15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਨਗਰ ਕੀਰਤਨ 1 ਨੂੰ <br/>

ਅਜੀਤ ਡੈਸਕ 26-01-2026
ਲੌਂਗੋਵਾਲ, 24 ਜਨਵਰੀ (ਸ.ਸ. ਖੰਨਾ, ਵਿਨੋਦ) - ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਸੁਸਾਇਟੀ ਪੱਤੀ ਝਾੜੋਂ, ਲੌਂਗੋਵਾਲ ਵਲੋਂ ਹਰ ਸਾਲ ਦੀ ਤਰ੍ਹਾਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ਼੍ਰੋਮਣੀ ਭਗਤ ਸ੍ਰੀ ਗੁਰੂ ਰਵਿਦਾਸ ਜੀ ਦਾ 649 ਵਾਂ ਜਨਮ ਦਿਹਾੜਾ ਮਨਾਇਆ ਜਾ ਰਿਹਾ ਹੈ | ਇਸ ਮੌਕੇ ਪ੍ਰਬੰਧਕਾਂ ਨੇ ਜਾਣਕਾਰੀ ਦਿੰਦਿਆਂ ਕਿਹਾ 31 ਜਨਵਰੀ ਨੂੰ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਆਰੰਭ ਹੋਣਗੇ ਅਤੇ 1 ਫਰਵਰੀ ਨੂੰ ਪੱਤੀ ਝਾੜੋ ਦੀ ਧਰਮਸ਼ਾਲਾ ਤੋਂ ਸਵੇਰੇ 11 ਵਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਜਾਵੇਗਾ | ਇਸੇ ਤਰ੍ਹਾਂ 2 ਫਰਵਰੀ ਵਾਲੇ ਦਿਨ ਸਵੇਰੇ 10 ਵਜੇ ਸ਼੍ਰੀ ਅਖੰਡ ਪਾਠ ਦੇ ਭੋਗ ਪਾਏ ਜਾਣਗੇ ਉਪਰੰਤ ਬਾਬਾ ਸਤਗੁਰ ਸਿੰਘ ਸ਼ੇਰੋ ਵਾਲਿਆਂ ਦਾ ਜਥਾ ਗੁਰ ਇਤਿਹਾਸ ਦੀ ਸੰਗਤਾਂ ਨਾਲ ਸਾਂਝ ਪਾਉਣਗੇ | ਇਸ ਮੌਕੇ ਸ੍ਰੀ ਗੁਰੂ ਰਵਿਦਾਸ ਕਮੇਟੀ ਦੇ ਮੈਂਬਰ ਜਰਨੈਲ ਸਿੰਘ, ਰੂਪ ਸਿੰਘ, ਗੁਰਧਿਆਨ ਸਿੰਘ, ਬੱਲਮ ਸਿੰਘ, ਸੁਖਚੈਨ ਸਿੰਘ, ਬੀਰਾ ਸਿੰਘ, ਸੇਵਕ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਬੀਬੀ ਸੈਣੀ ਨੇ ਸਮੂਹ ਪੰਜਾਬ ਹਿਤੈਸ਼ੀ ਲੋਕਾਂ ਨੂੰ ਕਾਂਗਰਸ ਦੇ ਝੰਡੇ ਹੇਠ ਇਕੱਤਰ ਹੋਣ ਦਾ ਦਿੱਤਾ ਸੱਦਾ <br/> ਅਗਲੀ ਖ਼ਬਰ ਬਲਾਕ ਲਹਿਰਾਗਾਗਾ ਦੇ ਕਈ ਪਿੰਡਾਂ ਦੀਆਂ ਇਕਾਈਆਂ ਨੇ ਡੱਲੇਵਾਲ ਜਥੇਬੰਦੀ ਨੂੰ ਛੱਡ ਕੇ ਸਿੱਧੂਪੁਰ ਜਥੇਬੰਦੀ ਦਾ ਫੜਿਆ ਪੱਲਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।