27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਸੰਗਰੂਰ ਦੀ ਕੋਲਾ ਪਾਰਕ ਮਾਰਕੀਟ ਵਿਚ ਗੋਲੀਆਂ ਚਲਾ ਕੇ ਫ਼ਰਾਰ ਹੋਇਆ ਨੌਜਵਾਨ ਪਿਸਤੌਲ ਸਮੇਤ ਗਿ੍ਫ਼ਤਾਰ <br/>

ਅਜੀਤ ਡੈਸਕ 28-01-2026
ਸੰਗਰੂਰ, 27 ਜਨਵਰੀ (ਦਮਨਜੀਤ ਸਿੰਘ) - ਸ਼ਹਿਰ ਦੇ ਕੋਲਾ ਪਾਰਕ ਵਿਚ ਲੰਘੀ 21 ਜਨਵਰੀ ਨੂੰ ਗੋਲੀਆਂ ਚਲਾ ਕੇ ਫ਼ਰਾਰ ਹੋਣ ਵਾਲੇ ਨੌਜਵਾਨ ਨੂੰ ਸੰਗਰੂਰ ਪੁਲਿਸ ਵਲੋਂ ਇੱਕ ਲਾਇਸੰਸੀ ਪਿਸਤੌਲ ਸਮੇਤ ਗਿ੍ਫ਼ਤਾਰ ਕਰਨ ਦੇ ਨਾਲ-ਨਾਲ ਲੰਘੇ ਹਫ਼ਤੇ ਦੌਰਾਨ ਤਿੰਨ ਹੋਰ ਪਿਸਤੌਲ ਅਤੇ ਤਿੰਨ ਕਾਰਤੂਸਾਂ ਸਮੇਤ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ | ਥਾਣਾ ਸਿਟੀ ਮੁਖੀ ਇੰਸਪੈਕਟਰ ਕਰਮਜੀਤ ਸਿੰਘ ਅਤੇ ਥਾਣਾ ਸਿਟੀ-1 ਮੁਖੀ ਯੋਗੇਸ਼ ਕੁਮਾਰ ਨੇ ਸਾਂਝੇ ਰੂਪ ਵਿਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੰਘੇ ਹਫ਼ਤੇ ਦੌਰਾਨ ਥਾਣਾ ਸਿਟੀ -1 ਦੀ ਪੁਲਿਸ ਪਾਰਟੀ ਵਲੋਂ ਇੱਕ ਵਿਅਕਤੀ ਨੂੰ 10.65 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ ਅਤੇ ਇੱਕ ਵਿਅਕਤੀ ਨੂੰ 48 ਬੋਤਲਾਂ ਦੇਸੀ ਸ਼ਰਾਬ ਹਰਿਆਣਾ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ ਅਤੇ ਇਸੇ ਤਰ੍ਹਾਂ ਦੋ ਵੱਖ-ਵੱਖ ਮੁਕੱਦਮਾ ਦਰਜ ਕਰ ਕੇ ਥਾਣਾ ਸਿਟੀ - 1 ਦੀ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ ਦੋ ਪਿਸਤੌਲ 315 ਬੋਰ ਸਮੇਤ 2 ਕਾਰਤੂਸ ਅਤੇ ਇੱਕ ਪਿਸਤੌਲ 32 ਬੋਰ ਸਮੇਤ 1 ਕਾਰਤੂਸ ਦੇ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਕੋਲਾ ਪਾਰਕ ਵਿਚ 21 ਜਨਵਰੀ ਦੀ ਰਾਤ ਨੂੰ ਹਵਾਈ ਫਾਇਰ ਕਰਨ ਵਾਲੇ ਨੌਜਵਾਨ ਨੂੰ ਵੀ 32 ਬੋਰ ਦੇ ਪਿਸਤੌਲ ਸਮੇਤ ਗਿ੍ਫ਼ਤਾਰ ਕਰ ਲਿਆ ਗਿਆ ਹੈ | ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਨਸ਼ਿਆਂ ਦੇ ਦਲਦਲ ਵਿਚ ਫਸੇ 23 ਲੋਕਾਂ ਨੂੰ ਦਵਾਈ ਦਿਵਾਈ ਗਈ ਅਤੇ 2 ਵਿਅਕਤੀਆਂ ਨੂੰ ਇਲਾਜ ਲਈ ਦਾਖਲ ਕਰਵਾਇਆ ਗਿਆ | ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ 178 ਵਾਹਨਾਂ ਦੇ ਟਰੈਫ਼ਿਕ ਚਾਲਾਨ ਕੀਤੇ ਗਏ ਹਨ ਜਦਕਿ 3 ਮੋਟਰਸਾਈਕਲਾਂ ਨੂੰ ਬੰਦ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਪੁਲਿਸ ਸਬ ਡਵੀਜ਼ਨ ਸੰਗਰੂਰ ਅਧੀਨ ਪਹਿਲਾ ਦਰਜ ਮੁਕੱਦਮਿਆਂ ਵਿਚ ਲੋੜੀਦੇ 23 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ ਜਦਕਿ ਅਮਨ ਕਾਨੂੰਨ ਨੂੰ ਬਹਾਲ ਰੱਖਣ ਲਈ 4 ਵਿਅਕਤੀਆਂ ਦੇ ਖ਼ਿਲਾਫ਼ ਰੋਕੂ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ | ਥਾਣਾ ਮੁਖੀਆਂ ਨੇ ਦੱਸਿਆ ਕਿ ਲੋਕਾਂ ਦੀਆਂ 54 ਸ਼ਿਕਾਇਤਾਂ ਦਾ ਵੀ ਯੋਗ ਨਿਪਟਾਰਾ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਸੰਗਰੂਰ ਪੁਲਿਸ ਅਮਨ ਸ਼ਾਂਤੀ ਨੂੰ ਬਹਾਲ ਰੱਖਣ ਲਈ ਪੂਰੀ ਤਰ੍ਹਾਂ ਨਾਲ ਵਚਨਬੱਧ ਹੈ |

ਪਿਛਲੀ ਖ਼ਬਰ ਅਕਾਲੀ ਫੂਲਾ ਸਿੰਘ ਨਸ਼ਾ ਛਡਾਓ, ਦਸਤਾਰ ਸਜਾਓ ਸੰਗਠਨ ਵਲੋਂ ਸਕੱਤਰ ਖਹਿਰਾ ਦਾ ਸਨਮਾਨ <br/> ਅਗਲੀ ਖ਼ਬਰ ਜ਼ਿਲ੍ਹਾ ਸੰਗਰੂਰ ਵਿਚ ਵੱਖ-ਵੱਖ ਬੈਂਕਾਂ ਦੀਆਂ ਕਰੀਬ 300 ਸ਼ਾਖਾਵਾਂ ਰਹੀਆਂ ਬੰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।