15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਤਪਾ ਪੁਲਿਸ ਨੇ ਗਣਤੰਤਰ ਦਿਵਸ ਨੂੰ ਮੁੱਖ ਰੱਖਦਿਆਂ ਫਲੈਗ ਮਾਰਚ ਕੱਢਿਆ <br/>

ਅਜੀਤ ਡੈਸਕ 26-01-2026
ਤਪਾ ਮੰਡੀ, 25 ਜਨਵਰੀ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐਸ.ਪੀ. ਬਲਜੀਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਗਣਤੰਤਰ ਦਿਵਸ ਮੌਕੇ ਅਮਨ ਕਾਨੂੰਨ ਦੀ ਸਥਿਤੀ ਬਹਾਲ ਰੱਖਣ ਦੇ ਮਕਸਦ ਸਦਕਾ ਪੁਲਿਸ ਵਲੋਂ ਫਲੈਗ ਮਾਰਚ ਕੱਢਿਆ ਗਿਆ | ਇਹ ਫਲੈਗ ਮਾਰਚ ਪੁਲਸ ਸਟੇਸ਼ਨ ਤੋਂ ਸ਼ੁਰੂ ਹੋ ਕੇ ਨਾਮਦੇਵ ਮਾਰਗ, ਵਾਲਮੀਕ ਚੌਂਕ, ਰੂਪ ਚੰਦ ਰੋਡ, ਘੜੈਲੀ ਰੋਡ ਹੁੰਦਾ ਹੋਇਆ ਸਮਾਪਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਡੀ.ਐਸ.ਪੀ. ਬਲਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਇਲਾਕੇ ਅੰਦਰ ਅਮਨ ਅਤੇ ਸ਼ਾਂਤੀ ਬਣਾਈ ਰੱਖਣ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਇਹ ਫਲੈਗ ਮਾਰਚ ਕੱਢਿਆ ਗਿਆ ਹੈ ਤਾਂ ਜੋ ਸਮਾਜ ਵਿਰੋਧੀ ਅਨਸਰਾਂ 'ਚ ਪੁਲਿਸ ਦਾ ਡਰ ਬਣਿਆ ਰਿਹਾ | ਫਲੈਗ ਮਾਰਚ ਮੁਹਿੰਮ ਦੌਰਾਨ ਪੁਲਿਸ ਮੁਲਾਜ਼ਮਾਂ ਨੇ ਰਸਤੇ ਦੀਆਂ ਨਿਗਰਾਨੀਆਂ ਕਰਦਿਆਂ ਲੋਕਾਂ ਨੂੰ ਸੁਰੱਖਿਆ ਪ੍ਰਬੰਧਾਂ ਬਾਰੇ ਜਾਣੂ ਕਰਵਾਇਆ | ਡੀ.ਐਸ.ਪੀ. ਢਿੱਲੋਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਕੋਈ ਸ਼ੱਕੀ ਵਿਅਕਤੀ, ਵਸਤੂ ਜਾਂ ਗਤੀਵਿਧੀ ਨਜ਼ਰ ਵਿਚ ਆਵੇ ਤਾਂ ਉਹ ਤੁਰੰਤ ਪੁਲਿਸ ਨੂੰ ਸੂਚਿਤ ਕਰਨ | ਇਸ ਮੌਕੇ ਥਾਣਾ ਮੁਖੀ ਤਪਾ ਸ਼ਰੀਫ਼ ਖਾਂ, ਥਾਣਾ ਮੁਖੀ ਬਲਵਿੰਦਰ ਸਿੰਘ ਰੂੜੇਕੇ ਕਲਾਂ, ਥਾਣਾ ਭਦੌੜ ਦੇ ਮੁਖੀ ਇੰਸਪੈਕਟਰ ਹਰਸਿਮਰਨਜੀਤ ਸਿੰਘ ਅਤੇ ਥਾਣਾ ਸਹਿਣਾ ਦੀ ਐਸ.ਐੱਚ.ਓ. ਰੇਨੂੰ ਪਰੋਚਾ, ਸਿਟੀ ਇੰਚਾਰਜ ਬਲਜੀਤ ਸਿੰਘ ਢਿੱਲੋਂ ਤੋਂ ਇਲਾਵਾ ਸਹਾਇਕ ਥਾਣੇਦਾਰ ਹਰਵਿੰਦਰਪਾਲ ਸਿੰਘ, ਗੁਰਪਿਆਰ ਸਿੰਘ, ਬੂਟਾ ਸਿੰਘ, ਰਣਜੀਤ ਸਿੰਘ ਆਦਿ ਪੁਲਸ ਕਰਮਚਾਰੀ ਹਾਜਰ ਸਨ |

ਪਿਛਲੀ ਖ਼ਬਰ ਜ਼ਿਲ੍ਹਾ ਪੱਧਰ 'ਤੇ 16ਵਾਂ ਕੌਮੀ ਵੋਟਰ ਦਿਵਸ ਮਨਾਇਆ <br/> ਅਗਲੀ ਖ਼ਬਰ ਸ਼ਹਿਰ ਦੇ ਮੁੱਖ ਫਾਟਕਾਂ 'ਤੇ ਪੁਲ ਬਣਾਉਣ ਦੀ ਮੰਗ ਨੂੰ ਲੈ ਕੇ ਭਾਜਪਾ ਆਗੂ ਜਸਵਿੰਦਰ ਰਿਖੀ ਬੈਠੇ ਭੁੱਖ ਹੜਤਾਲ 'ਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।