12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਬੀਬੀ ਭੱਠਲ ਦੇ ਬੰਬ ਧਮਾਕਿਆਂ ਵਾਲੇ ਬਿਆਨ ਦੀ ਬਾਬੂ ਗਰਗ ਨੇ ਜਾਂਚ ਕਰਾਉਣ ਦੀ ਕੀਤੀ ਮੰਗ <br/>

ਅਜੀਤ ਡੈਸਕ 01-02-2026
ਭਵਾਨੀਗੜ੍ਹ, 31 ਜਨਵਰੀ (ਰਣਧੀਰ ਸਿੰਘ ਫੱਗੂਵਾਲਾ) - ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਵਲੋਂ ਦਿੱਤੇ ਬਿਆਨ 1997 ਦੀਆਂ ਚੋਣਾਂ ਵਿਚ ਕੁਝ ਅਫ਼ਸਰਾਂ ਵਲੋਂ ਬੰਬ ਧਮਾਕੇ ਕਰਵਾ ਕੇ ਵਿਧਾਨ ਸਭਾ ਚੋਣਾਂ ਕਾਂਗਰਸ ਦੇ ਹੱਕ ਵਿਚ ਕਰਨ ਦੇ ਦਿੱਤੇ ਮਸ਼ਵਰੇ ਦੀ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਜਾਂਚ ਕਰਵਾਉਣੀ ਚਾਹੀਦੀ ਹੈ, ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਬਾਬੂ ਪ੍ਰਕਾਸ਼ ਚੰਦ ਗਰਗ ਸਾਬਕਾ ਮੁੱਖ ਸੰਸਦੀ ਸਕੱਤਰ ਨੇ ਵਿਸ਼ੇਸ਼ ਗੱਲਬਾਤ ਕਰਦਿਆਂ ਸਾਂਝੇ ਕੀਤੇ | ਉਨ੍ਹਾਂ ਕਿਹਾ ਕਿ ਬੀਬੀ ਭੱਠਲ ਉਸ ਸਮੇਂ ਪੰਜਾਬ ਦੇ ਮੁੱਖ ਮੰਤਰੀ ਸਨ, ਜੇ ਇਹ ਗੱਲ ਸੱਚ ਹੈ ਤਾਂ ਬੀਬੀ ਭੱਠਲ ਨੇ ਉਨ੍ਹਾਂ ਅਧਿਕਾਰੀਆਂ 'ਤੇ ਉਸ ਸਮੇਂ ਕਾਰਵਾਈ ਕਿਉਂ ਨਹੀਂ ਕੀਤੀ? ਉਨ੍ਹਾਂ ਇਹ ਵੀ ਕਿਹਾ ਕਿ ਪਿਛਲੇ ਸਮੇਂ ਵਿਚ ਪੰਜਾਬ ਵਿਚ ਹੋਇਆ ਕਤਲੇਆਮ ਕੀ ਇਸ ਤਰ੍ਹਾਂ ਦੀ ਸਾਜ਼ਿਸ਼ ਦਾ ਹਿੱਸਾ ਸੀ? ਜਿਸ ਨਾਲ ਪੰਜਾਬ ਦੇ ਹਜ਼ਾਰਾਂ ਨੌਜਵਾਨਾਂ ਨੂੰ ਮੌਤ ਦੇ ਘਾਟ ਉਤਾਰਿਆ ਗਿਆ ਸੀ | ਬਾਬੂ ਗਰਗ ਨੇ ਕਿਹਾ ਕਿ ਬੀਬੀ ਭੱਠਲ ਵਰਗੇ ਸੀਨੀਅਰ ਆਗੂ ਵਲੋਂ ਇਸ ਤਰ੍ਹਾਂ ਦਾ ਦਿੱਤਾ ਬਿਆਨ ਕਈ ਸਵਾਲ ਖੜੇ ਕਰਦਾ ਹੈ, ਇਸ ਸੰਵੇਦਨਸ਼ੀਲ ਮੁੱਦੇ ਦੀ ਜਾਂਚ ਕਰਵਾਉਣ ਲਈ ਕੇਂਦਰ ਅਤੇ ਪੰਜਾਬ ਸਰਕਾਰ ਸੁਪਰੀਮ ਕੋਰਟ ਦੇ ਜੱਜ ਦੀ ਅਗਵਾਈ ਵਿਚ ਸਿੱਟ ਬਣਾ ਕੇ ਸੱਚ ਲੋਕਾਂ ਸਾਹਮਣੇ ਲਿਆ ਕੇ ਅਰਾਜਕਤਾ ਫੈਲਾਉਣ ਵਾਲੇ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰੇ ਤਾਂ ਕਿ ਪੰਜਾਬ ਦੀ ਅਮਨ ਸ਼ਾਂਤੀ ਨੂੰ ਅੱਗ ਲਾਉਣ ਵਾਲਿਆਂ ਦੇ ਚਿਹਰੇ ਨੰਗੇ ਹੋ ਸਕਣ |

ਪਿਛਲੀ ਖ਼ਬਰ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਹੈਮਰ ਥ੍ਰੋਅ ਅਤੇ ਡਿਸਕਸ ਥ੍ਰੋਅ 'ਚ ਸਿਲਵਰ ਮੈਡਲ ਜਿੱਤੇ <br/> ਅਗਲੀ ਖ਼ਬਰ ਨੌਜਵਾਨੀ ਨੂੰ ਖੇਡਾਂ ਨਾਲ ਜੋੜਨਾ ਮੇਰਾ ਮੁੱਖ ਮਕਸਦ - ਵਿਧਾਇਕ ਪ੍ਰੋ. ਗੱਜਣਮਾਜਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।