12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਸੱਚ ਅਤੇ ਅਹਿੰਸਾ ਦੇ ਮਾਰਗ 'ਤੇ ਚੱਲਣਾ ਅੱਜ ਦੀ ਸੱਭ ਤੋਂ ਵੱਡੀ ਲੋੜ - ਜ਼ਿਲ੍ਹਾ ਮਾਲ ਅਫ਼ਸਰ

ਅਜੀਤ ਡੈਸਕ 01-02-2026
ਮਲੇਰਕੋਟਲਾ, 31 ਜਨਵਰੀ (ਮੁਹੰਮਦ ਹਨੀਫ਼ ਥਿੰਦ) - ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਵਾਰਨ ਵਾਲੇ ਮਹਾਨ ਸ਼ਹੀਦਾਂ, ਸੁਤੰਤਰਤਾ ਸੰਗਰਾਮੀਆਂ ਅਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਨੂੰ ਸਮਰਪਿਤ ਸ਼ਰਧਾਂਜਲੀ ਸਮਾਰੋਹ ਦੌਰਾਨ ਜ਼ਿਲ੍ਹਾ ਮਾਲ ਅਫ਼ਸਰ ਮਨਦੀਪ ਕੌਰ ਵਲੋਂ ਸ਼ਹੀਦਾਂ ਨੂੰ ਸਤਿਕਾਰ ਸਹਿਤ ਯਾਦ ਕਰਦਿਆਂ ਅੱਜ ਦਫ਼ਤਰ ਡਿਪਟੀ ਕਮਿਸ਼ਨਰ ਦੀਆਂ ਵੱਖ-ਵੱਖ ਸ਼ਾਖਾਵਾਂ ਦੇ ਕਰਮਚਾਰੀਆਂ ਨੇ ਸੁਪਰਡੈਂਟ ਅੰਮਿ੍ਤਪਾਲ ਸਿੰਘ ਅਤੇ ਸੁਪਰਡੈਂਟ ਗੁਪਾਲ ਚੰਦ ਸਮੇਤ ਦੋ ਮਿੰਟ ਦਾ ਮੌਨ ਧਾਰ ਕੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ | ਜ਼ਿਲ੍ਹਾ ਮਾਲ ਅਫ਼ਸਰ ਨੇ ਕਿਹਾ ਕਿ ਆਜ਼ਾਦੀ ਦੀ ਲੜਾਈ ਵਿਚ ਬੇਮਿਸਾਲ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਨੂੰ ਯਾਦ ਰੱਖਣਾ ਸਾਡਾ ਨੈਤਿਕ ਫ਼ਰਜ਼ ਹੈ | ਉਨ੍ਹਾਂ ਕਿਹਾ ਕਿ ਇਨ੍ਹਾਂ ਮਹਾਨ ਬਲੀਦਾਨਾਂ ਦੀ ਬਦੌਲਤ ਹੀ ਅਸੀਂ ਅੱਜ ਆਜ਼ਾਦ ਦੇਸ਼ ਵਿਚ ਸੁਤੰਤਰ ਜੀਵਨ ਜੀਅ ਰਹੇ ਹਾਂ |
ਪਿਛਲੀ ਖ਼ਬਰ ਵਿਧਾਇਕ ਅਮਰਗੜ੍ਹ ਨੇ ਸੀਵਰੇਜ ਟਰੀਟਮੈਂਟ ਪਲਾਂਟ ਦੇ ਨਿਰਮਾਣ ਕਾਰਜਾਂ ਦਾ ਲਿਆ ਜਾਇਜ਼ਾ <br/> ਅਗਲੀ ਖ਼ਬਰ ਜੀ.ਐਚ.ਜੀ. ਖ਼ਾਲਸਾ ਸਕੂਲ ਬਹਾਦਰਗੜ੍ਹ ਦੇ ਨੈੱਟਬਾਲ ਖਿਡਾਰੀ ਨੇ ਰਾਸ਼ਟਰੀ ਖੇਡਾਂ ਦੌਰਾਨ ਜਿੱਤਿਆ ਗੋਲਡ ਮੈਡਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।