15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਗੁਰੂ ਰਵਿਦਾਸ ਦੇ ਜਨਮ ਦਿਹਾੜੇ ਸੰਬੰਧੀ ਨਗਰ ਕੀਰਤਨ ਸਜਾਇਆ <br/>

ਅਜੀਤ ਡੈਸਕ 26-01-2026
ਅਮਰਗੜ੍ਹ, 25 ਜਨਵਰੀ (ਪਵਿੱਤਰ ਸਿੰਘ, ਜਤਿੰਦਰ ਮੰਨਵੀ) - ਸ੍ਰੀ ਗੁਰੂ ਰਵਿਦਾਸ ਭਲਾਈ ਕਮੇਟੀ ਢਢੋਗਲ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਸਬੰਧੀ ਨਗਰ ਕੀਰਤਨ ਸਜਾਇਆ ਗਿਆ | ਫੁੱਲਾਂ ਨਾਲ ਸਜਾਈ ਹੋਈ ਪਾਲਕੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਸੁਸ਼ੋਭਿਤ ਸਨ ਜਿਨ੍ਹਾਂ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ ਅਤੇ ਭਾਈ ਹਰਦੀਪ ਸਿੰਘ ਦੇ ਕੀਰਤਨੀ ਜਥੇ ਵਲੋਂ ਸੰਗਤਾਂ ਨੂੰ ਕਥਾ ਕੀਰਤਨ ਦੁਆਰਾ ਨਿਹਾਲ ਕੀਤਾ ਗਿਆ | ਬੈਂਡ ਬਾਜਿਆਂ ਅਤੇ ਗਤਕਾ ਪਾਰਟੀਆਂ ਸਮੇਤ ਇਹ ਨਗਰ ਕੀਰਤਨ ਗੁਰਦੁਆਰਾ ਨਾਨਕਪੁਰਾ ਸਾਹਿਬ ਤੋਂ ਆਰੰਭ ਹੋ ਕੇ ਸਮੁੱਚੇ ਨਗਰ ਦੀ ਪਰਿਕਰਮਾ ਕਰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਸੰਪੰਨ ਹੋਇਆ | ਗੱਲਬਾਤ ਕਰਦਿਆਂ ਕਮੇਟੀ ਪ੍ਰਧਾਨ ਸ਼ਰਨਪ੍ਰੀਤ ਸਿੰਘ ਨੇ ਦੱਸਿਆ ਕਿ 26 ਜਨਵਰੀ ਨੂੰ ਗੁਰਦੁਆਰਾ ਨਾਨਕਪੁਰਾ ਸਾਹਿਬ ਵਿਖੇ ਸ਼੍ਰੀ ਅਖੰਡ ਪਾਠ ਦੇ ਭੋਗ ਪਾਏ ਜਾਣਗੇ ਅਤੇ ਗੁਰੂ ਕਾ ਲੰਗਰ ਅਤੁੱਟ ਵਰਤੇਗਾ | ਇਸ ਮੌਕੇ ਜਥੇਦਾਰ ਹਾਕਮ ਸਿੰਘ ਢਢੋਗਲ, ਸਰਪੰਚ ਜਸਬੀਰ ਸਿੰਘ ਢਢੋਗਲ, ਹਰਭਿੰਦਰ ਸਿੰਘ, ਕਰਮ ਸਿੰਘ, ਗੁਰਮੀਤ ਸਿੰਘ ਪੰਚ, ਦਰਸ਼ਨ ਸਿੰਘ, ਸਰਜੀਵਨ ਸਿੰਘ, ਕੁਲਵੰਤ ਸਿੰਘ, ਬਲਵਿੰਦਰ ਸਿੰਘ, ਅਜੈਬ ਸਿੰਘ, ਜਸਵੀਰ ਸਿੰਘ, ਬਹਾਦਰ ਸਿੰਘ, ਬਲਜੀਤ ਸਿੰਘ ਪੰਚ, ਜਰਨੈਲ ਸਿੰਘ ਪੰਚ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਨੇ ਹਾਜ਼ਰੀ ਭਰੀ |

ਪਿਛਲੀ ਖ਼ਬਰ ਬਾਬਾ ਦੀਪ ਸਿੰਘ ਦਾ ਜਨਮ ਦਿਹਾੜਾ ਸਮਾਗਮ 26, 27 ਨੂੰ <br/> ਅਗਲੀ ਖ਼ਬਰ ਅਮਰਗੜ੍ਹ ਪੁਲਿਸ ਨੇ ਕੱਢਿਆ ਫਲੈਗ ਮਾਰਚ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।