12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਪੰਜਾਬ ਦੇ ਹਰ ਪਰਿਵਾਰ ਨੂੰ ਮਿਲੇਗਾ 10 ਲੱਖ ਰੁਪਏ ਤੱਕ ਇਲਾਜ - ਸਰਪੰਚ ਦਵਿੰਦਰ ਧੂਰਾ <br/>

ਅਜੀਤ ਡੈਸਕ 01-02-2026
ਧੂਰੀ, 31 ਜਨਵਰੀ (ਧਾਂਦਰਾ) - ਪੰਜਾਬ ਸਰਕਾਰ ਵਲੋਂ ਸਿਹਤ ਸੰਭਾਲ ਖੇਤਰ ਵਿਚ ਇੱਕ ਇਤਿਹਾਸਕ ਅਤੇ ਲੋਕ-ਹਿਤੈਸ਼ੀ ਕਦਮ ਚੁੱਕਦਿਆਂ ਮੁੱਖ ਮੰਤਰੀ ਸਿਹਤ ਯੋਜਨਾ ਨੂੰ ਸੂਬੇ ਭਰ ਵਿਚ ਅਧਿਕਾਰਕ ਤੌਰ 'ਤੇ ਸ਼ੁਰੂ ਕਰ ਦਿੱਤਾ ਗਿਆ ਹੈ | ਇਸ ਯੋਜਨਾ ਤਹਿਤ ਪੰਜਾਬ ਦੇ ਹਰ ਪਰਿਵਾਰ ਨੂੰ ਪ੍ਰਤੀ ਸਾਲ 10 ਲੱਖ ਰੁਪਏ ਤੱਕ ਦਾ ਮੁਫ਼ਤ ਅਤੇ ਨਕਦੀ ਰਹਿਤ ਡਾਕਟਰੀ ਇਲਾਜ ਮੁਹੱਈਆ ਕਰਵਾਇਆ ਜਾਵੇਗਾ | ਇਸ ਸਕੀਮ ਦਾ ਮਕਸਦ ਮਹਿੰਗੇ ਇਲਾਜ ਕਾਰਨ ਆਮ ਲੋਕਾਂ 'ਤੇ ਪੈ ਰਹੇ ਵਿੱਤੀ ਬੋਝ ਨੂੰ ਖ਼ਤਮ ਕਰਨਾ ਅਤੇ ਹਰ ਨਾਗਰਿਕ ਤੱਕ ਮਿਆਰੀ ਸਿਹਤ ਸੇਵਾਵਾਂ ਪਹੁੰਚਾਉਣਾ ਹੈ | ਮੁੱਖ ਮੰਤਰੀ ਸਿਹਤ ਯੋਜਨਾ ਨੂੰ ਬਿਨਾਂ ਕਿਸੇ ਆਮਦਨ ਸੀਮਾ ਜਾਂ ਵਰਗ ਆਧਾਰਿਤ ਪਾਬੰਦੀ ਦੇ ਲਾਗੂ ਕੀਤਾ ਗਿਆ ਹੈ, ਜਿਸ ਨਾਲ ਸੂਬੇ ਦਾ ਹਰ ਪਰਿਵਾਰ ਇਸ ਦਾ ਲਾਭ ਲੈ ਸਕੇਗਾ | ਯੋਜਨਾ ਅਧੀਨ ਸੂਚੀਬੱਧ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿਚ ਮਰੀਜ਼ਾਂ ਨੂੰ ਮੁਫਤ ਇਲਾਜ ਦੀ ਸੁਵਿਧਾ ਮਿਲੇਗੀ, ਇਲਾਜ ਨਾਲ ਸੰਬੰਧਿਤ ਸਾਰੇ ਖ਼ਰਚੇ ਸਿੱਧੇ ਤੌਰ 'ਤੇ ਪੰਜਾਬ ਸਰਕਾਰ ਅਤੇ ਲਾਗੂ ਕਰਨ ਵਾਲੀ ਏਜੰਸੀ ਵਲੋਂ ਹਸਪਤਾਲਾਂ ਨਾਲ ਨਿਪਟਾਏ ਜਾਣਗੇ | ਸਰਪੰਚ ਦਵਿੰਦਰ ਧੂਰਾ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਸਿਹਤ ਖੇਤਰ ਵਿਚ ਇਨਕਲਾਬੀ ਕਦਮ ਹੈ |

ਪਿਛਲੀ ਖ਼ਬਰ ਰੰਗਲਾ ਪੰਜਾਬ ਦਾ ਸੁਪਨਾ ਸਾਕਾਰ ਹੋਣ ਜਾ ਰਿਹਾ ਹੈ - ਢੀਂਡਸਾ <br/> ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਜਨਮ ਦਿਵਸ ਮੌਕੇ ਸਜਾਇਆ ਨਗਰ ਕੀਰਤਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।