ਗੁਰਦੁਆਰਾ ਪਾਤਿਸ਼ਾਹੀ ਛੇਵੀਂ ਸਮਾਧ ਭਾਈ ਵਿਖੇ ਪ੍ਰਕਾਸ਼ ਪੁਰਬ ਮਨਾਇਆ
ਸਮਾਧ ਭਾਈ, 26 ਨਵੰਬਰ (ਜਗਰੂਪ ਸਿੰਘ ਸਰੋਆ)-ਸਥਾਨਕ ਲੋਕਲ ਗੁਰਦੁਆਰਾ ਪਾਤਿਸ਼ਾਹੀ ਛੇਵੀਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੀ ਪ੍ਰਕਾਸ਼ ਪੁਰਬ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਭਾਈ ਨਛੱਤਰ ਸਿੰਘ ਦੇ ਕੀਰਤਨੀ ਜਥੇ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸੰਬੰਧਿਤ ਇਤਿਹਾਸ ਪੇਸ਼ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।
ਅਜੀਤ ਡੈਸਕ
27-11-2026