01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਆਤਮਾ ਕਰਮਚਾਰੀਆਂ ਵਲੋਂ ਮੁੱਖ ਮੰਤਰੀ ਦੀ ਰਿਹਾਇਸ਼ ਮੂਹਰੇ 12 ਤੋਂ ਅਣਮਿੱਥੇ ਸਮੇਂ ਲਈ ਸ਼ੁਰੂ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ <br/>

ਸੰਯੁਕਤ ਆਤਮਾ ਪੰਜਾਬ ਐਸੋਸੀਏਸ਼ਨ ਦਾ ਵਫ਼ਦ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਮੰਗ-ਪੱਤਰ ਦਿੰਦਾ ਹੋਇਆ | ਤਸਵੀਰ: ਮੁਕੇਸ਼ ਕੁਮਾਰ <br/> 01-01-2026
ਸੰਗਰੂਰ, 31 ਦਸੰਬਰ (ਧੀਰਜ ਪਸ਼ੌਰੀਆ)-ਸੰਯੁਕਤ ਆਤਮਾ ਪੰਜਾਬ ਐਸੋਸੀਏਸ਼ਨ (ਸਾਪਾ) ਯੂਨੀਅਨ ਵਲੋਂ ਆਤਮਾ ਸਕੀਮ ਅਧੀਨ ਕੰਮ ਕਰ ਰਹੇ ਕਰਮਚਾਰੀਆਂ ਦੀਆਂ ਲੰਬੇ ਸਮੇਂ ਤੋਂ ਲਟਕੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਨਕਾਰਾਤਮਿਕ ਰਵੱਈਏ ਖ਼ਿਲਾਫ਼ ਰੋਸ ਦਾ ਪ੍ਰਗਟਾਵਾ ਕਰਦਿਆਂ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ ਜਿਸ ਤਹਿਤ 12 ਜਨਵਰੀ ਤੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਰਿਹਾਇਸ਼ ਮੂਹਰੇ ਪੱਕਾ ਮੋਰਚਾ ਲਾ ਕੇ ਰੋਜ਼ਾਨਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਯੂਨੀਅਨ ਸੂਬਾ ਪ੍ਰਧਾਨ ਗੁਰਪ੍ਰਤਾਪ ਸਿੰਘ ਨੇ ਦੱਸਿਆ ਕਿ ਆਤਮਾ ਸਕੀਮ ਭਾਰਤ ਸਰਕਾਰ (60%) ਅਤੇ ਪੰਜਾਬ ਸਰਕਾਰ (40%) ਦੇ ਸਾਂਝੇ ਅਨੁਪਾਤ ਨਾਲ ਚੱਲ ਰਹੀ ਹੈ, ਜਿਸ ਅਧੀਨ ਬਲਾਕ ਅਤੇ ਜ਼ਿਲ੍ਹਾ ਪੱਧਰ 'ਤੇ ਤਕਰੀਬਨ 350 ਅਧਿਕਾਰੀ ਅਤੇ ਕਰਮਚਾਰੀ ਪਿਛਲੇ 12 ਤੋਂ 16 ਸਾਲਾਂ ਤੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ | ਇਨ੍ਹਾਂ ਕਰਮਚਾਰੀਆਂ ਵਲੋਂ ਰੈਗੂਲਰ ਕਰਨ ਸਮੇਤ ਹੋਰ ਮੰਗਾਂ ਲਗਾਤਾਰ ਸਰਕਾਰ ਅੱਗੇ ਰੱਖੀਆਂ ਜਾ ਰਹੀਆਂ ਹਨ | 19 ਫਰਵਰੀ 2025 ਨੂੰ ਐਸੋਸੀਏਸ਼ਨ ਦੀ ਕੈਬਿਨੇਟ ਸਬ ਕਮੇਟੀ ਨਾਲ ਮੀਟਿੰਗ ਹੋਈ ਸੀ | ਮੀਟਿੰਗ ਵਿਚ ਆਤਮਾ ਸਟਾਫ਼ ਦੀਆਂ ਮੰਗਾਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ, ਪਰ ਇਸ ਤੋਂ ਬਾਅਦ ਇੱਕ ਸਾਲ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਨਾ ਤਾਂ ਯੂਨੀਅਨ ਨੂੰ ਦੁਬਾਰਾ ਮੀਟਿੰਗ ਲਈ ਬੁਲਾਇਆ ਗਿਆ ਅਤੇ ਨਾ ਹੀ ਮੰਗਾਂ ਦਾ ਕੋਈ ਠੋਸ ਹੱਲ ਕੱਢਿਆ ਗਿਆ | ਯੂਨੀਅਨ ਨੇ ਪੰਜਾਬ ਸਰਕਾਰ ਦੇ ਇਸ ਨਿਰਾਸ਼ਾਜਨਕ ਰਵੱਈਏ ਦੀ ਨਿੰਦਾ ਕਰਦਿਆਂ ਐਲਾਨ ਕੀਤਾ ਹੈ ਕਿ ਜੇਕਰ ਸਰਕਾਰ ਵਲੋਂ ਜਲਦੀ ਕੋਈ ਫ਼ੈਸਲਾ ਨਹੀਂ ਲਿਆ ਗਿਆ ਤਾਂ 12 ਜਨਵਰੀ 2026 ਤੋਂ ਮੁੱਖ ਮੰਤਰੀ ਪੰਜਾਬ ਦੀ ਰਹਾਇਸ਼, ਜ਼ਿਲ੍ਹਾ ਸੰਗਰੂਰ ਵਿਖੇ ਅਣਮਿਆਦੀ ਸਮੇਂ ਲਈ ਰੋਸ ਪ੍ਰਦਰਸ਼ਨ ਸ਼ੁਰੂ ਕੀਤਾ ਜਾਵੇਗਾ | ਇਸ ਦੇ ਨਾਲ ਹੀ ਲੋਹੜੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਦੇ ਖ਼ਿਲਾਫ਼ ਵਿਸ਼ੇਸ਼ ਰੋਸ ਪ੍ਰਦਰਸ਼ਨ ਵੀ ਕੀਤਾ ਜਾਵੇਗਾ | ਇਸ ਸਬੰਧੀ ਐਸੋਸੀਏਸ਼ਨ ਦੇ ਵਫ਼ਦ ਨੇ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਜਾਣੂ ਕਰਵਾ ਦਿੱਤਾ ਹੈ |

ਪਿਛਲੀ ਖ਼ਬਰ ਯੂਥ ਪਾਰਲੀਮੈਂਟ 2025-26 ਨੌਜਵਾਨਾਂ ਦੀ ਸੋਚ ਲੋਕਤੰਤਰ ਦੀ ਮਜ਼ਬੂਤ ਝਲਕ <br/> ਅਗਲੀ ਖ਼ਬਰ ਕਿਸਾਨ ਯੂਨੀਅਨ ਵਲੋਂ ਮੋਟਰਸਾਈਕਲ ਮਾਰਚ ਭਲਕੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।