12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਸ੍ਰੀ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਮਨਾਇਆ <br/>

ਅਜੀਤ ਡੈਸਕ 01-02-2026
ਧੂਰੀ, 31 ਜਨਵਰੀ (ਲਖਵੀਰ ਸਿੰਘ ਧਾਂਦਰਾ) - ਆਰੀਆ ਸੀਨੀਅਰ ਸੈੈਕੰਡਰੀ ਸਕੂਲ ਧੂਰੀ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਗਿਆ | ਜਿਸ ਵਿਚ ਮੈਨੇਜਮੈਂਟ ਕਮੇਟੀ ਅਤੇ ਸਟਾਫ਼ ਨੇ ਬੱਚਿਆਂ ਨੂੰ ਸ਼੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਉਪਦੇਸ਼ਾਂ ਬਾਰੇ ਜਾਣਕਾਰੀ ਦਿੱਤੀ | ਆਰੀਆ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਧਾਨ ਸ੍ਰੀ ਵਿੱਕੀ ਪਰੋਚਾ ਨੇ ਬੋਲਦਿਆਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਆਪਣੀ ਬਾਣੀ ਅੰਦਰ ਜਾਤ- ਪਾਤ ਦਾ ਖੰਡਨ ਕੀਤਾ, ਸਾਰੇ ਇਨਸਾਨ ਬਰਾਬਰ ਹਨ ਅਤੇ ਸਾਰੇ ਹੀ ਇਨਸਾਨਾਂ ਵਿਚ ਇੱਕ ਪ੍ਰਮਾਤਮਾ ਵਸਦਾ ਹੈ ਦਾ ਉਪਦੇਸ਼ ਦਿੱਤਾ | ਆਰੀਆ ਸਮਾਜ ਦੇ ਮਹਾਂਰਿਸ਼ੀ ਦਯਾਨੰਦ ਨੇ ਵੀ ਜਾਤ ਪਾਤ ਦਾ ਖੰਡਨ ਕੀਤਾ ਅਤੇ ਸਮਾਜਿਕ ਕੁਰੀਤੀਆਂ ਦਾ ਵਿਰੋਧ ਕੀਤਾ | ਆਰੀਆ ਸਕੂਲ ਅੰਦਰ ਹਰ ਸਾਲ ਮਹਾਂਪੁਰਸ਼ਾਂ ਦੇ ਜਨਮ ਦਿਹਾੜੇ ਮਨਾਏ ਜਾਣਗੇ | ਇਸ ਮੌਕੇ ਮੈਨੇਜਰ ਵਰਿੰਦਰ ਕੁਮਾਰ, ਪਵਨ ਕੁਮਾਰ ਮੀਤ ਪ੍ਰਧਾਨ, ਲੈਫ਼ਟੀਨੈਂਟ ਦਰਸ਼ਨ ਸਿੰਘ, ਦੀਵਾਨ ਚੰਦ ਬਾਂਸਲ ਪ੍ਰਧਾਨ ਆਰੀਆ ਕਾਲਜ, ਪਿ੍ੰਸੀਪਲ ਮੈਡਮ ਨੀਨਾ ਗੋਇਲ, ਸਕੂਲ ਸਟਾਫ਼ ਅਤੇ ਬੱਚੇ ਹਾਜ਼ਰ ਸਨ |

ਪਿਛਲੀ ਖ਼ਬਰ ਪੁਲਿਸ ਵਲੋਂ ਚਲਾਈ ਗਈ ਨਸ਼ਾ ਵਿਰੋਧੀ ਮੁਹਿੰਮ ਨੂੰ ਲੋਕਾਂ ਦਾ ਪੂਰਨ ਸਹਿਯੋਗ ਜ਼ਰੂਰੀ - ਆਈ.ਜੀ. ਰਠੌਰ <br/> ਅਗਲੀ ਖ਼ਬਰ ਕੈਂਬਿ੍ਜ ਇੰਟਰਨੈਸ਼ਨਲ ਸਕੂਲ ਵਿਚ ਪੀ.ਟੀ.ਐਮ., ਯੂਨਿਟ-3 ਦੇ ਨਤੀਜੇ ਰਹੇ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।