15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਐਸ.ਸੀ. /ਬੀ.ਸੀ. ਅਧਿਆਪਕਾਂ/ਮੁਲਾਜ਼ਮ ਯੂਨੀਅਨ ਦੀ ਵਿਸ਼ੇਸ਼ ਮੀਟਿੰਗ ਸਕੱਤਰ ਤੇ ਮੰਤਰੀ ਵਿਰੁੱਧ ਜ਼ਿਲ੍ਹਾ ਪੱਧਰ 'ਤੇ ਡੀ.ਸੀ. ਦਫ਼ਤਰਾਂ ਅੱਗੇ ਰੋਸ ਪ੍ਰਦਰਸ਼ਨ 27 ਨੂੰ

ਅਜੀਤ ਡੈਸਕ 26-01-2026
ਅਹਿਮਦਗੜ੍ਹ, 25 ਜਨਵਰੀ (ਸੁਖਜੀਤ ਸਿੰਘ ਖੇੜਾ) - ਐਸ.ਸੀ./ਬੀ.ਸੀ. ਅਧਿਆਪਕ ਯੂਨੀਅਨ ਪੰਜਾਬ ਵਲੋਂ ਸੂਬਾ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਥੇਬੰਦੀ ਨੇ 27 ਜਨਵਰੀ 2026 ਨੂੰ ਸਕੱਤਰ ਤੇ ਮੰਤਰੀ ਵਿਰੁੱਧ ਜ਼ਿਲ੍ਹਾ ਪੱਧਰ ਤੇ ਡੀ.ਸੀ. ਦਫ਼ਤਰਾਂ ਅੱਗੇ ਰੋਸ ਪ੍ਰਦਰਸ਼ਨ ਉਪਰੰਤ ਭਲਾਈ ਮੰਤਰੀ ਦੇ ਪੁਤਲੇ ਸਾੜਨ ਦਾ ਫ਼ੈਸਲਾ ਕੀਤਾ ਹੈ | ਇਸ ਸੰਬੰਧੀ ਇਕਾਈ ਮਲੇਰਕੋਟਲਾ ਦੀ ਮੀਟਿੰਗ ਸਰਦਾਰ ਰਣਦੀਪ ਸਿੰਘ ਜ਼ਿਲ੍ਹਾ ਪ੍ਰਧਾਨ ਮਲੇਰਕੋਟਲਾ ਦੀ ਅਗਵਾਈ ਹੇਠ ਅਹਿਮਦਗੜ੍ਹ ਵਿਖੇ ਹੋਈ | ਮੀਟਿੰਗ 'ਚ ਸਿੱਖਿਆ ਵਿਭਾਗ ਤੇ ਹੋਰ ਵਿਭਾਗਾਂ 'ਚ ਰਿਜ਼ਰਵੇਸ਼ਨ ਨੀਤੀ ਅਤੇ ਵੈੱਲਫੇਅਰ ਵਿਭਾਗ ਦੇ ਪੱਤਰਾਂ, ਕੋਰਟ ਦੇ ਆਏ ਫ਼ੈਸਲਿਆਂ 'ਤੇ ਵਿਚਾਰ ਕਰਦਿਆਂ ਬਲਵਿੰਦਰ ਸਿੰਘ ਲਤਾਲਾ ਸਕੱਤਰ ਜਨਰਲ ਪੰਜਾਬ, ਰਣਦੀਪ ਸਿੰਘ ਜ਼ਿਲ੍ਹਾ ਪ੍ਰਧਾਨ ਮਲੇਰਕੋਟਲਾ, ਜਗਵਿੰਦਰ ਸਿੰਘ ਦਹਿਲੀਜ਼ ਬਲਾਕ ਪ੍ਰਧਾਨ ਅਹਿਮਦਗੜ੍ਹ ਨੇ ਕਿਹਾ ਕਿ ਦੇਖਣ ਵਿਚ ਆਇਆ ਹੈ ਕਿ ਮਾੜੀ ਮਾਨਸਿਕਤਾ ਤਹਿਤ ਐੱਸ.ਸੀ./ਬੀ.