15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਜ਼ਿਲ੍ਹਾ ਪੱਧਰ 'ਤੇ 16ਵਾਂ ਕੌਮੀ ਵੋਟਰ ਦਿਵਸ ਮਨਾਇਆ <br/>

ਅਜੀਤ ਡੈਸਕ 26-01-2026
ਬਰਨਾਲਾ, 25 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਬਰਨਾਲਾ ਦਾ ਜ਼ਿਲ੍ਹਾ ਪੱਧਰੀ 16ਵਾਂ ਰਾਸ਼ਟਰੀ ਵੋਟਰ ਦਿਵਸ ਐਸ.ਡੀ. ਕਾਲਜ ਆਫ਼ ਐਜੂਕੇਸ਼ਨ ਬਰਨਾਲਾ ਦੇ ਮਲਟੀਪਰਪਜ਼ ਹਾਲ ਵਿਚ ਮਨਾਇਆ ਗਿਆ | ਇਸ ਦੌਰਾਨ ਭਾਰਤ ਚੋਣ ਕਮਿਸ਼ਨਰ ਵਲੋਂ ਜਾਰੀ ਇਕ ਵੀਡੀਓ ਸੰਦੇਸ਼ ਸਮੂਹ ਵੋਟਰਾਂ ਨਾਲ ਸਾਂਝਾ ਕੀਤਾ ਗਿਆ | ਇਸ ਮੌਕੇ ਸਹਾਇਕ ਕਮਿਸ਼ਨਰ (ਜਨਰਲ) ਬਰਨਾਲਾ ਸ੍ਰੀ ਸ਼ਿਵਾਂਸ਼ ਰਾਠੀ ਵਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ | ਜਿਨ੍ਹਾਂ ਨੇ ਕਿਹਾ ਕਿ ਵੋਟ ਸਾਡਾ ਹੱਕ ਹੈ ਅਤੇ ਇਹ ਸਾਡੀ ਤਾਕਤ ਵੀ ਹੈ, ਸਾਨੂੰ ਆਪਣੇ ਵੋਟ ਹੱਕ ਦਾ ਇਸਤੇਮਾਲ ਬਿਨਾਂ ਜਾਤ ਪਾਤ, ਧਰਮ, ਭਾਈਚਾਰੇ ਤੋਂ ਉੱਪਰ ਉੱਠ ਕੇ ਬਿਨਾਂ ਕਿਸੇ ਡਰ ਜਾਂ ਲਾਲਚ ਦੇ ਕਰਨਾ ਚਾਹੀਦਾ ਹੈ | ਉਨ੍ਹਾਂ ਆਖਿਆ ਕਿ 25 ਜਨਵਰੀ 1950 ਨੂੰ ਚੋਣ ਕਮਿਸ਼ਨ ਦੀ ਸਥਾਪਨਾ ਦੇ ਦਿਨ ਨੂੰ ਕੌਮੀ ਵੋਟਰ ਦਿਵਸ ਵਜੋਂ ਮਨਾਇਆ ਜਾਂਦਾ ਹੈ | ਇਹ ਦਿਵਸ ਮਨਾਉਣ ਦੀ ਪਰੰਪਰਾ ਸਾਲ 2011 ਵਿਚ ਸ਼ੁਰੂ ਹੋਈ ਸੀ ਅਤੇ ਅੱਜ ਅਸੀਂ 16ਵਾਂ ਕੌਮੀ ਵੋਟਰ ਦਿਵਸ ਮਨਾ ਰਹੇ ਹਾਂ | ਉਨ੍ਹਾਂ ਨੇ ਬੈੱਸਟ ਈ.ਆਰ.ਓ. ਐਸ.ਡੀ.ਐਮ. ਮਹਿਲ ਕਲਾਂ ਬੇਅੰਤ ਸਿੰਘ, ਬੈੱਸਟ ਸਵੀਪ ਨੋਡਲ ਅਫ਼ਸਰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਬਰਜਿੰਦਰ ਪਾਲ ਸਿੰਘ, ਬੈੱਸਟ ਬੀ.ਐਲ.ਓ. ਈ.ਟੀ.ਟੀ. ਅਧਿਆਪਕ ਰਣਜੀਤ ਸਿੰਘ, ਸਵੀਪ ਆਈਕਨ ਰੋਬਿਨ ਗੁਪਤਾ ਅਤੇ ਅਰਚਨਾ ਸਿੰਗਲਾ ਤੋਂ ਇਲਾਵਾ ਉਨ੍ਹਾਂ ਕਲਚਰਲ ਐਕਟੀਵਿਟੀ ਵਿਚ ਭਾਗ ਲੈਣ ਵਾਲੇ ਸਮੂਹ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਚੋਣ ਤਹਿਸੀਲਦਾਰ ਰਾਮਜੀ ਲਾਲ, ਚੋਣ ਕਾਨੂੰਗੋ ਮਨਜੀਤ ਸਿੰਘ, ਕਾਲਜ ਦੇ ਪਿ੍ੰਸੀਪਲ ਅਤੇ ਸਮੂਹ ਸਟਾਫ਼ ਹਾਜ਼ਰ ਸੀ |

ਪਿਛਲੀ ਖ਼ਬਰ ਪਿੰਡ ਪੱਖੋਕੇ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਬਲਾਕ ਪੱਧਰੀ ਮੀਟਿੰਗ ਦੌਰਾਨ ਅਹਿਮ ਵਿਚਾਰਾਂ ਅਗਲੀ ਖ਼ਬਰ ਤਪਾ ਪੁਲਿਸ ਨੇ ਗਣਤੰਤਰ ਦਿਵਸ ਨੂੰ ਮੁੱਖ ਰੱਖਦਿਆਂ ਫਲੈਗ ਮਾਰਚ ਕੱਢਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।