15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਤਿੰਨ ਰੋਜ਼ਾ ਗੁਰਮਤਿ ਸਮਾਗਮ 1 ਤੋਂ <br/>

ਅਜੀਤ ਡੈਸਕ 26-01-2026
ਮਸਤੂਆਣਾ ਸਾਹਿਬ, 25 ਜਨਵਰੀ (ਦਮਦਮੀ) - ਗੁਰਦੁਆਰਾ ਪਹਿਲੀ, ਛੇਵੀਂ ਅਤੇ ਨੌਵੀਂ ਪਾਤਸ਼ਾਹੀ ਝਿੜ੍ਹਾ ਸਾਹਿਬ ਕਾਂਝਲਾ ਵਿਖੇ ਵੀਹਵੀਂ ਸਦੀ ਦੀ ਮਹਾਨ ਸ਼ਖ਼ਸੀਅਤ ਸ੍ਰੀਮਾਨ ਸੰਤ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੀ ਯਾਦ ਨੂੰ ਸਮਰਪਿਤ ਤਿੰਨ ਰੋਜ਼ਾ ਗੁਰਮਤਿ ਸਮਾਗਮ 1 ਤੋਂ 3 ਫਰਵਰੀ ਤੱਕ ਪ੍ਰਬੰਧਕ ਕਮੇਟੀ ਦੀ ਨਿਗਰਾਨੀ ਹੇਠ ਸਮੂਹ ਇਲਾਕੇ ਦੀਆਂ ਸ਼ਰਧਾਲੂ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਜਾਵੇਗਾ | ਗੁਰਦੁਆਰਾ ਝਿੜ੍ਹਾ ਸਾਹਿਬ ਕਾਂਝਲਾ ਕਮੇਟੀ ਦੇ ਪ੍ਰਧਾਨ ਜਥੇਦਾਰ ਦਰਸ਼ਨ ਸਿੰਘ ਕਲੇਰ ਅਤੇ ਮੈਨੇਜਰ ਮਲਕੀਤ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 1 ਫਰਵਰੀ ਨੂੰ ਸ੍ਰੀ ਅਖੰਡ ਪਾਠ ਆਰੰਭ ਕੀਤੇ ਜਾਣਗੇ, ਉਪਰੰਤ ਵਿਸ਼ਾਲ ਅਲੌਕਿਕ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਤੋਂ ਆਰੰਭ ਹੋ ਕੇ ਨੇੜਲੇ ਵੱਖ-ਵੱਖ ਪਿੰਡਾਂ ਚੰਗਾਲ, ਲਿੱਦੜਾਂ ਹੁੰਦਾ ਹੋਇਆ ਕਾਂਝਲਾ ਦੇ ਵੱਖ ਵੱਖ ਮੁਹੱਲਿਆਂ ਵਿਚ ਸਜਾਇਆ ਜਾਵੇਗਾ | 3 ਫਰਵਰੀ ਨੂੰ ਪਾਠ ਦੇ ਭੋਗ ਪੈਣ ਉਪਰੰਤ ਉੱਚ ਕੋਟੀ ਦੇ ਰਾਗੀ, ਢਾਡੀ ਜਥਿਆਂ ਤੋਂ ਇਲਾਵਾ ਉੱਘੇ ਪ੍ਰਚਾਰਕ ਅਤੇ ਸਾਧੂ ਸੰਤ ਮਹਾਂਪੁਰਸ਼ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਨਗੇ |

ਪਿਛਲੀ ਖ਼ਬਰ ਗਣਤੰਤਰ ਦਿਵਸ ਦੇ ਮੱਦੇਨਜ਼ਰ ਪੁਲਿਸ ਹੋਈ ਸਤਰਕ <br/> ਅਗਲੀ ਖ਼ਬਰ ਡੈਮੋਕੇ੍ਰਟਿਕ ਟੀਚਰਜ਼ ਫ਼ਰੰਟ ਬਰਨਾਲਾ ਵਲੋਂ 11ਵੀਂ ਜ਼ਿਲ੍ਹਾ ਪੱਧਰੀ ਵਜ਼ੀਫ਼ਾ ਪ੍ਰੀਖਿਆ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।