15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਬਾਬਾ ਦੀਪ ਸਿੰਘ ਦਾ ਜਨਮ ਦਿਹਾੜਾ ਸਮਾਗਮ 26, 27 ਨੂੰ <br/>

ਅਜੀਤ ਡੈਸਕ 26-01-2026
ਅਹਿਮਦਗੜ੍ਹ, 25 ਜਨਵਰੀ (ਸੁਖਜੀਤ ਸਿੰਘ ਖੇੜਾ) - ਗੁਰਦੁਆਰਾ ਸਿੰਘ ਸਭਾ ਰੇਲਵੇ ਰੋਡ ਅਹਿਮਦਗੜ੍ਹ ਵਿਖੇ ਮਾਈ ਭਾਗੋ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਦਾ ਜਨਮ ਦਿਹਾੜਾ 26 ਅਤੇ 27 ਜਨਵਰੀ ਨੂੰ ਗੁਰੂ ਸੰਗਤਾਂ ਦੇ ਨਾਲ ਮਿਲ ਕੇ ਬੜੇ ਸ਼ਰਧਾ ਅਤੇ ਸਤਿਕਾਰ ਤੇ ਨਾਲ ਮਨਾਇਆ ਜਾ ਰਿਹਾ ਹੈ | ਸੈਕਟਰੀ ਨਿਹਾਲ ਸਿੰਘ ਉੱਭੀ ਅਤੇ ਜਸਕਰਨ ਸਿੰਘ ਸੋਢੀ ਨੇ ਦੱਸਿਆ ਕਿ 26 ਜਨਵਰੀ ਨੂੰ 12 ਵਜੇ ਤੋਂ ਲੈ ਕੇ 4 ਵਜੇ ਤੱਕ ਚੁਪਹਿਰਾ ਜਪ ਤਪ ਸਮਾਗਮ ਹੋਵੇਗਾ ਅਤੇ 27 ਜਨਵਰੀ ਨੂੰ ਰਾਤ 7 ਵਜੇ ਤੋਂ 10 ਵਜੇ ਤੱਕ ਧਾਰਮਿਕ ਦੀਵਾਨ ਸਜਾਇਆ ਜਾਵੇਗਾ ਜਿਸ ਵਿਚ ਸੰਤ ਬਾਬਾ ਜਤਿੰਦਰ ਸਿੰਘ ਖਾਲਸਾ ਢੱਡਿਆਂ ਵਾਲੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ | ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਜਾਵੇਗੀ |

ਪਿਛਲੀ ਖ਼ਬਰ ਸੰਤ ਅਤਰ ਸਿੰਘ ਦੇ ਬਰਸੀ ਸਮਾਗਮ ਸੰਬੰਧੀ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲੇ ਅਕਾਲ ਕਾਲਜ ਕੌਂਸਲ ਦੇ... ਅਗਲੀ ਖ਼ਬਰ ਗੁਰੂ ਰਵਿਦਾਸ ਦੇ ਜਨਮ ਦਿਹਾੜੇ ਸੰਬੰਧੀ ਨਗਰ ਕੀਰਤਨ ਸਜਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।