15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਬਲਾਕ ਲਹਿਰਾਗਾਗਾ ਦੇ ਕਈ ਪਿੰਡਾਂ ਦੀਆਂ ਇਕਾਈਆਂ ਨੇ ਡੱਲੇਵਾਲ ਜਥੇਬੰਦੀ ਨੂੰ ਛੱਡ ਕੇ ਸਿੱਧੂਪੁਰ ਜਥੇਬੰਦੀ ਦਾ ਫੜਿਆ ਪੱਲਾ <br/>

ਅਜੀਤ ਡੈਸਕ 26-01-2026
ਲਹਿਰਾਗਾਗਾ, 25 ਜਨਵਰੀ (ਅਸ਼ੋਕ ਗਰਗ) - ਭਾਰਤੀ ਕਿਸਾਨ ਯੂਨੀਅਨ ਡੱਲੇਵਾਲ ਨੂੰ ਛੱਡ ਕੇ ਬਲਾਕ ਲਹਿਰਾਗਾਗਾ ਦੇ ਕਈ ਪਿੰਡਾਂ ਦੀਆਂ ਇਕਾਈਆਂ ਨੇ ਸੂਬਾ ਕਨਵੀਨਰ ਦਲਵੀਰ ਸਿੰਘ ਦੀ ਅਗਵਾਈ ਵਾਲੀ ਬੀਕੇਯੂ ਸਿੱਧੂਪੁਰ ਨਾਲ ਜੁੜਨ ਦਾ ਐਲਾਨ ਕੀਤਾ ਹੈ | ਬਲਾਕ ਪ੍ਰਧਾਨ ਗਰਲਾਲ ਸਿੰਘ ਜਲੂਰ ਦੀ ਅਗਵਾਈ ਹੇਠ ਹੋਈ ਇਕ ਮੀਟਿੰਗ ਦੌਰਾਨ ਵੱਖ-ਵੱਖ ਪਿੰਡਾਂ ਤੋਂ ਆਏ ਕਿਸਾਨ ਆਗੂਆਂ, ਪਿੰਡ ਇਕਾਈ ਪ੍ਰਧਾਨਾਂ ਅਤੇ ਸਰਗਰਮ ਮੈਂਬਰਾਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ | ਮੀਟਿੰਗ ਦੌਰਾਨ ਪਿੰਡ ਇਕਾਈਆਂ ਦੇ ਨੁਮਾਇੰਦਿਆਂ ਨੇ ਖੁੱਲ੍ਹ ਕੇ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਡੱਲੇਵਾਲ ਦੀ ਮੌਜੂਦਾ ਨੀਤੀਆਂ ਅਤੇ ਕਾਰਜ-ਪ੍ਰਣਾਲੀ ਤੋਂ ਕਿਸਾਨ ਵਰਗ ਨਿਰਾਸ਼ ਹੈ, ਜਿਸ ਕਾਰਨ ਉਨ੍ਹਾਂ ਨੇ ਸਿੱਧਪੁਰ ਜਥੇਬੰਦੀ ਨਾਲ ਜੁੜਨ ਦਾ ਫ਼ੈਸਲਾ ਲਿਆ ਹੈ | ਬਲਾਕ ਦੇ ਪ੍ਰਧਾਨ ਗੁਰਲਾਲ ਸਿੰਘ ਨੇ ਕਿਹਾ ਨੇ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦਾ ਨਿਸ਼ਾਨ ਅਤੇ ਪਛਾਣ ਪੂਰੀ ਤਰ੍ਹਾਂ ਅਲੱਗ ਹੈ ਅਤੇ ਸਾਡਾ ਡੱਲੇਵਾਲ ਨਾਲ ਕੋਈ ਸੰਬੰਧ ਨਹੀਂ | ਉਨ੍ਹਾਂ ਸਪਸ਼ਟ ਕੀਤਾ ਕਿ ਜਥੇਬੰਦੀ ਸਰਦਾਰ ਪਸੌਰਾ ਸਿੰਘ ਦੀ ਸੋਚ ਅਤੇ ਉਸ ਦੇ ਨਾਮ ਨਾਲ ਹੀ ਅੱਗੇ ਵਧੇਗੀ ਅਤੇ ਕਿਸਾਨਾਂ ਦੇ ਹੱਕਾਂ ਦੀ ਲੜਾਈ ਬਿਨਾਂ ਕਿਸੇ ਡਰ, ਦਬਾਅ ਜਾਂ ਸਮਝੌਤੇ ਦੇ ਲੜੀ ਜਾਵੇਗੀ | ਸੂਬੇ ਦੇ ਕਨੀਵਰ ਦਲਵੀਰ ਸਿੰਘ ਨੇ ਇਕਾਈਆਂ ਨੂੰ ਭਰੋਸਾ ਦਿਵਾਇਆ ਕਿ ਜਥੇਬੰਦੀ ਵਿਚ ਉਨ੍ਹਾਂ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ ਅਤੇ ਹਰ ਪਿੰਡ ਦੀ ਆਵਾਜ਼ ਨੂੰ ਬਰਾਬਰੀ ਨਾਲ ਉਭਾਰਿਆ ਜਾਵੇਗਾ | ਉਨ੍ਹਾਂ ਕਿਹਾ ਕਿ ਜਥੇਬੰਦੀ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਖਿਲਾਫ਼ ਮਜ਼ਬੂਤੀ ਨਾਲ ਸੰਘਰਸ਼ ਕਰੇਗੀ ਅਤੇ ਕਿਸਾਨਾਂ ਦੀ ਸੱਚੀ ਆਵਾਜ਼ ਬਣੇਗੀ | ਪਿੰਡ ਇਕਾਈਆਂ ਦੇ ਆਗੂਆਂ ਨੇ ਕਿਹਾ ਕਿ ਉਹ ਪਿੰਡ ਪੱਧਰ 'ਤੇ ਕਿਸਾਨਾਂ ਨੂੰ ਹੋਰ ਜਾਗਰੂਕ ਕਰ ਕੇ ਸੰਗਠਨ ਨਾਲ ਜੋੜਨਗੇ ਅਤੇ ਆਉਣ ਵਾਲੇ ਸਮੇਂ ਵਿਚ ਕਿਸਾਨ ਅੰਦੋਲਨ ਨੂੰ ਹੋਰ ਤੇਜ਼ ਤੇ ਮਜ਼ਬੂਤ ਕੀਤਾ ਜਾਵੇਗਾ |

ਪਿਛਲੀ ਖ਼ਬਰ ਨਗਰ ਕੀਰਤਨ 1 ਨੂੰ <br/> ਅਗਲੀ ਖ਼ਬਰ ਮੁਕੇਸ਼ ਮਲੌਦ ਦੀ ਰਿਹਾਈ ਅਤੇ ਜ਼ਮੀਨ ਨਾਲ ਜੁੜੀਆਂ ਮੰਗਾਂ 'ਤੇ ਪੰਜਾਬ ਸਰਕਾਰ ਨਾਲ 10 ਫਰਵਰੀ ਦੀ ਮੀਟਿੰਗ ਤੈਅ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।