗਰਗ ਬਾਲੀ ਨੇ ਇਸ ਨੂੰ ਪੰਜਾਬ ਦੀ ਸਿਆਸਤ ਦੇ ਸੰਦਰਭ ਵਿਚ ਅਹਿਮ ਘਟਨਾਕ੍ਰਮ ਕਰਾਰ ਦਿੱਤਾ ਹੈ। ਜਥੇਦਾਰ ਤੀਰਥ ਸਿੰਘ ਮਾਹਲਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਪੰਜਾਬ ਦੀ ਸਿਆਸਤ ਵਿਚ ਆਪਣਾ ਇਤਿਹਾਸਕ ਅਤੇ ਅਹਿਮ ਸਥਾਨ ਹੈ। ਪਾਰਟੀ ਹਮੇਸ਼ਾ ਪੰਜਾਬ ਦੇ ਹੱਕਾਂ, ਕਿਸਾਨਾਂ, ਵਪਾਰੀਆਂ, ਮਜ਼ਦੂਰਾਂ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦਿੰਦੀ ਰਹੀ ਹੈ। ਉਨ੍ਹਾਂ ਕਿਹਾ ਕਿ ਗੱਠਜੋੜ ਦਾ ਮੁੱਖ ਮਕਸਦ ਪੰਜਾਬ ਦੇ ਹਿਤਾਂ ਦੀ ਰਾਖੀ ਕਰਨਾ ਅਤੇ ਲੋਕਾਂ ਦੀ ਆਵਾਜ਼ ਨੂੰ ਹੋਰ ਮਜ਼ਬੂਤੀ ਨਾਲ ਉਠਾਉਣਾ । ਇਸੇ ਤਰ੍ਹਾਂ ਬਾਲ ਕ੍ਰਿਸ਼ਨ ਗਰਗ ਬਾਲੀ ਨੇ ਕਿਹਾ ਕਿ ਕਿਸੇ ਵੀ ਗੱਠਜੋੜ ਦੀ ਸਫਲਤਾ ਲਈ ਆਗੂਆਂ ਦੇ ਨਾਲ-ਨਾਲ ਜ਼ਮੀਨੀ ਪੱਧਰ ਦੇ ਵਰਕਰਾਂ ਦੀ ਇਕਜੁੱਟਤਾ ਅਤੇ ਆਪਸੀ ਵਿਸ਼ਵਾਸ ਬਹੁਤ ਮਹੱਤਵਪੂਰਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਨੂੰ ਪੰਜਾਬ ਦੇ ਵਿਕਾਸ, ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ, ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਵਪਾਰਕ ਵਰਗ ਨੂੰ ਦਰਪੇਸ਼ ਮੁਸ਼ਕਲਾਂ ਦੇ ਨਿਪਟਾਰੇ ਵਰਗੇ ਮੁੱਦਿਆਂ ਨੂੰ ਤਰਜੀਹ ਦੇਣੀ ਚਾਹੀਦੀ ਹੈ।