15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਸ਼ਹਿਰ ਦੇ ਮੁੱਖ ਫਾਟਕਾਂ 'ਤੇ ਪੁਲ ਬਣਾਉਣ ਦੀ ਮੰਗ ਨੂੰ ਲੈ ਕੇ ਭਾਜਪਾ ਆਗੂ ਜਸਵਿੰਦਰ ਰਿਖੀ ਬੈਠੇ ਭੁੱਖ ਹੜਤਾਲ 'ਤੇ

ਅਜੀਤ ਡੈਸਕ 26-01-2026
ਧੂਰੀ, 25 ਜਨਵਰੀ (ਲਖਵੀਰ ਸਿੰਘ ਧਾਂਦਰਾ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਧਾਨ ਸਭਾ ਹਲਕਾ ਧੂਰੀ ਦੇ ਸ਼ਹਿਰ ਦੇ ਰੇਲਵੇ ਫਾਟਕਾਂ 'ਤੇ ਬਣਨ ਵਾਲੇ ਰੇਲਵੇ ਓਵਰ ਬਰਿੱਜ ਪ੍ਰੋਜੈਕਟ ਨੂੰ ਲੈ ਕੇ ਚੱਲ ਰਹੀ ਖਿੱਚੋਤਾਣ ਦਰਮਿਆਨ ਅੱਜ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਜਸਵਿੰਦਰ ਸਿੰਘ ਰਿਖੀ ਨੇ ਇੱਕ ਹੈਰਾਨੀਜਨਕ ਅਤੇ ਦਲੇਰਾਨਾ ਕਦਮ ਚੁੱਕਦਿਆਂ ਸ਼ਹਿਰ ਦੇ ਇਤਿਹਾਸਕ ਤਿ੍ਵੇਣੀ ਚੌਂਕ ਵਿਚ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ | ਇਲਾਕਾ ਨਿਵਾਸੀਆਂ ਦੇ ਹੱਕ ਵਿਚ ਪਹਿਰੇਦਾਰ ਜਸਵਿੰਦਰ ਰਿਖੀ ਨੇ ਆਪਣੀ ਹੀ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਵਿਰੁੱਧ ਝੰਡਾ ਚੁੱਕਦਿਆਂ ਸਪਸ਼ਟ ਕੀਤਾ ਕਿ ਉਨ੍ਹਾਂ ਲਈ ਇਲਾਕੇ ਦਾ ਵਿਕਾਸ ਅਤੇ ਲੋਕਾਂ ਦੀ ਸਹੂਲਤ ਸਿਆਸੀ ਵਫ਼ਾਦਾਰੀਆਂ ਤੋਂ ਉੱਪਰ ਹੈ | ਉਨ੍ਹਾਂ ਐਲਾਨ ਕੀਤਾ ਕਿ ਜਦੋਂ ਤੱਕ ਰੇਲਵੇ ਵਿਭਾਗ ਵੱਲੋਂ ਇਸ ਓਵਰ ਬਰਿੱਜ ਦੀ ਅੰਤਿਮ ਐਨ.ਓ.ਸੀ. ਜਾਰੀ ਨਹੀਂ ਕੀਤੀ ਜਾਂਦੀ, ਉਦੋਂ ਤੱਕ ਉਹ ਆਪਣੀ ਭੁੱਖ ਹੜਤਾਲ ਖ਼ਤਮ ਨਹੀਂ ਕਰਨਗੇ | ਰਿਖੀ ਨੇ ਕਿਹਾ ਕਿ ਧੂਰੀ ਦੇ ਲੋਕ ਲੰਬੇ ਸਮੇਂ ਤੋਂ ਫਾਟਕਾਂ ਦੀ ਸਮੱਸਿਆ ਨਾਲ ਜੂਝ ਰਹੇ ਹਨ, ਪਰ ਸਿਆਸੀ ਰੇੜਕੇ ਕਾਰਨ ਇਹ ਪ੍ਰੋਜੈਕਟ ਲਟਕ ਰਿਹਾ ਹੈ | ਜ਼ਿਕਰਯੋਗ ਹੈ ਕਿ ਇਸ ਪੁਲ ਨੂੰ ਲੈ ਕੇ ਪਿਛਲੇ ਕੁਝ ਸਮੇਂ ਤੋਂ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵਿਚਾਲੇ ਤਿੱਖੀ ਬਿਆਨਬਾਜ਼ੀ ਚੱਲ ਰਹੀ ਹੈ |
ਸ਼ਹਿਰ ਵਾਸੀਆਂ ਵਿਚ ਭਾਰੀ ਉਤਸ਼ਾਹ
-ਜਸਵਿੰਦਰ ਰਿਖੀ ਦੇ ਇਸ ਫ਼ੈਸਲੇ ਨੇ ਜਿੱਥੇ ਭਾਜਪਾ ਦੇ ਅੰਦਰੂਨੀ ਹਲਕਿਆਂ ਵਿਚ ਹਲਚਲ ਪੈਦਾ ਕਰ ਦਿੱਤੀ ਹੈ, ਉੱਥੇ ਹੀ ਆਮ ਜਨਤਾ ਵੱਲੋਂ ਇਸ ਨੂੰ 'ਹਲਕੇ ਦੀ ਪਹਿਰੇਦਾਰੀ' ਵਜੋਂ ਦੇਖਿਆ ਜਾ ਰਿਹਾ ਹੈ | ਰਿਖੀ ਨੇ ਕਿਹਾ, 'ਮੈਂ ਇੱਕ ਸਿਆਸੀ ਆਗੂ ਹੋਣ ਤੋਂ ਪਹਿਲਾਂ ਇਸ ਸ਼ਹਿਰ ਦਾ ਵਸਨੀਕ ਹਾਂ | ਜੇਕਰ ਮੇਰੇ ਲੋਕਾਂ ਨੂੰ ਸਹੂਲਤਾਂ ਲਈ ਤੜਫਣਾ ਪੈ ਰਿਹਾ ਹੈ, ਤਾਂ ਮੈਂ ਚੁੱਪ ਨਹੀਂ ਬੈਠ ਸਕਦਾ | ਇਸ ਮੌਕੇ ਭਾਜਪਾ ਆਗੂ ਪ੍ਰੋ ਓਾਕਾਰ ਸਿੰਘ ਸਿੱਧੂ ਨੇ ਜਸਵਿੰਦਰ ਸਿੰਘ ਰਿਖੀ ਦੇ ਹੱਕ ਵਿਚ ਸਮਰਥਨ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਤੋਂ ਆਪਣੇ ਧੂਰੀ ਹਲਕੇ ਦਾ ਇੱਕ ਪੁੱਲ ਨਹੀਂ ਬਣਵਾਇਆ ਜਾ ਰਿਹਾ ਹੈ, ਜੋ ਕਿ ਮੁੱਖ ਮੰਤਰੀ ਲਈ ਬਹੁਤ ਹੀ ਛੋਟੀ ਗੱਲ ਹੈ |

ਪਿਛਲੀ ਖ਼ਬਰ ਤਪਾ ਪੁਲਿਸ ਨੇ ਗਣਤੰਤਰ ਦਿਵਸ ਨੂੰ ਮੁੱਖ ਰੱਖਦਿਆਂ ਫਲੈਗ ਮਾਰਚ ਕੱਢਿਆ <br/> ਅਗਲੀ ਖ਼ਬਰ ਵੋਟਰ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।