12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਰਾਸ਼ਟਰੀ ਸੜਕ ਸੁਰੱਖਿਆ ਤਹਿਤ ਡਰਾਈਵਰਾਂ ਦੀਆਂ ਅੱਖਾਂ ਦੀ ਕੀਤੀ ਜਾਂਚ

ਅਜੀਤ ਡੈਸਕ 01-02-2026
ਅਮਰਗੜ੍ਹ, 31 ਜਨਵਰੀ (ਪਵਿੱਤਰ ਸਿੰਘ) - ਕੌਮੀ ਸੜਕ ਸੁਰੱਖਿਆ ਮਹੀਨਾ-2026 ਦੇ ਤਹਿਤ ਸੜਕ ਹਾਦਸਿਆਂ ਨੂੰ ਘਟਾਉਣ ਅਤੇ ਟਰੈਫ਼ਿਕ ਸੁਰੱਖਿਆ ਨੂੰ ਹੋਰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਖੇਤਰੀ ਟਰਾਂਸਪੋਰਟ ਅਫ਼ਸਰ ਗੁਰਮੀਤ ਕੁਮਾਰ ਬਾਂਸਲ ਦੀ ਅਗਵਾਈ ਹੇਠ ਖੇਤਰੀ ਡਰਾਈਵਿੰਗ ਸਿਖਲਾਈ ਕੇਂਦਰ ਤੋਲੇਵਾਲ ਵਿਖੇ ਡਰਾਈਵਰਾਂ ਲਈ ਅੱਖਾਂ ਦੀ ਮੁਫ਼ਤ ਜਾਂਚ ਦਾ ਕੈਂਪ ਲਗਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਖੇਤਰੀ ਟਰਾਂਸਪੋਰਟ ਅਫ਼ਸਰ ਗੁਰਮੀਤ ਕੁਮਾਰ ਬਾਂਸਲ ਨੇ ਕਿਹਾ ਕਿ ਇਸ ਕੈਂਪ ਦਾ ਮੁੱਖ ਮੰਤਵ ਡਰਾਈਵਰਾਂ ਦੀ ਨਜ਼ਰ ਦੀ ਜਾਂਚ ਕਰਕੇ ਉਨ੍ਹਾਂ ਨੂੰ ਸੁਰੱਖਿਅਤ ਡਰਾਈਵਿੰਗ ਲਈ ਚੰਗੀ ਦਿ੍ਸ਼ਟੀ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਹੈ | ਉਨ੍ਹਾਂ ਕਿਹਾ ਕਿ ਅਕਸਰ ਨਜ਼ਰ ਦੀ ਕਮੀ, ਚਸ਼ਮੇ ਦੀ ਲੋੜ ਜਾਂ ਅੱਖਾਂ ਨਾਲ ਸਬੰਧਿਤ ਹੋਰ ਸਮੱਸਿਆਵਾਂ ਕਾਰਨ ਡਰਾਈਵਿੰਗ ਦੌਰਾਨ ਹਾਦਸਿਆਂ ਦਾ ਖ਼ਤਰਾ ਵੱਧ ਜਾਂਦਾ ਹੈ ਇਸ ਲਈ ਅਜਿਹੇ ਕੈਂਪਾਂ ਰਾਹੀਂ ਡਰਾਈਵਰਾਂ ਦੀ ਸਿਹਤ ਦੀ ਜਾਂਚ ਕਰਕੇ ਨਾ ਸਿਰਫ਼ ਉਨ੍ਹਾਂ ਦੀ ਆਪਣੀ ਸੁਰੱਖਿਆ ਯਕੀਨੀ ਬਣਾਈ ਜਾ ਸਕਦੀ ਹੈ, ਸਗੋਂ ਹੋਰ ਸੜਕ ਉਪਭੋਗਤਾਵਾਂ ਦੀ ਜਾਨ ਵੀ ਬਚਾਈ ਜਾ ਸਕਦੀ ਹੈ | ਕੈਂਪ ਦੌਰਾਨ ਡਾਕਟਰੀ ਟੀਮ ਵਲੋਂ ਡਰਾਈਵਰਾਂ ਦੀ ਦੂਰ ਅਤੇ ਨਜ਼ਦੀਕ ਨਜ਼ਰ, ਰੰਗ ਪਛਾਣ ਸਮੇਤ ਅੱਖਾਂ ਦੀ ਮੁੱਢਲੀ ਜਾਂਚ ਕੀਤੀ ਗਈ | ਇਸ ਦੌਰਾਨ ਕੁੱਲ 55 ਡਰਾਈਵਰਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿਚੋਂ 7 ਡਰਾਈਵਰਾਂ ਨੂੰ ਹੋਰ ਵਿਸਥਾਰਪੂਰਵਕ ਮੈਡੀਕਲ ਜਾਂਚ ਅਤੇ ਇਲਾਜ ਲਈ ਰੈਫ਼ਰ ਕੀਤਾ ਗਿਆ, ਤਾਂ ਜੋ ਸਮੇਂ ਸਿਰ ਇਲਾਜ ਕਰਵਾ ਕੇ ਉਨ੍ਹਾਂ ਦੀ ਦਿ੍ਸ਼ਟੀ ਸੁਧਾਰੀ ਜਾ ਸਕੇ | ਇਸ ਮੌਕੇ ਸਹਾਇਕ ਟਰਾਂਸਪੋਰਟ ਅਫ਼ਸਰ ਸ਼ਹਿਨਾਜ਼ ਪਰਵੀਨ ਨੇ ਡਰਾਈਵਰਾਂ ਨੂੰ ਅਪੀਲ ਕੀਤੀ ਕਿ ਉਹ ਵਾਹਨ ਚਲਾਉਂਦੇ ਸਮੇਂ ਟਰੈਫ਼ਿਕ ਨਿਯਮਾਂ ਦੀ ਪੂਰੀ ਪਾਲਣਾ ਕਰਦੇ ਹੋਏ ਸੁਰੱਖਿਅਤ ਡਰਾਈਵਿੰਗ ਨੂੰ ਅਪਣਾਉਣ | ਉਨ੍ਹਾਂ ਕਿਹਾ ਕਿ ਸੜਕ ਸੁਰੱਖਿਆ ਸਾਂਝੀ ਜ਼ਿੰਮੇਵਾਰੀ ਹੈ ਅਤੇ ਹਰ ਵਿਅਕਤੀ ਨੂੰ ਆਪਣੀ ਤੇ ਦੂਜਿਆਂ ਦੀ ਸੁਰੱਖਿਆ ਲਈ ਸਾਵਧਾਨ ਰਹਿਣਾ ਚਾਹੀਦਾ ਹੈ |
ਪਿਛਲੀ ਖ਼ਬਰ ਸੰਗਰੂਰ ਜ਼ਿਲ੍ਹਾ ਇੰਡਸਟਰੀ ਚੈਂਬਰ ਬਲਾਕ ਸੰਗਰੂਰ ਵੱਲੋਂ ਬਸੰਤ ਪੰਚਮੀ ਨੂੰ ਸਮਰਪਿਤ ਸਮਾਗਮ ਦਾ ਆਯੋਜਨ <br/> ਅਗਲੀ ਖ਼ਬਰ ਡਾ. ਏ. ਐਸ. ਪਾਸੀ ਦੁਬਈ ਵਿਚ ਨਵੀਨਤਮ ਤਕਨੀਕ ਲਈ ਗਲੋਬਲ ਗੋਡੇ ਸੰਮੇਲਨ ਵਿਚ ਹੋਏ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।