15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਗਣਤੰਤਰ ਦਿਵਸ ਦੇ ਮੱਦੇਨਜ਼ਰ ਪੁਲਿਸ ਹੋਈ ਸਤਰਕ <br/>

ਅਜੀਤ ਡੈਸਕ 26-01-2026
ਸੁਨਾਮ ਊਧਮ ਸਿੰਘ ਵਾਲਾ, 25 ਜਨਵਰੀ (ਭੁੱਲਰ, ਧਾਲੀਵਾਲ) - ਗਣਤੰਤਰ ਦਿਵਸ ਦੇ ਮੱਦੇਨਜ਼ਰ ਅਤੇ ਸਰਹਿੰਦ ਨੇੜੇ ਅੰਮਿ੍ਤਸਰ-ਦਿੱਲੀ ਰੇਲਵੇ ਲਾਈਨ 'ਤੇ ਹੋਏ ਧਮਾਕੇ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਸਤਰਕ ਅਤੇ ਮੁਸਤੈਦ ਹੋ ਗਿਆ ਹੈ ਜਿਸ ਨੂੰ ਲੈ ਕੇ ਪੰਜਾਬ ਪੁਲਿਸ, ਜੀ.ਆਰ.ਪੀ.ਅਤੇ ਆਰ.ਪੀ.ਐਫ. ਵਲੋਂ ਮਿਲ ਕੇ ਰੇਲਵੇ ਸਟੇਸ਼ਨ ਸੁਨਾਮ ਊਧਮ ਸਿੰਘ ਵਾਲਾ ਵਿਖੇ ਡੀ ਐਸ ਪੀ ਸੁਨਾਮ ਹਰਵਿੰਦਰ ਸਿੰਘ ਖਹਿਰਾ ਦੀ ਅਗਵਾਈ ਵਿਚ ਰੇਲਵੇ ਟਰੈਕ, ਰੇਲਵੇ ਪਲੇਟੀ, ਰੇਲਵੇ ਦੀਆਂ ਬ੍ਰਾਨ ਥਾਵਾਂ ਸਮੇਤ ਨਸ਼ੇੜੀਆਂ ਅਤੇ ਮਾੜੇ ਅਨਸਰਾਂ ਦੀਆਂ ਪਨਾਹਗਾਹਾਂ 'ਤੇ ਵਿਸ਼ੇਸ਼ ਚੈਕਿੰਗ ਕੀਤੀ ਗਈ | ਡੀ.ਐਸ.ਪੀ. ਸੁਨਾਮ ਹਰਵਿੰਦਰ ਸਿੰਘ ਖਹਿਰਾ ਨੇ ਕਿਹਾ ਕਿ ਪੁਲਿਸ ਗਣਤੰਤਰ ਦਿਵਸ ਨੂੰ ਲੈ ਕੇ ਪੁਲਿਸ ਵਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ | ਹਰ ਇੱਕ ਸ਼ੱਕੀ ਵਿਅਕਤੀ ਅਤੇ ਥਾਂ ਦੀ ਬਰੀਕੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ | ਮਾਹੌਲ ਖ਼ਰਾਬ ਕਰਨ ਵਾਲੇ ਸ਼ਰਾਰਤੀ ਅਨਸਰਾਂ 'ਤੇ ਪੁਲਿਸ ਵਲੋਂ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ | ਇਸ ਮੌਕੇ ਪੁਲਿਸ ਥਾਣਾ ਸ਼ਹਿਰੀ ਸੁਨਾਮ ਊਧਮ ਸਿੰਘ ਵਾਲਾ ਦੇ ਐਸ.ਐੱਚ.ਓ. ਇੰਸਪੈਕਟਰ ਪ੍ਰਤੀਕ ਜਿੰਦਲ, ਜੀ.ਆਰ.ਪੀ. ਥਾਣਾ ਸੰਗਰੂਰ ਦੇ ਐਸ.ਐੱਚ.ਓ ਸਬ-ਇੰਸਪੈਕਟਰ ਹਰਵਿੰਦਰ ਸਿੰਘ, ਸਹਾਇਕ ਥਾਣੇਦਾਰ ਸਰਬਜੀਤ ਸਿੰਘ, ਸਹਾਇਕ ਥਾਣੇਦਾਰ ਅਜੇ ਕੁਮਾਰ, ਸਹਾਇਕ ਥਾਣੇਦਾਰ ਗੁਰਲਾਲ ਸਿੰਘ, ਸਹਾਇਕ ਥਾਣੇਦਾਰ ਬਲਵਾਨ ਸਿੰਘ, ਸਹਾਇਕ ਥਾਣੇਦਾਰ ਰਘਵੀਰ ਸਿੰਘ ਅਤੇ ਆਰ.ਪੀ.ਐਫ ਚੌਂਕੀ ਸੁਨਾਮ ਦੇ ਇੰਚਾਰਜ ਸਬ-ਇੰਸਪੈਕਟਰ ਸਤਵੀਰ ਸਿੰਘ ਆਦਿ ਸ਼ਾਮਿਲ ਸਨ |

ਪਿਛਲੀ ਖ਼ਬਰ ਦੂਜੀਆਂ ਸਰਕਾਰਾਂ ਵਾਂਗ ਦੁੱਲਟ ਪੱਤੀ ਦੇ ਗੰਦੇ ਪਾਣੀ ਦਾ ਨਿਕਾਸ ਨਹੀਂ ਕਰ ਸਕੀ ਆਮ ਆਦਮੀ ਪਾਰਟੀ ਦੀ ਸਰਕਾਰ ਅਗਲੀ ਖ਼ਬਰ ਤਿੰਨ ਰੋਜ਼ਾ ਗੁਰਮਤਿ ਸਮਾਗਮ 1 ਤੋਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।