ਸੀ. ਅਧਿਆਪਕਾਂ/ਮੁਲਾਜ਼ਮਾਂ ਦੇ ਹੱਕ ਵਿਚ ਆਏ ਫ਼ੈਸਲਿਆਂ, ਪੱਤਰਾਂ ਆਦਿ ਨੂੰ ਸਿੱਖਿਆ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਵਿਚ ਸਹੀ ਰੂਪ ਵਿਚ ਲਾਗੂ ਨਹੀਂ ਕੀਤਾ ਜੋ ਕਿ ਸਮਾਜਿਕ ਨਿਆਂ ਅਧਿਕਾਰਤ ਤੇ ਘੱਟ ਗਿਣਤੀ ਵਿਭਾਗ ਦੀ ਮਿਲੀਭੁਗਤ ਨਾਲ ਹੋ ਰਿਹਾ ਹੈ | ਉਨ੍ਹਾਂ ਦੱਸਿਆ ਕਿ ਸਮਾਜਿਕ ਨਿਆਂ ਅਧਿਕਾਰਤ ਤੇ ਘੱਟ ਗਿਣਤੀ ਵਿਭਾਗ ਦੇ ਮੰਤਰੀ ਡਾਕਟਰ ਬਲਜੀਤ ਕੌਰ ਨੂੰ ਮੀਟਿੰਗ ਲਈ ਜਥੇਬੰਦੀ ਵਲੋਂ ਸਮਾਂ ਮੰਗਿਆ ਗਿਆ ਪਰ ਅਜੇ ਤੱਕ ਵੀ ਮੀਟਿੰਗ ਲਈ ਸਮਾਂ ਨਹੀਂ ਦਿੱਤਾ ਜਾ ਰਿਹਾ | ਇਸ ਸਭ ਕੁਝ ਨੂੰ ਵਿਚਾਰਦੇ ਹੋਏ ਜਥੇਬੰਦੀ ਨੇ ਸੰਘਰਸ਼ ਕਰਨ ਦਾ ਫੈਸਲਾ ਲਿਆ ਹੈ | ਇਸ ਮੀਟਿੰਗ ਵਿਚ ਬਲਵਿੰਦਰ ਸਿੰਘ ਲਤਾਲਾ ਸਕੱਤਰ ਜਨਰਲ ਪੰਜਾਬ, ਰਣਦੀਪ ਸਿੰਘ ਜ਼ਿਲ੍ਹਾ ਪ੍ਰਧਾਨ ਮਲੇਰਕੋਟਲਾ ਜਗਵਿੰਦਰ ਸਿੰਘ ਦਹਿਲੀਜ਼ ਬਲਾਕ ਪ੍ਰਧਾਨ ਅਹਿਮਦਗੜ੍ਹ ਤੋਂ ਇਲਾਵਾ ਅਧਿਆਪਕ ਆਗੂ ਗੁਰਪ੍ਰੀਤ ਸਿੰਘ ਅਹਿਮਦਗੜ੍ਹ, ਨਿਰਮਲ ਸਿੰਘ ਸੰਦੌੜ, ਮਨਜਿੰਦਰ ਸਿੰਘ, ਹਰਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਕੁੱਪ ਹਾਜ਼ਰ ਸਨ |
ਪਿਛਲੀ ਖ਼ਬਰ ਵਿਦਿਆਰਥੀਆਂ ਨੂੰ ਏ.ਆਈ. ਬਾਰੇ ਜਾਣਕਾਰੀ ਦਿੱਤੀ <br/> ਅਗਲੀ ਖ਼ਬਰ ਮਲੇਰਕੋਟਲਾ ਦੀ ਆਪਸੀ ਭਾਈਚਾਰਕ ਸਾਂਝ ਨੂੰ ਖ਼ਰਾਬ ਕਰਨ ਵਾਲੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ- ਐਸ....

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।