15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਅਮਰਗੜ੍ਹ ਪੁਲਿਸ ਨੇ ਕੱਢਿਆ ਫਲੈਗ ਮਾਰਚ <br/>

ਅਜੀਤ ਡੈਸਕ 26-01-2026
ਅਮਰਗੜ੍ਹ, 25 ਜਨਵਰੀ (ਪਵਿੱਤਰ ਸਿੰਘ, ਜਤਿੰਦਰ ਮੰਨਵੀ) - ਗਣਤੰਤਰ ਦਿਵਸ ਦੇ ਸਬੰਧ ਵਿਚ ਲੋਕਾਂ ਦੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਅੱਜ ਅਮਰਗੜ੍ਹ ਪੁਲਿਸ ਵਲੋਂ ਡੀ.ਐਸ.ਪੀ. ਸੰਜੀਵ ਕਪੂਰ ਦੀ ਅਗਵਾਈ ਹੇਠ ਸਥਾਨਕ ਬਾਜ਼ਾਰ ਅੰਦਰ ਵੱਡੀ ਗਿਣਤੀ 'ਚ ਪੁਲਿਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਵਲੋਂ ਪੈਦਲ ਫਲੈਗ ਮਾਰਚ ਕੀਤਾ ਗਿਆ | ਅਜੀਤ ਨਾਲ ਗੱਲਬਾਤ ਕਰਦਿਆਂ ਡੀ.ਐਸ.ਪੀ. ਸੰਜੀਵ ਕਪੂਰ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਗਗਨ ਅਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਹਰੇਕ ਸ਼ੱਕੀ ਵਿਅਕਤੀ ਤੇ ਵਾਹਨਾਂ ਦੀ ਤਲਾਸ਼ੀ ਲਈ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਮਾਹੌਲ ਖ਼ਰਾਬ ਕਰਨ ਵਾਲੇ ਸਾਰੇ ਵਿਅਕਤੀਆਂ 'ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ | ਇਸ ਮੌਕੇ ਥਾਣਾ ਮੁਖੀ ਤੋਂ ਇਲਾਵਾ ਵੱਡੀ ਗਿਣਤੀ ਚ ਪੁਲਿਸ ਮੁਲਾਜ਼ਮ ਹਾਜ਼ਰ ਸਨ |

ਪਿਛਲੀ ਖ਼ਬਰ ਗੁਰੂ ਰਵਿਦਾਸ ਦੇ ਜਨਮ ਦਿਹਾੜੇ ਸੰਬੰਧੀ ਨਗਰ ਕੀਰਤਨ ਸਜਾਇਆ <br/> ਅਗਲੀ ਖ਼ਬਰ ਗਣਤੰਤਰ ਦਿਵਸ ਸਮਾਗਮ ਦੀ ਫ਼ੁੱਲ ਡਰੈੱਸ ਰਿਹਰਸਲ ਹੋਈ, ਡਿਪਟੀ ਕਮਿਸ਼ਨਰ ਨੇ ਲਹਿਰਾਇਆ ਕੌਮੀ ਝੰਡਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।