15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਖੇੜੀ ਕਲਾਂ ਵਿਖੇ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਰੈਲੀ ਕੱਢੀ <br/>

ਅਜੀਤ ਡੈਸਕ 26-01-2026
ਸ਼ੇਰਪੁਰ, 25 ਜਨਵਰੀ (ਦਰਸ਼ਨ ਸਿੰਘ ਖੇੜੀ) - ਪੰਜਾਬ ਸਰਕਾਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਦੇ ਦੂਜੇ ਪੜਾਅ ਤਹਿਤ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਦੇ ਮੱਦੇਨਜ਼ਰ ਬਲਾਕ ਸ਼ੇਰਪੁਰ ਦੇ ਪਿੰਡ ਖੇੜੀ ਕਲਾਂ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਕੱਢੀ ਗਈ | ਸਰਪੰਚ ਬੀਬੀ ਬਲਜੀਤ ਕੌਰ ਚਹਿਲ ਦੇ ਪਤੀ ਨਛੱਤਰ ਸਿੰਘ ਆੜ੍ਹਤੀਆਂ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਜੰਗ ਵਿਚ ਸਾਨੂੰ ਸਾਰਿਆਂ ਨੂੰ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ ਤਾਂ ਜੋ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ | ਇਸ ਮੌਕੇ ਸਰਪੰਚ ਬਲਜੀਤ ਕੌਰ, ਨਛੱਤਰ ਸਿੰਘ ਆੜ੍ਹਤੀਆਂ, ਧਰਮ ਸਿੰਘ ਪੰਚਾਇਤ ਮੈਂਬਰ, ਪੰਚ ਹਰਮੇਲ ਸਿੰਘ ਹੇਲੀ, ਬਲਦੇਵ ਸਿੰਘ, ਜਗਦੀਪ ਸਿੰਘ ਜੱਗੀ, ਜੋਰਾ ਸਿੰਘ ਤੋਂ ਇਲਾਵਾ ਹੋਰ ਵੀ ਪਿੰਡ ਵਾਸੀ ਮੌਜੂਦ ਸਨ |

ਪਿਛਲੀ ਖ਼ਬਰ ਪੁਲਿਸ ਨੇ ਕੀਤਾ ਫਲੈਗ ਮਾਰਚ ਅਗਲੀ ਖ਼ਬਰ ਦੂਜੀਆਂ ਸਰਕਾਰਾਂ ਵਾਂਗ ਦੁੱਲਟ ਪੱਤੀ ਦੇ ਗੰਦੇ ਪਾਣੀ ਦਾ ਨਿਕਾਸ ਨਹੀਂ ਕਰ ਸਕੀ ਆਮ ਆਦਮੀ ਪਾਰਟੀ ਦੀ ਸਰਕਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।