11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਨਸ਼ਿਆਂ ਖ਼ਿਲਾਫ਼ ਵਿਸ਼ਾਲ ਪੈਦਲ ਯਾਤਰਾ ਕੱਢੀ <br/>

ਅਜੀਤ ਡੈਸਕ 01-02-2026
ਧੂਰੀ, 31 ਜਨਵਰੀ (ਧਾਂਦਰਾ) - ਧੂਰੀ ਸ਼ਹਿਰ ਵਿਚ ਨਸ਼ਿਆਂ ਦੇ ਖ਼ਾਤਮੇ ਲਈ ਲੋਕ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਨਸ਼ਿਆਂ ਖਿਲਾਫ਼ ਪੈਦਲ ਯਾਤਰਾ ਕੱਢੀ ਗਈ, ਜਿਸ ਵਿਚ ਸਮਾਜ ਦੇ ਹਰ ਵਰਗ ਵੱਲੋਂ ਸ਼ਮੂਲੀਅਤ ਕੀਤੀ ਗਈ | ਇਸ ਮੌਕੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਜ਼ੀਰੋ ਟੋਲਰੈਂਸ ਨੀਤੀ 'ਤੇ ਕੰਮ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਸਰਕਾਰ ਦੀ ਨਹੀਂ ਸਗੋਂ ਸਮਾਜ ਦੇ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਅਜਿਹੀਆਂ ਪੈਦਲ ਯਾਤਰਾਵਾਂ ਲੋਕਾਂ ਨੂੰ ਜਾਗਰੂਕ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ | ਮੈਂਬਰ ਵਕਫ਼ ਬੋਰਡ ਪੰਜਾਬ ਡਾ. ਅਨਵਰ ਭਸੌੜ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਨਸ਼ਾ ਸਿਰਫ਼ ਇੱਕ ਵਿਅਕਤੀ ਨਹੀਂ, ਸਗੋਂ ਪੂਰੇ ਪਰਿਵਾਰ ਅਤੇ ਸਮਾਜ ਨੂੰ ਤਬਾਹ ਕਰ ਦਿੰਦਾ ਹੈ | ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਸਿੱਖਿਆ, ਖੇਡਾਂ ਅਤੇ ਸਕਾਰਾਤਮਿਕ ਸਰਗਰਮੀਆਂ ਨਾਲ ਜੁੜਨ | ਇਸ ਮੌਕੇ ਦਰਸ਼ਨ ਸਿੰਘ ਪਾਠਕ, ਮੈਂਬਰ ਜ਼ਿਲ੍ਹਾ ਪ੍ਰੀਸ਼ਦ ਰਛਪਾਲ ਸਿੰਘ ਭੁੱਲਰ, ਪੁਸ਼ਪਿੰਦਰ ਸ਼ਰਮਾ, ਅਮਨਜੋਤ ਕੌਰ, ਰਾਜੀਵ ਚੌਧਰੀ, ਅਸ਼ਵਨੀ ਧੀਰ, ਸੰਦੀਪ ਕੁਮਾਰ ਤਾਇਲ ਸਾਬਕਾ ਪ੍ਰਧਾਨ ਨਗਰ ਕੌਂਸਲ, ਗਗਨ ਜਵੰਦਾ ਪ੍ਰਧਾਨ ਟਰੱਕ ਯੂਨੀਅਨ ਧੂਰੀ, ਪਰਮਜੀਤ ਸਿੰਘ ਭਿੰਦੀ, ਵੀਰਭਾਨ, ਅਜੈਬ ਸਿੰਘ ਅਤੇ ਸੁਖਪਾਲ ਸਿੰਘ, ਰੂਬਲ, ਰੁਪਿੰਦਰ ਭੁੱਲਰ, ਡਾ. ਕੁਲਜੀਤ ਧਵਨ, ਹਰਪ੍ਰੀਤ ਸਿੰਘ ਮੀਮਸਾ ਅਤੇ ਹੈਪੀ ਗਰਗ ਨੇ ਵੀ ਨਸ਼ਿਆਂ ਵਿਰੁੱਧ ਇੱਕਜੁੱਟ ਹੋ ਕੇ ਲੜਨ ਦਾ ਅਹਿਦ ਲਿਆ |

ਪਿਛਲੀ ਖ਼ਬਰ 'ਆਪ' ਸਰਕਾਰ ਵਲੋਂ ਸੰਗਰੂਰ ਦੀਆਂ ਬੁਨਿਆਦੀ ਸਮੱਸਿਆਵਾਂ ਵੱਲ ਧਿਆਨ ਨਾ ਦੇਣ ਦੇ ਮੱਦੇਨਜ਼ਰ ਕਾਂਗਰਸ ਦੇਵੇਗੀ ਧਰਨਾ- ਢੀਂਗਰ... ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਸੰਬੰਧੀ ਨਗਰ ਕੀਰਤਨ ਸਜਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।